November 18, 2026, 9:19 am
----------- Advertisement -----------
HomeNewsLatest Newsਐਸ.ਏ.ਐਸ ਨਗਰ ਦੇ ਨਵੇਂ ਡਿਪਟੀ ਕਮਿਸ਼ਨਰ ਵਜ਼ੋ ਅਮਿਤ ਤਲਵਾਰ ਨੇ ਸੰਭਾਲਿਆ ਚਾਰਜ਼

ਐਸ.ਏ.ਐਸ ਨਗਰ ਦੇ ਨਵੇਂ ਡਿਪਟੀ ਕਮਿਸ਼ਨਰ ਵਜ਼ੋ ਅਮਿਤ ਤਲਵਾਰ ਨੇ ਸੰਭਾਲਿਆ ਚਾਰਜ਼

Published on

----------- Advertisement -----------

ਐਸ.ਏ.ਐਸ ਨਗਰ : – ਜ਼ਿਲ੍ਹੇ ਐਸ.ਏ.ਐਸ. ਨਗਰ ਦੇ ਨਵੇਂ ਨਿਯੁਕਤ ਕੀਤੇ ਗਏ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਐਸ.ਏ.ਐਸ ਨਗਰ ਵਿਖੇ ਚਾਰਜ ਸੰਭਾਲਿਆ ਗਿਆ । ਇਥੇ ਪਹੁੰਚਣ ਤੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ । ਚਾਰਜ ਸੰਭਾਲਦਿਆ ਦੀ ਉਨ੍ਹਾਂ ਵੱਲੋਂ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਅਧਿਕਾਰੀਆਂ ਤੋਂ ਜ਼ਿਲ੍ਹੇ ਅੰਦਰ ਸਥਿਤੀ ਦੀ ਜਾਣਕਾਰੀ ਹਾਸਲ ਕੀਤੀ ਗਈ ।
ਇਸ ਮੌਕੇ ਸ੍ਰੀ ਅਮਿਤ ਤਲਵਾਰ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਮਾਨ ਵੱਲੋਂ ਦਿੱਤੇ ਗਏ ਆਦੇਸ਼ਾ ਮੁਤਾਬਿਕ ਸਾਡਾ ਇਹ ਪਰਮ ਕਰਤੱਵ ਹੋਵੇਗਾ ਕਿ ਜ਼ਿਲ੍ਹਾ ਵਾਸੀਆਂ ਨੂੰ ਜਵਾਬਦੇਹ ਅਤੇ ਜਿਮੇਵਾਰ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾਵੇ । ਉਨ੍ਹਾਂ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਦੀਆਂ ਦਹਿਲੀਜ਼ਾ ਤੇ ਸਰਕਾਰੀ ਸੇਵਾਵਾਂ ਦਾ ਲਾਭ ਦੇਣਾ ਵੀ ਸਾਡੀ ਡਿਊਟੀ ਹੋਵੇਗੀ ਤਾਂ ਜੋ ਲੋਕਾ ਨੂੰ ਸਰਕਾਰੀ ਦਫ਼ਤਰਾ ਦੇ ਬੇਲ਼ੋੜੇ ਚੱਕਰ ਨਾ ਕੱਟਣੇ ਪਹਿਣ । ਉਨ੍ਹਾਂ ਦੱਸਿਆ ਕਿ ਭ੍ਰਿਸ਼ਟਾਚਾਰ ਵਿਰੁੱਧ ਕਿਸੇ ਤ੍ਰਰਾਂ ਦਾ ਸਮਝੋਤਾ ਨਹੀ ਕੀਤਾ ਜਾਵੇਗਾ ਅਤੇ ਪਾਰਦਰਸ਼ੀ ਢੰਗ ਨਾਲ ਲੋਕਾ ਦੀਆਂ ਸਮੱਸਿਆਵਾ ਦਾ ਮਿੱਥੇ ਸਮੇਂ ਵਿੱਚ ਹੱਲ ਕੀਤਾ ਜਾਵੇਗਾ ।

ਸ਼੍ਰੀ ਅਮਿਤ ਤਲਵਾਰ 2013 ਬੈਚ ਦੇ ਆਈ .ਏ. ਐਸ ਅਧਿਕਾਰੀ ਹਨ । ਇਸ ਤੋਂ ਪਹਿਲਾ ਉਹ 2010-12 ਦੇ ਅਰਸੇ ਦਰਮਿਆਨ ਜ਼ਿਲ੍ਹਾ ਐਸ.ਏ.ਐਸ ਨਗਰ ਵਿੱਚ ਐਸ.ਡੀ.ਐਮ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਸ੍ਰੀ ਤਲਵਾਰ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਡਾਇਰੈਕਟਰ ਟ੍ਰਾਸਪੋਰਟ ਤੋਂ ਇਲਾਵਾ ਪੰਜਾਬ ਸਰਕਾਰ ਵਿੱਚ ਪਾਣੀ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੁਖੀ ਦੇ ਤੌਰ ਤੇ ਵੀ ਕੰਮ ਕਰ ਚੁੱਕੇ ਹਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...