August 18, 2026, 12:33 pm
----------- Advertisement -----------
HomeNewsLatest Newsਸ੍ਰੀ ਅੰਮ੍ਰਿਤਸਰ ਦੇ ਵੋਟਰਾਂ ਕੋਲ ਨਵਜੋਤ ਸਿੱਧੂ ਅਤੇ ਬਿਕਰਮ ਮਜੀਠੀਆ ਨੂੰ ਸਬਕ...

ਸ੍ਰੀ ਅੰਮ੍ਰਿਤਸਰ ਦੇ ਵੋਟਰਾਂ ਕੋਲ ਨਵਜੋਤ ਸਿੱਧੂ ਅਤੇ ਬਿਕਰਮ ਮਜੀਠੀਆ ਨੂੰ ਸਬਕ ਸਿਖਾਉਣ ਦਾ ਸੁਨਿਹਰੀ ਮੌਕਾ: ਹਰਪਾਲ ਸਿੰਘ ਚੀਮਾ

Published on

----------- Advertisement -----------

ਚੰਡੀਗੜ : – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਗੁਰੂ ਨਗਰ ਸ੍ਰੀ ਅੰਮ੍ਰਿਤਸਰ ਦੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਨਾਂ ਕੋਲ ਨਵਜੋਤ ਸਿੰਘ ਸਿੱਧੂ ਅਤੇ ਬਿਕਰਮ ਸਿੰਘ ਮਜੀਠੀਆਂ ਨੂੰ ਹਰਾ ਕੇ ਸਬਕ ਸਿਖਾਉਣ ਦਾ ਸੁਨਿਹਰੀ ਮੌਕਾ ਹੈ, ਕਿਉਂਕਿ ਇਨਾਂ ਦੋਵੇਂ ਆਗੂਆਂ ਨੇ ਸੱਤਾ ਵਿੱਚ ਰਹਿ ਕੇ ਪੰਜਾਬ ਦੇ ਲੋਕਾਂ ਨਾਲ ਧੋਖ਼ੇ ਹੀ ਧੋਖ਼ੇ ਕੀਤੇ ਹਨ। ਜ਼ਿਕਰਯੋਗ ਹੈ ਕਿ ਸ੍ਰੀ ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਨਵਜੋਤ ਸਿੰਘ ਸਿੱਧੂ ਕਾਂਗਰਸ ਵੱਲੋਂ ਅਤੇ ਬਿਕਰਮ ਸਿੰਘ ਮਜੀਠੀਆ ਅਕਾਲੀ ਦਲ ਬਾਦਲ ਵੱਲੋਂ ਚੋਣ ਲੜ ਰਹੇ ਹਨ, ਜਦੋਂ ਕਿ ਆਮ ਆਦਮੀ ਪਾਰਟੀ ਨੇ ਉਘੀ ਸਮਾਜ ਸੇਵਕਾ ਬੀਬੀ ਜੀਵਨਜੋਤ ਕੌਰ ਨੂੰ ਮੈਦਾਨ ਵਿੱਚ ਉਤਾਰਿਆ ਹੈ।
ਚੀਮਾ ਨੇ ਅੱਗੇ ਕਿਹਾ ਕਿ ਲੋਕਤੰਤਰ ਵਿੱਚ ਲੋਕਾਂ ਕੋਲ ਵੋਟ ਨਾਲ ਚੋਟ ਕਰਨ ਦਾ ਮੌਕਾ ਹੁੰਦਾ ਹੈ। ਇਸ ਲਈ ਪੂਰੇ ਪੰਜਾਬ ਸਮੇਤ ਸ੍ਰੀ ਅੰਿਮ੍ਰਤਸਰ ਪੂਰਬੀ ਦੇ ਲੋਕ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀਆਂ ਅਤੇ ਨਸ਼ਾ ਮਾਫੀਆ ਨੂੰ ਪੈਦਾ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਸ੍ਰੀ ਗੁੱਟਕਾ ਸਾਹਿਬ ਦੀ ਝੂਠੀ ਸਹੁੰ ਖਾ ਕੇ ਗੁਰਬਾਣੀ ਦੀ ਦੁਬਾਰਾ ਬੇਅਦਬੀ ਕਰਨ ਵਾਲੀ ਕਾਂਗਰਸ ਪਾਰਟੀ ਖ਼ਿਲਾਫ਼ ਵੋਟਾ ਪਾ ਕੇ ਸਾਰੇ ਲਾਰੇਬਾਜ਼ ਆਗੂਆਂ ਨੂੰ ਸਖ਼ਤ ਸੰਦੇਸ਼ ਦੇਣਗੇ।
ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ, ”ਕਾਂਗਰਸ ਪਾਰਟੀ ਦਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਕਾਂਗਰਸ ਸਰਕਾਰ ਵਿੱਚ ਕੈਬਨਿਟ ਮੰਤਰੀ ਰਹੇ ਹਨ, ਪਰ ਉਨਾਂ ਨਾ ਤਾਂ ਆਪਣੇ ਵਿਧਾਨ ਸਭਾ ਹਲਕਾ ਦਾ ਵਿਕਾਸ ਕੀਤਾ ਅਤੇ ਨਾ ਲੋਕਾਂ ਦੀਆਂ ਸਾਂਝੀਆਂ ਸਮੱਸਿਆਵਾਂ ਦਾ ਹੱਲ ਕੀਤਾ।” ਉਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਕਰੀਬ 15 ਸਾਲ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਲੋਕ ਸਭਾ ਮੈਂਬਰ ਬਣਦੇ ਰਹੇ ਹਨ ਅਤੇ ਇਨਾਂ ਦੀ ਧਰਮਪਤਨੀ ਡਾ. ਨਵਜੋਤ ਕੌਰ ਸਿੱਧੂ ਅਕਾਲੀ- ਭਾਜਪਾ ਸਰਕਾਰ ਵੇਲੇ ਵਿਧਾਇਕ ਅਤੇ ਸੰਸਦੀ ਸਕੱਤਰ ਰਹੇ ਹਨ।
ਚੀਮਾ ਨੇ ਦੋਸ਼ ਲਾਇਆ ਕਿ ਹਮੇਸ਼ਾਂ ਸੱਤਾ ਨਾਲ ਰਹੇ ਸਿੱਧੂ ਪਰਿਵਾਰ ਨੇ ਸ੍ਰੀ ਅੰਮ੍ਰਿਤਸਰ ਦੇ ਲੋਕਾਂ ਦੀਆਂ ਭਾਵਨਾਵਾਂ ਦੀ ਕਦੇ ਕੋਈ ਕਦਰ ਨਹੀਂ ਕੀਤੀ, ਸਗੋਂ ਆਪਣੇ ਹਿੱਤਾਂ ਨੂੰ ਹੀ ਪਹਿਲ ਦਿੱਤੀ ਹੈ। ਇੱਕ ਹੀ ਪਰਿਵਾਰ ਵਿਚੋਂ ਸੰਸਦ ਮੈਂਬਰ ਅਤੇ ਸੂਬਾ ਸਰਕਾਰ ਵਿੱਚ ਸੰਸਦੀ ਸਕੱਤਰ ਹੋਣ ਦੇ ਬਾਵਜੂਦ ਇਹ ਸਿੱਧੂ ਪਰਿਵਾਰ ਇੱਕ ਵੀ ਵੱਡਾ ਪ੍ਰੋਜੈਕਟ ਸ੍ਰੀ ਅੰਮਿਤਸਰ ਵਿੱਚ ਸਥਾਪਤ ਨਹੀਂ ਕਰ ਸਕਿਆ। ਹੋਰ ਤਾਂ ਹੋਰ ਸਿੱਧੂ ਪਰਿਵਾਰ ਨੇ ਦੁਸਹਿਰੇ ਮੌਕੇ ਰੇਲ ਹਾਦਸੇ ਵਿੱਚ ਜਾਨਾਂ ਗੁਆਉਣ ਵਾਲੇ ਪਰਿਵਾਰਾਂ ਦੀ ਵੀ ਕੋਈ ਸਾਰ ਨਹੀਂ ਲਈ। ਉਨਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਸ੍ਰੀ ਅੰਮ੍ਰਿਤਸਰ ਪੂਰਬੀ ਦੇ ਵੋਟਰਾਂ ਤੋਂ ਵੋਟਾਂ ਮੰਗਣ ਦਾ ਹੱਕ ਗੁਆ ਚੁੱਕੇ ਹਨ, ਜਿਸ ਕਰਕੇ ਵੋਟਰਾਂ ਨੇ ਨਵਜੋਤ ਸਿੰਘ ਸਿੱਧੂ ਨੂੰ ਵੋਟ ਨਾ ਪਾਉਣ ਫ਼ੈਸਲਾ ਕਰ ਲਿਆ ਹੈ।
ਅਕਾਲੀ ਆਗੂ ਬਿਰਕਮ ਮਜੀਠੀਆ ਵੱਲੋਂ ਹਲਕਾ ਪੂਰਬੀ ਤੋਂ ਚੋਣ ਲੜਨ ਬਾਰੇ ਹਰਪਾਲ ਸਿੰਘ ਚੀਮਾ ਨੇ ਕਿਹਾ, ”ਅਕਾਲੀ- ਭਾਜਪਾ ਸਰਕਾਰ ਵੇਲੇ ਬਿਰਕਮ ਮਜੀਠੀਆ ਕਰੀਬ 10 ਸਾਲ ਪੰਜਾਬ ਦਾ ਕੈਬਿਨਟ ਮੰਤਰੀ ਰਹੇ ਹਨ। ਪਰ ਮਜੀਠੀਆ ਨੇ ਵਿਕਾਸ ਦੀ ਥਾਂ ਪੰਜਾਬ ਅਤੇ ਪੰਜਾਬ ਦੀ ਜਵਾਨੀ ਦਾ ਵਿਨਾਸ਼ ਹੀ ਕੀਤਾ ਹੈ। ਅੱਜ ਨਸ਼ਾ ਮਾਫੀਆ ਮਾਮਲੇ ‘ਚ ਬਿਕਰਮ ਮਜੀਠੀਆ ‘ਤੇ ਕੇਸ ਦਰਜ ਹੋਣ ਨਾਲ ਮਾਝੇ ਦੇ ਨਾਂਅ ‘ਤੇ ਧੱਬਾ ਲਾ ਦਿੱਤਾ ਗਿਆ। ਮਜੀਠੀਆ ਨੇ ਇੱਥੋਂ ਦੇ ਉਦਯੋਗਾਂ ਨੂੰ ਬਰਬਾਦ ਕਰ ਦਿੱਤਾ ਅਤੇ ਲੋਕ ਬੇਰੁਜ਼ਗਾਰ ਹੋ ਗਏ।” ਉਨਾਂ ਸਵਾਲ ਕੀਤਾ ਕਿ ਨਸ਼ੇ ਤਸਕਰੀ ਮਾਮਲੇ ਵਿੱਚ ਪੁਲੀਸ ਕੇਸ ਵਿੱਚ ਸੁਪਰੀਮ ਕੋਰਟ ਦੀ ਸ਼ਰਨ ਪਿਆ ਬਿਕਰਮ ਮਜੀਠੀਆ ਕਿਸ ਮੂੰਹ ਨਾਲ ਪਵਿੱਤਰ ਸ਼ਹਿਰ ਦੇ ਲੋਕਾਂ ਕੋਲੋਂ ਵੋਟਾਂ ਮੰਗਣ ਜਾਣਗੇ।
‘ਆਪ’ ਆਗੂ ਨੇ ਕਿਹਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਸ੍ਰੀ ਗੁਰੂ ਗਰੰਥ ਸਾਹਿਬ ਦੀਆਂ ਬੇਅਦਬੀਆਂ, ਸਿੱਖਾਂ ਨੂੰ ਗੋਲੀ ਕਾਂਡ ‘ਚ ਮਾਰਨ ਅਤੇ ਕਿਸਾਨਾਂ ਖ਼ਿਲਾਫ਼ ਤਿੰਨ ਕਾਲੇ ਖੇਤੀ ਕਾਨੂੰਨਾਂ ਦਾ ਸਮਰਥਨ ਦੇ ਦੋਸ਼ਾਂ ਵਿੱਚ ਘਿਰਿਆ ਹੋਇਆ ਹੈ। ਪੰਜਾਬ ਦੇ ਕਿਸਾਨ, ਮਜ਼ਦੂਰ, ਔਰਤਾਂ ਅਤੇ ਵਿਦਿਆਰਥੀ ਅਕਾਲੀ ਸਰਕਾਰ ਦੇ ਜ਼ੁਲਮਾਂ ਨੂੰ ਅਜੇ ਤੱਕ ਭੁੱਲੇ ਨਹੀਂ ਹੈ। ਇਸ ਲਈ ਸੂਬੇ ਦੇ ਲੋਕਾਂ ਸਮੇਤ ਅੰਮ੍ਰਿਤਸਰ ਪੂਰਬੀ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਿਕਰਮ ਮਜੀਠੀਆ ਨੂੰ ਸੱਤਾ ਤੋਂ ਦੂਰ ਰੱਖਣ ਦਾ ਫ਼ੈਸਲਾ ਕਰ ਚੁੱਕੇ ਹਨ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਅਤੇ ਹਲਕਾ ਅੰਮ੍ਰਿਤਸਰ ਪੂਰਬੀ ਦੇ ਵੋਟਰਾਂ ਨੇ ਅਕਾਲੀ ਦਲ, ਕਾਂਗਰਸ, ਭਾਰਤੀ ਜਨਤਾ ਪਾਰਟੀ, ਕੈਪਟਨ ਅਮਰਿੰਦਰ ਸਿੰਘ ਸਮੇਤ ਨਵਜੋਤ ਸਿੱਧੂ ਅਤੇ ਬਿਕਰਮ ਮਜੀਠੀਆ ਨੂੰ ਵੋਟਾਂ ਪਾ ਕੇ ਪਰਖ਼ ਲਿਆ ਹੈ ਅਤੇ ਇਹ ਆਗੂ ਲੋਕਾਂ ਦੀਆਂ ਭਾਵਨਵਾਂ ‘ਤੇ ਖ਼ਰੇ ਨਹੀਂ ਉਤਰੇ। ਚੀਮਾ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਪੂਰੇ ਪੰਜਾਬ ‘ਚ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਆਪਣੀ ਸਰਕਾਰ ਬਣਾਉਣ ਦਾ ਦ੍ਰਿੜ ਨਿਸ਼ਚਾ ਕਰ ਲਿਆ ਹੈ। ਇਸ ਲਈ ਹਲਕਾ ਅੰਮ੍ਰਿਤਸਰ ਪੂਰਬੀ ਦੇ ਵੋਟਰ ‘ਆਪ’ ਦੀ ਉਮੀਦਵਾਰ ਅਤੇ ਉਘੀ ਸਮਾਜ ਸੇਵਕਾ ਬੀਬਾ ਜੀਵਨਜੋਤ ਕੌਰ ਨੂੰ ਆਪਣਾ ਕੀਮਤੀ ਵੋਟ ਜ਼ਰੂਰ ਦੇਣ ਤਾਂ ਜੋ ਨਵਜੋਤ ਸਿੱਧੂ ਅਤੇ ਬਿਕਰਮ ਮਜੀਠੀਆ ਨੂੰ ਸਬਕ ਸਿਖਲਾਇਆ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡੀ ਏ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਡੀ ਏ ਦੇਣ ਦਾ ਮਾਮਲਾ ਲਟਕਦਾ ਜਾ ਰਿਹਾ ਹੈ।...

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅੱਜ ਕਰਨਗੇ ਦਿੱਲੀ ਸਥਿਤ ਪਾਕਿਸਤਾਨੀ ਸਫ਼ਾਰਤਖਾਨੇ ਦੇ ਅਧਿਕਾਰੀਆਂ ਨਾਲ ਮੁਲਾਕਾਤ

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਵਫਦ ਅੱਜ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ...

ਦਿਮਾਗੀ ਨਕਸਲ ਤਾਂ ਝਗੜਾ ਕਰਵਾਉਣ ਵਾਲੀ ਭਾਜਪਾ ਹੈ, ਜਿਨ੍ਹਾਂ ਦੇ ਲੋਕ ਚੰਗੇ ਸਕੂਲ ਦੀ ਮੰਗ ‘ਤੇ ਮਾਰਪੁੱਟ ਅਤੇ ਮੁਕੱਦਮਾ ਕਰਵਾਉਂਦੇ ਹਨ- ਸੰਜੇ ਸਿੰਘ

ਨਵੀਂ ਦਿੱਲੀ, 17 ਅਗਸਤ:ਆਮ ਆਦਮੀ ਪਾਰਟੀ ਨੇ ਆਜ਼ਾਦੀ ਦਿਹਾੜੇ 'ਤੇ ਪ੍ਰਧਾਨ ਮੰਤਰੀ ਵੱਲੋਂ ਦੇਸ਼...

ਭਗਵੰਤ ਮਾਨ ਸਰਕਾਰ 16 ਤੋਂ 31 ਅਗਸਤ ਤੱਕ ਦੋ ਹਫ਼ਤਿਆਂ ਦੌਰਾਨ ਨਸ਼ਾ ਵਿਰੋਧੀ ਮੁਹਿੰਮ ਦੀ ਕਰੇਗੀ ਸਮੀਖਿਆ

ਚੰਡੀਗੜ੍ਹ; 17 ਅਗਸਤ 2026:ਭਗਵੰਤ ਮਾਨ ਸਰਕਾਰ ਨੇ ਸੁਤੰਤਰਤਾ ਦਿਵਸ ਮੌਕੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ...

2027 ਚੋਣਾਂ ਤੋਂ ਪਹਿਲਾਂ BJP ਦੀ ਨਵੀਂ ਟੀਮ, ਮਨਪ੍ਰੀਤ ਬਾਦਲ ਨੂੰ ਵੱਡੀ ਜ਼ਿੰਮੇਵਾਰੀ

ਭਾਜਪਾ ਨੇ 2027 ਦੀਆਂ ਚੋਣਾਂ ਤੋਂ ਪਹਿਲਾਂ ਆਪਣੀ ਕੌਮੀ ਟੀਮ ਦਾ ਐਲਾਨ ਕਰ ਦਿੱਤਾ...

ਸ਼ਹਿਜ਼ਾਦ ਭੱਟੀ ਨੈੱਟਵਰਕ ‘ਤੇ ਏਜੰਸੀਆਂ ਦਾ ਵੱਡਾ ਐਕਸ਼ਨ, ਪੰਜਾਬ ‘ਚੋਂ 44 ਕਾਬੂ, ਪਾਕਿਸਤਾਨੀ ਗ੍ਰਨੇਡ ਤੇ ਹਥਿਆਰ ਬਰਾਮਦ

ਦੇਸ਼ ਦੇ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ...

ਚੰਡੀਗੜ੍ਹ ਦੇ ਸਿੱਖ ਨੌਜਵਾਨ ਨੇ RAF ਵਿੱਚ ਰਚਿਆ ਇਤਿਹਾਸ, ਅਰਸ਼ਦੀਪ ਸਿੰਘ ਡਾਂਗ ਬਣੇ ਪਹਿਲੇ ਸਿੱਖ ਫਾਈਟਰ ਪਾਇਲਟ

ਚੰਡੀਗੜ੍ਹ ਵਿੱਚ ਜਨਮੇ 28 ਸਾਲਾ ਫਲਾਈਟ ਲੈਫਟੀਨੈਂਟ ਅਰਸ਼ਦੀਪ ਸਿੰਘ ਡਾਂਗ ਨੇ ਬ੍ਰਿਟਿਸ਼ ਰਾਇਲ ਏਅਰ...

ਪੰਜਾਬ ਦੀ ਰਾਜਨੀਤੀ ‘ਚ ਵੱਡੀ ਹਲਚਲ, ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ AAP ‘ਚ ਸ਼ਾਮਲ

ਪੰਜਾਬ ਦੀ ਰਾਜਨੀਤੀ ‘ਚ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਪੰਜਾਬ ਦੀ ਸਾਬਕਾ...