ਆਂਧਰਾ ਪ੍ਰਦੇਸ਼ ਦੇ ਪੱਛਮੀ ਗੋਦਾਵਰੀ ਜ਼ਿਲ੍ਹੇ ਵਿੱਚ ਇੱਕ ਬੱਸ ਦੇ ਪੁਲ ਤੋਂ ਨਹਿਰ ਵਿੱਚ ਡਿੱਗ ਗਈ ਇਸ ਹਾਦਸੇ ‘ਚ ਅੱਠ ਲੋਕਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬੱਸ ਜਲੇਰੂ ਇਲਾਕੇ ਵਿੱਚ ਇੱਕ ਪੁਲ ਤੋਂ ਲੰਘ ਰਹੀ ਸੀ। ਦਸਿਆ ਜਾ ਰਿਹਾ ਹੈ ਕਿ ਹਾਦਸੇ ਦੇ ਸਮੇਂ ਬੱਸ ‘ਚ ਕਰੀਬ 47 ਲੋਕ ਸਵਾਰ ਸਨ ਜਿਨ੍ਹਾਂ ਵਿੱਚੋ ਕਈ ਲੋਕ ਜ਼ਖਮੀ ਹੋਏ ਹਨ ਅਤੇ 8 ਲੋਕਾਂ ਦੀ ਜਾਨ ਚੱਲੀ ਗਈ ।

ਇਸ ਭਿਆਨਕ ਹਾਦਸੇ ਤੋਂ ਬਾਅਦ ਮੁੱਖ ਮੰਤਰੀ ਆਂਧਰਾ ਪ੍ਰਦੇਸ਼ ਵਾਈਐਸ ਜਗਨ ਮੋਹਨ ਰੈੱਡੀ ਨੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਰਾਜ ਸਰਕਾਰ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਦਾ ਮੁਆਵਜ਼ਾ ਦੇਵੇਗੀ।