October 25, 2026, 5:43 pm
----------- Advertisement -----------
HomeNewsLatest Newsਅਨਮੋਲ ਗਗਨ ਮਾਨ ਵੱਲੋਂ ਸੈਰ-ਸਪਾਟੇ ਨੂੰ ਹੁਲਾਰਾ ਦੇਣ ਅਤੇ ਪੰਜਾਬੀ ਵਿਰਸੇ...

ਅਨਮੋਲ ਗਗਨ ਮਾਨ ਵੱਲੋਂ ਸੈਰ-ਸਪਾਟੇ ਨੂੰ ਹੁਲਾਰਾ ਦੇਣ ਅਤੇ ਪੰਜਾਬੀ ਵਿਰਸੇ ਨੂੰ ਆਲਮੀ ਪੱਧਰ ‘ਤੇ ਪ੍ਰਚਾਰਨ ਲਈ ਪ੍ਰਭਾਵੀ ਨੀਤੀ ਬਣਾਉਣ ਦੇ ਨਿਰਦੇਸ਼

Published on

----------- Advertisement -----------

ਚੰਡੀਗੜ੍ਹ, 22 ਜੁਲਾਈ : – ਪੰਜਾਬੀ ਵਿਰਸੇ, ਰਹਿਣ-ਸਹਿਣ ਅਤੇ ਵਿਰਾਸਤੀ ਪਕਵਾਨਾਂ ਨੂੰ ਵਿਸ਼ਵ ਪੱਧਰ ‘ਤੇ ਪ੍ਰਚਾਰਨ ਸਬੰਧੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਲਏ ਸੁਪਨੇ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਕਦਮ ਪੁੱਟਦਿਆਂ ਪੰਜਾਬ ਦੇ ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲੇ ਮੰਤਰੀ ਮੈਡਮ ਅਨਮੋਲ ਗਗਨ ਮਾਨ ਨੇ ਸੂਬੇ ਵਿੱਚ ਸੈਰ-ਸਪਾਟੇ ਨੂੰ ਹੁਲਾਰਾ ਦੇਣ ਲਈ ਪਾਰਦਰਸ਼ੀ ਅਤੇ ਪ੍ਰਭਾਵੀ ਨੀਤੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਪੰਜਾਬੀ ਸਭਿਆਚਾਰ ਅਤੇ ਸੈਰ-ਸਪਾਟੇ ਨੂੰ ਵਿਸ਼ਵ ਪੱਧਰ ‘ਤੇ ਉਤਸ਼ਾਹਿਤ ਕਰਨ ਲਈ ਲੋੜੀਂਦੇ ਕਦਮ ਚੁੱਕਣ ਲਈ ਵੀ ਕਿਹਾ ਹੈ।

ਇੱਥੇ ਵਿਭਾਗ ਦੇ ਸਮੁੱਚੇ ਕੰਮ-ਕਾਜ ਦੀ ਸਮੀਖਿਆ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਭਾਗ ਅਧੀਨ ਅਜਾਇਬਘਰਾਂ ਅਤੇ ਹੋਰ ਵਿਰਾਸਤੀ ਇਮਾਰਤਾਂ ਦਾ ਢੁਕਵਾਂ ਪ੍ਰਚਾਰ ਕੀਤਾ ਜਾਵੇ ਤਾਂ ਜੋ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਵੱਡੀ ਪੱਧਰ ‘ਤੇ ਉਜਾਗਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬੀ ਸਭਿਆਚਾਰ ਅਤੇ ਸੈਰ-ਸਪਾਟੇ ਦਾ ਇਲੈਕਟ੍ਰਾਨਿਕ ਮੀਡੀਆ, ਸੋਸ਼ਲ ਮੀਡੀਆ ਅਤੇ ਹੋਰ ਪ੍ਰਚਾਰ ਸਾਧਨਾਂ ਰਾਹੀਂ ਪ੍ਰਚਾਰ ਕਰਨ ਲਈ ਪੁਖ਼ਤਾ ਰਣਨੀਤੀ ਤਿਆਰ ਕੀਤੀ ਜਾਵੇ ਜਿਸ ਨਾਲ ਦੇਸ਼-ਵਿਦੇਸ਼ ਤੋਂ ਸੈਲਾਨੀਆਂ ਨੂੰ ਪੰਜਾਬ ਦੀਆਂ ਵਿਰਾਸਤੀ ਨਿਸ਼ਾਨੀਆਂ ਵੇਖਣ ਲਈ ਸੂਬੇ ਵਿੱਚ ਆਉਣ ਲਈ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਇਨ੍ਹਾਂ ਵਿਰਾਸਤੀ ਥਾਵਾਂ ਦੀ ਸੁੱਚਜੀ ਸਾਂਭ-ਸੰਭਾਲ ਯਕੀਨੀ ਬਣਾਉਣ ਲਈ ਆਮਦਨ ਦੇ ਵਸੀਲੇ ਪੈਦਾ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਵੀ ਕਿਹਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਵਿਸ਼ਵ ਪੱਧਰੀ ਥੀਮ ਪਾਰਕ ਸਥਾਪਿਤ ਕਰਨ ਲੋੜੀਂਦੇ ਕਦਮ ਚੁੱਕੇੇ ਜਾਣਗੇ। ਉਨ੍ਹਾਂ ਸੂਬੇ ਦੀਆਂ ਅਲੋਪ ਹੋ ਰਹੀਆਂ ਇਤਿਹਾਸਕ ਤੇ ਵਿਰਾਸਤੀ ਨਿਸ਼ਾਨੀਆਂ ਜਿਵੇਂ ਪੁਰਾਣੇ ਪਹਿਰਾਵੇ, ਲੋਕ ਨਾਚ, ਗੀਤ ਸੰਗੀਤ, ਵਿਰਾਸਤੀ ਖੇਡਾਂ ਅਤੇ ਪੰਜਾਬੀ ਪਕਵਾਨਾਂ ਨੂੰ ਸੁਰਜੀਤ ਕਰਨ ਅਤੇ ਇਨ੍ਹਾਂ ਨੂੰ ਵਿਸ਼ਵ ਪੱਧਰ ‘ਤੇ ਪਹੁੰਚਾਉਣ ਲਈ ਲੋੜੀਂਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਤੇਜਵੀਰ ਸਿੰਘ ਅਤੇ ਡਾਇਰੈਕਟਰ ਸ੍ਰੀ ਕਰਨੇਸ਼ ਸ਼ਰਮਾ ਨੇ ਵਿਭਾਗ ਅਧੀਨ ਆਉਂਦੇ ਵੱਖ-ਵੱਖ ਅਦਾਰਿਆਂ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਵੱਲੋਂ ਸੁਰੱਖਿਅਤ ਕੀਤੀਆਂ ਗਈਆਂ ਵਿਰਾਸਤੀ ਇਮਾਰਤਾਂ, ਅਜਾਇਬ ਘਰਾਂ ਅਤੇ ਵੱਖ-ਵੱਖ ਉਸਾਰੀ ਅਧੀਨ ਪ੍ਰਾਜੈਕਟਾਂ ਬਾਰੇ ਵਿਸਤਾਰਪੂਰਵਕ ਦੱਸਿਆ।

ਕੈਬਨਿਟ ਮੰਤਰੀ ਨੇ ਕਿਹਾ ਕਿ ਉਹ ਛੇਤੀ ਹੀ ਵੱਖ-ਵੱਖ ਵਿਰਾਸਤੀ ਥਾਵਾਂ ਦਾ ਮੁਆਇਨਾ ਕਰਨ ਲਈ ਦੌਰਾ ਕਰਨਗੇ ਅਤੇ ਇਨ੍ਹਾਂ ਤੋਂ ਆਮਦਨ ਦੇ ਸਰੋਤ ਪੈਦਾ ਕਰਨ ਸਬੰਧੀ ਰਣਨੀਤੀ ਤਿਆਰ ਕਰਨਗੇ। ਮੰਤਰੀ ਨੇ ਅਧਿਕਾਰਿਆਂ ਨੂੰ ਹਦਾਇਤ ਕੀਤੀ ਕਿ ਸੁਲਤਾਨਪੁਰ ਲੋਧੀ ਵਿਖੇ “ਪਿੰਡ ਬਾਬੇ ਨਾਨਕ ਦਾ” ਪ੍ਰਾਜੈਕਟ ਨੂੰ ਵਿਸ਼ਵ ਪੱਧਰੀ ਵਿਰਾਸਤੀ ਥਾਂ ਬਣਾਉਣ ਲਈ ਹਰ ਸੰਭਵ ਕਾਰਵਾਈ ਕੀਤੀ ਜਾਵੇ। ਪੰਜਾਬੀ ਸੈਰ-ਸਪਾਟੇ ਨੂੰ ਵਿਸ਼ਵ ਪੱਧਰ ‘ਤੇ ਪਹੁੰਚਾਉਣ ਅਤੇ ਹੋਰ ਉੱਨਤ ਕਰਨ ਦਾ ਵਾਅਦਾ ਦੁਹਰਾਉਂਦਿਆਂ ਮੈਡਮ ਅਨਮੋਲ ਗਗਨ ਮਾਨ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਦਾ ਨਿਪਟਾਰਾ ਕਰਨ ਲਈ ਹਰ ਪੱਖੋਂ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵੀਂ ਵਿਆਹੀ ਦਾ ਸਹੁਰਾ ਪਰਿਵਾਰ ਵੱਲੋਂ ਜ਼ਬਰਨ ਧਰਮ ਬਦਲਣ ਦੀ ਕੋਸ਼ਿਸ਼, ਪੁਲਿਸ ਨੇ ਕੀਤੀ ਕਾਰਵਾਈ

ਪੰਜਾਬ ਵਿੱਚ ਜ਼ਬਰੀ ਧਰਮ ਪਰਿਵਰਤਨ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਦੇ ਚੂਰਪੁਰ ਰੋਡ...

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਰਮਿੰਦਰ ਸਿੰਘ ਆਵਲਾ, ਸੁਖਬੀਰ ਬਾਦਲ ਨੇ ਪਾਰਟੀ ‘ਚ ਕੀਤਾ ਸਵਾਗਤ

ਸੀਨੀਅਰ ਕਾਂਗਰਸੀ ਆਗੂ ਅਤੇ ਜਲਾਲਾਬਾਦ ਦੇ ਸਾਬਕਾ ਵਿਧਾਇਕ, ਰਮਿੰਦਰ ਸਿੰਘ ਆਵਲਾ ਸ਼੍ਰੋਮਣੀ ਅਕਾਲੀ ਦਲ...

28 ਅਕਤੂਬਰ ਨੂੰ ਵਿਸ਼ਵ ਭਰ ’ਚ ਪਰਵਿੰਦਰ ਸਿੰਘ ਲਈ ਅਰਦਾਸ ਦੀ ਅਪੀਲ, ਜਥੇਦਾਰ ਗੜਗੱਜ ਦਾ ਸੰਦੇਸ਼

ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਦਿਆਂ ਬੀਤੇ ਦਿਨੀਂ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ ਦੇ...

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਚੰਡੀਗੜ੍ਹ, 24 ਅਕਤੂਬਰ:ਆਮ ਆਦਮੀ ਪਾਰਟੀ ('ਆਪ') ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਿਆਸੀ ਮੌਕਾਪ੍ਰਸਤੀ...

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...