October 15, 2026, 2:14 pm
----------- Advertisement -----------
HomeNewsLatest Newsਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਇੱਕ ਹੋਰ ਨੈੱਟਵਰਕ ਦਾ...

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਇੱਕ ਹੋਰ ਨੈੱਟਵਰਕ ਦਾ ਪਰਦਾਫਾਸ਼

Published on

----------- Advertisement -----------

ਚੰਡੀਗੜ੍ਹ/ਗੁਰਦਾਸਪੁਰ, 28 ਦਸੰਬਰ : – ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਇੱਕ ਹੋਰ ਨੈਟਵਰਕ ਦਾ ਪਰਦਾਫਾਸ਼ ਕਰਕੇ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ 10 ਕਿਲੋ ਹੈਰੋਇਨ (10 ਪੈਕੇਟ) ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਹਰਸ਼ਦੀਪ ਸਿੰਘ ਵਾਸੀ ਪਿੰਡ ਥੰਮਣ ਜ਼ਿਲ੍ਹਾ ਗੁਰਦਾਸਪੁਰ ਅਤੇ ਸਰਵਣ ਸਿੰਘ ਉਰਫ਼ ਸਾਬਾ ਵਾਸੀ ਸ਼ਾਹੂਰ ਕਲਾਂ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ .30 ਬੋਰ ਦੇ ਦੋ ਵਿਦੇਸ਼ੀ ਪਿਸਤੌਲ, ਚਾਰ ਮੈਗਜ਼ੀਨ ਅਤੇ 180 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।
ਇਹ ਸਫਲਤਾ ਪੰਜਾਬ ਪੁਲਿਸ ਵੱਲੋਂ 10 ਕਿਲੋ ਹੈਰੋਇਨ ਅਤੇ ਇੱਕ ਆਧੁਨਿਕ ਡਰੋਨ ਸਮੇਤ ਦੋ ਮੁੱਖ ਦੋਸ਼ੀਆਂ ਦੀ ਗ੍ਰਿਫਤਾਰੀ ਨਾਲ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤੇ ਜਾਣ ਤੋਂ ਤਿੰਨ ਦਿਨਾਂ ਬਾਅਦ ਮਿਲੀ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ ਦੇ ਆਧਾਰ ‘ਤੇ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਪਠਾਨਕੋਟ ਦੀਆਂ ਪੁਲਿਸ ਟੀਮਾਂ ਨੇ ਗੁਰਦਾਸਪੁਰ ਦੇ ਪਿੰਡ ਥੰਮਣ ਨੇੜੇ ਇੱਕ ਵਿਸ਼ੇਸ਼ ਅਭਿਆਨ ਚਲਾਇਆ ਅਤੇ ਦੋਵਾਂ ਨਸ਼ਾ ਤਸਕਰਾਂ ਨੂੰ ਉਸ ਸਮੇਂ ਸਫਲਤਾਪੂਰਵਕ ਕਾਬੂ ਕਰ ਲਿਆ, ਜਦੋਂ ਉਹ ਬਾਰਡਰ ਆਊਟਪੋਸਟ (ਬੀ.ਓ.ਪੀ.) ਚੌਂਤਰਾ (ਦੋਰਾਂਗਲਾ, ਗੁਰਦਾਸਪੁਰ) ਵਿਖੇ ਪਾਕਿਸਤਾਨ ਅਧਾਰਤ ਤਸਕਰਾਂ ਦੁਆਰਾ ਕੰਡਿਆਲੀ ਤਾਰ ਦੇ ਰਸਤੇ ਰਾਹੀਂ ਪਾਈਪ ਦੀ ਮਦਦ ਨਾਲ ਭੇਜੀ ਗਈ ਨਸ਼ੇ ਅਤੇ ਹਥਿਆਰਾਂ ਦੀ ਖੇਪ ਬਰਾਮਦ ਕਰਨ ਤੋਂ ਬਾਅਦ ਪੈਦਲ ਆਪਣੇ ਘਰ ਜਾ ਰਹੇ ਸਨ ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵੇਂ ਨਸ਼ਾ ਤਸਕਰ ਰਹਿਮਤ ਮੀਆਂ ਵਜੋਂ ਜਾਣੇ ਜਾਂਦੇ ਪਾਕਿ ਅਧਾਰਤ ਤਸਕਰ ਦੇ ਸੰਪਰਕ ਵਿੱਚ ਸਨ।
ਸੀ.ਆਈ. ਪਠਾਨਕੋਟ ਦੇ ਏ.ਆਈ.ਜੀ. ਅਮਰਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਦੋਸ਼ੀ ਸਰਵਣ ਇੱਕ ਬਦਨਾਮ ਨਸ਼ਾ ਤਸਕਰ ਹੈ ਜੋ 7 ਸਾਲ ਦੀ ਕੈਦ ਕੱਟਣ ਤੋਂ ਬਾਅਦ 2018 ਵਿੱਚ ਜ਼ਮਾਨਤ ‘ਤੇ ਬਾਹਰ ਆਇਆ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।
ਇਸ ਸਬੰਧੀ ਥਾਣਾ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21/61/85 ਅਤੇ ਅਸਲਾ ਐਕਟ ਦੀ ਧਾਰਾ 25/54/59 ਅਧੀਨ ਐਫ.ਆਈ.ਆਰ ਨੰ 38 ਮਿਤੀ 28.12.2022 ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...

ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ...

VVIP ਕਾਫ਼ਲੇ ‘ਚ ਤਾਇਨਾਤ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ BSF ਨੇ 15KG ਹੈਰੋਇਨ ਸਮੇਤ ਕੀਤਾ ਕਾਬੂ

ਚੰਡੀਗੜ੍ਹ- ਨਸ਼ਾ-ਵਿਰੋਧੀ ਮੁਹਿੰਮ ਬਾਰੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਇੱਕ...

ਬਿਹਾਰ ‘ਚ ਵੱਡਾ ਹਾਦਸਾ, ਗੰਗਾ ਨਦੀ ‘ਚ ਕਿਸ਼ਤੀ ਡੁੱਬਣ ਨਾਲ 13 ਬੱਚਿਆਂ ਦੀ ਮੌਤ

ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ‘ਚ ਗੰਗਾ ਨਦੀ ‘ਚ ਹੋਏ ਕਿਸ਼ਤੀ ਹਾਦਸਾ ਵਾਪਰਿਆ ਹੈ। ਰਾਘੋਪੁਰ...