ਆਮ ਆਦਮੀ ਪਾਰਟੀ(ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਹੁਸ਼ਿਆਰਪੁਰ ਪਹੁਚੇ । ਇਸ ਦੌਰਾਨ ਕੇਜਰੀਵਾਲ ਵਲੋਂ ਅੱਜ ਐੱਸ.ਸੀ ਭਾਈਚਾਰੇ ਨਾਲ ਸੰਬਧਿਤ ਲੋਕਾਂ ਨੂੰ ਸਹੂਲਤਾਵਾਂ ਦੇਣ ਦਾ ਐਲਾਨ ਕੀਤਾ ਗਿਆ। ਕੇਜਰੀਵਾਲ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ SC ਭਾਈਚਾਰੇ ਦੇ ਲੋਕਾਂ ਨੂੰ ਇਹ 5 ਸਹੂਲਤਾਵਾਂ ਖ਼ਾਸ ਤੌਰ ’ਤੇ ਦਿੱਤੀਆਂ ਜਾਣਗੀਆਂ। ਕੇਜਰੀਵਾਲ ਨੇ ਕਿਹਾ ਕਿ ਪਹਿਲੀ ਗਰੰਟੀ ਅਨੁਸਾਰ ਹਰੇਕ ਬੱਚੇ ਨੂੰ ਚੰਗੀ ਅਤੇ ਮੁਫ਼ਤ ਸਿੱਖਿਆ ਦਿੱਤੀ ਜਾਵੇਗੀ। ਦੂਜੀ ਗਰੰਟੀ ਅਨੁਸਾਰ ਬੱਚਿਆਂ ਦੀ ਕੋਚਿੰਗ ਫੀਸ ਸਰਕਾਰ ਵਲੋਂ ਦਿੱਤੀ ਜਾਵੇਗੀ।
ਕੇਜਰੀਵਾਲ ਨੇ ਤੀਸਰੀ ਗਰੰਟੀ ਦਿੰਦਿਆਂ ਕਿਹਾ ਕਿ ਸਿੱਖਿਆ ਹਾਸਲ ਕਰਨ ਲਈ ਸਰਕਾਰ ਵਿਦਿਆਰਥੀਆਂ ਨੂੰ ਵਿਦੇਸ਼ ਭੇਜੇਗੀ । ਚੌਥੀ ਗਰੰਟੀ ਅਨੁਸਾਰ SC ਭਾਈਚਾਰੇ ਦੇ ਲੋਕਾਂ ਨੂੰ ਸਰਕਾਰ ਬਣਨ ’ਤੇ ਸਾਰੀਆਂ ਸਿਹਤ ਸਹੂਲਤਾਵਾਂ ਬਿਲਕੁਲ ਮੁਫ਼ਤ ਦਿੱਤੀਆਂ ਜਾਣਗੀਆਂ। ਕੇਜਰੀਵਾਲ ਦੇ ਪੰਜਵੀਂ ਗਰੰਟੀ ਦਿੰਦੇ ਹੋਏ ਕਿਹਾ ਕਿ ਜਨਾਨੀਆਂ ਨੂੰ 1000 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ।
ਇਸ ਮੌਕੇ ਕੇਜਰੀਵਾਲ ਨੇ ਚੰਨੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ”ਮੁੱਖ ਮੰਤਰੀ ਚੰਨੀ ਕਹਿੰਦੇ ਹਨ ਕਿ ਮੇਰੇ ਕਪੜੇ ਚੰਗੇ ਨਹੀਂ ਹਨ ਪਰ ਜਦ ਮੇਰੀਆਂ ਮਾਂ-ਭੈਣਾਂ ਆਪਣੇ ਲਈ 1000 ਰੁਪਏ ਦੇ ਸੂਟ ਖਰੀਦਣਗੀਆਂ ਤਾਂ ਮੈਨੂੰ ਬਹੁਤ ਖੁਸ਼ੀ ਹੋਵੇਗੀ”।