ਲਖੀਮਪੁਰ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਉਰਫ ਮੋਨੂੰ ਨੂੰ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਜ਼ਮਾਨਤ ਦੇ ਦਿੱਤੀ ਹੈ। ਆਸ਼ੀਸ਼ ਮਿਸ਼ਰਾ ਕੇਂਦਰੀ ਮੰਤਰੀ ਅਜੈ ਕੁਮਾਰ ਮਿਸ਼ਰਾ ਦੇ ਪੁੱਤਰ ਹਨ। ਉਸ ‘ਤੇ ਲਖੀਮਪੁਰ ‘ਚ ਕਿਸਾਨਾਂ ਨੂੰ ਗੱਡੀ ਨਾਲ ਕੁਚਲਣ ਦਾ ਦੋਸ਼ ਸੀ।

ਦੱਸ ਦਈਏ ਕਿ ਯੂਪੀ ਦੇ ਲਖੀਮਪੁਰ ਜ਼ਿਲ੍ਹੇ ਦੇ ਟਿਕੁਨੀਆ ਥਾਣਾ ਖੇਤਰ ਵਿੱਚ 3 ਅਕਤੂਬਰ 2021 ਨੂੰ ਇਹ ਹਿੰਸਾ ਹੋਈ ਸੀ। ਇਸ ਘਟਨਾ ‘ਚ 4 ਲੋਕਾਂ ਦੀ ਮੌਤ ਹੋ ਗਈ ਸੀ। ਹਿੰਸਾ ਭੜਕਣ ਤੋਂ ਬਾਅਦ ਇਸ ਪੂਰੀ ਘਟਨਾ ‘ਚ 8 ਲੋਕਾਂ ਦੀ ਜਾਨ ਚਲੀ ਗਈ ਸੀ।












