ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਵੱਲੋਂ ਦਿੱਲੀ ਵਿਖੇ ਕਰਵਾਏ ਗਏ ਸਮਾਗਮ ‘ਚ ਪੁੱਜ ਅਸ਼ਵਨੀ ਸ਼ਰਮਾ ਹੋਏ ਨਤਮਸਤਕ।
ਚੰਡੀਗੜ੍ਹ, 22 ਅਪ੍ਰੈਲ : – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਹਿੰਦ ਕੀ ਚਾਦਰ ਵਜੋਂ ਵਿਸ਼ਵ ਪ੍ਰਸਿੱਧ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿੱਲੀ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਵੀ ਸ਼ਿਰਕਤ ਕੀਤੀI ਇਸ ਮੌਕੇ ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਮੱਥਾ ਟੇਕਿਆ ਅਤੇ ਗੁਰੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਹਨਾਂ ਨਾਲ ਸੂਬਾ ਭਾਜਪਾ ਜਨਰਲ ਸਕੱਤਰ ਜੀਵਨ ਗੁਪਤਾ, ਡਾ: ਸੁਭਾਸ਼ ਸ਼ਰਮਾ, ਰਾਜੇਸ਼ ਬਾਗਾ, ਦਿਆਲ ਸਿੰਘ ਸੋਢੀ ਆਦਿ ਵੀ ਹਾਜ਼ਰ ਸਨI
ਅਸ਼ਵਨੀ ਸ਼ਰਮਾ ਨੇ ਇਸ ਮੌਕੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਗੁਰੂ ਜੀ ਦਾ 400ਵਾਂ ਪ੍ਰਕਾਸ਼ ਪੁਰਬ ਰਾਸ਼ਟਰੀ ਪੱਧਰ ‘ਤੇ ਦੇਸ਼ ਭਰ ਦੇ ਲੋਕਾਂ ਦੇ ਸਹਿਯੋਗ ਨਾਲ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈI ਇਸ ਤਹਿਤ ਜਿੱਥੇ ਲਾਲ ਕਿਲੇ ‘ਚ ਸਮਾਪਤੀ ਸਮਾਰੋਹ ਦਾ ਆਯੋਜਨ ਕੀਤਾ ਗਿਆ ਹੈ, ਉੱਥੇ ਹੀ ਪਿਛਲੇ ਕੁਝ ਮਹੀਨਿਆਂ ਤੋਂ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾ ਰਹੇ ਸਨ। ਸ਼ਰਮਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਕਾ ਅਤੇ ਡਾਕ ਟਿਕਟ ਜਾਰੀ ਕਰਨ ਲਈ ਪੰਜਾਬ ਭਾਜਪਾ ਅਤੇ ਪੰਜਾਬ ਵਾਸੀਆਂ ਦੇ ਵਲੋਂ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਡੇ ਗੁਰੂਆਂ ਨੇ ਹਮੇਸ਼ਾ ਹੀ ਮਾਨਵਤਾ ਅਤੇ ਮਿਲਜੁਲ ਕੇ ਰਹਿਣ ਦਾ ਸੰਦੇਸ਼ ਦਿੱਤਾ ਹੈ। ਪੰਜਾਬ ਦੇ ਲੋਕ ਗੁਰੂਆਂ ਦੇ ਦਰਸਾਏ ਮਾਰਗ ‘ਤੇ ਚੱਲਦੇ ਹੋਏ ਹਮੇਸ਼ਾ ਦੂਸਰਿਆਂ ਦੀ ਦੀ ਮੱਦਦ ਕਰਨ ਅਤੇ ਦੇਸ਼ ਲਈ ਮਰ-ਮਿਟਨ ਲਈ ਹਮੇਸ਼ਾ ਤਿਆਰ ਰਹਿੰਦੇ ਹਨ। ਸ਼ਰਮਾ ਨੇ ਦੇਸ਼ ਦੀ ਅਖੰਡਤਾ ਅਤੇ ਤਰੱਕੀ ਲਈ ਗੁਰੂ ਜੀ ਵੱਲੋਂ ਦਰਸਾਏ ਮਾਰਗ ‘ਤੇ ਚੱਲਦਿਆਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਲੋਂ ਭਾਰਤ ਨੂੰ ‘ਵਿਸ਼ਵ-ਸ਼ਕਤੀ ਅਤੇ ਵਿਸ਼ਵ-ਗੁਰੂ’ ਬਣਾਉਣ ਦੇ ਸੁਪਨੇ ਨੂੰ ਪੂਰਾ ਕਰਨ ਲਈ ਸਾਰਿਆਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲਣ ਦਾ ਸੱਦਾ ਦਿੱਤਾ।
----------- Advertisement -----------
ਅਸ਼ਵਨੀ ਸ਼ਰਮਾ ਨੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਜੀ ਨੂੰ ਸਮਰਪਿਤ ਸਿੱਕਾ ਅਤੇ ਡਾਕ ਟਿਕਟ ਜਾਰੀ ਕਰਨ ਲਈ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਧੰਨਵਾਦ
Published on
----------- Advertisement -----------
----------- Advertisement -----------












