October 25, 2026, 7:55 am
----------- Advertisement -----------
HomeNewsLatest Newsਸਮਝੌਤੇ ਦੀ ਕਾਪੀ ਦੇਣ ਬਦਲੇ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ...

ਸਮਝੌਤੇ ਦੀ ਕਾਪੀ ਦੇਣ ਬਦਲੇ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਏ.ਐਸ.ਆਈ. ਖਿਲਾਫ ਕੇਸ ਦਰਜ

Published on

----------- Advertisement -----------

ਚੰਡੀਗੜ੍ਹ, 6 ਜਨਵਰੀ : – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਥਾਣਾ ਤਪਾ ਜ਼ਿਲ੍ਹਾ ਬਰਨਾਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕਿਰਨਜੀਤ ਸਿੰਘ (499/ਬਰਨਾਲਾ) ਨੂੰ 5,000 ਰੁਪਏ ਦੀ ਰਿਸ਼ਵਤ ਲੈਣ ਅਤੇ ਹੋਰ 5,000 ਰੁਪਏ ਦੀ ਮੰਗ ਕਰਨ ਦੇ ਦੋਸ਼ ਹੇਠ ਰਿਸ਼ਵਤਖੋਰੀ ਦਾ ਕੇਸ ਦਰਜ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਖਿਲਾਫ ਪਰਵੀਨ ਕੁਮਾਰ ਵਾਸੀ ਭਦੌੜ, ਬਰਨਾਲਾ ਦੀ ਸ਼ਿਕਾਇਤ ‘ਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਇਸ ਸਬੰਧੀ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਸ਼ਿਕਾਇਤ ਦਰਜ ਕਰਵਾਈ ਸੀ।
ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਸਦੇ ਖਿਲਾਫ਼ ਥਾਣਾ ਸਦਰ ਤਪਾ ਵਿੱਚ ਦਰਜ ਇੱਕ ਮੁਕੱਦਮੇ ਵਿੱਚ ਹੋਏ ਸਮਝੌਤੇ ਦੀ ਕਾਪੀ ਦੇਣ ਬਦਲੇ ਉਕਤ ਪੁਲਿਸ ਮੁਲਾਜ਼ਮ ਨੇ ਉਸ ਕੋਲੋਂ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਮੌਕੇ ‘ਤੇ ਹੀ ਰਿਸ਼ਵਤ ਵਜੋਂ 5,000 ਰੁਪਏ ਲੈ ਲਏ। ਉਸਨੇ ਅੱਗੇ ਦੋਸ਼ ਲਗਾਇਆ ਕਿ ਦੋਸ਼ੀ ਏ.ਐਸ.ਆਈ. ਰਿਸ਼ਵਤ ਦੇ ਬਕਾਇਆ 5000 ਰੁਪਏ ਦੀ ਮੰਗ ਕਰ ਰਿਹਾ ਹੈ ਅਤੇ ਉਸਨੇ ਸਾਰੀ ਗੱਲਬਾਤ ਨੂੰ ਸਬੂਤ ਵਜੋਂ ਰਿਕਾਰਡ ਕਰ ਲਿਆ।

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਆਨਲਾਈਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਅਤੇ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਣ ਅਤੇ ਹੋਰ 5,000 ਰੁਪਏ ਮੰਗਣ ਦੇ ਦੋਸ਼ ਹੇਠ ਦੋਸ਼ੀ ਪਾਏ ਜਾਣ ਉਪਰੰਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...

ਪੰਜਾਬ ‘ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ – ਕੇਜਰੀਵਾਲ

ਨਵੀਂ ਦਿੱਲੀ, 22 ਅਕਤੂਬਰ:ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਸ਼ਰੇਆਮ ਚੱਲ ਰਹੇ...

ਕਾਂਗਰਸ ਆਈ ਤਾਂ ਖੋਹ ਲਵੇਗੀ ਪੰਜਾਬੀਆਂ ਦੀਆਂ ਸਹੂਲਤਾਂ!,ਅਮਨ ਅਰੋੜਾ ਨੇ ਰਾਜਾ ਵੜਿੰਗ ਨੂੰ ਘੇਰਿਆ

ਚੰਡੀਗੜ੍ਹ; 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...