ਸ਼ੁੱਕਰਵਾਰ ਨੂੰ ਢਾਕਾ ‘ਚ ਹੋ ਰਹੇ ਏਸ਼ੀਅਨ ਚੈਂਪੀਅਨਸ ਟਰਾਫੀ ਦੌਰਾਨ ਭਾਰਤ ਅਤੇ ਪਾਕਿਸਤਾਨ ਦਾ ਸ਼ਾਨਦਾਰ ਪ੍ਰਦਰਸ਼ਨ ਵੇਖਣ ਨੂੰ ਮਿਲਿਆ। ਭਾਰਤੀ ਹਾਕੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਏਸ਼ੀਅਨ ਚੈਂਪੀਅਨਸ ਟਰਾਫੀ ਦੇ ਲੀਗ ਪੜਾਅ ਦੇ ਮੈਚ ‘ਚ ਪਾਕਿਸਤਾਨ ਨੂੰ 3-1 ਨਾਲ ਹਰਾਇਆ। ਢਾਕਾ ਵਿੱਚ ਹੋਏ ਇਸ ਮੈਚ ਵਿੱਚ ਭਾਰਤੀ ਟੀਮ ਸ਼ੁਰੂ ਤੋਂ ਹੀ ਬਹੁਤ ਵਧੀਆ ਪ੍ਰਦਰਸ਼ਨ ਕੀਤਾ ।

ਏਸ਼ਿਆਈ ਹਾਕੀ ਚੈਂਪੀਅਨਸ਼ਿਪ ਵਿੱਚ ਭਾਰਤ ਨੇ ਪਾਕਿਸਤਾਨ ਟੀਮ ਨੂੰ ਹਰਾ ਕੇ ਟੂਰਨਾਮੈਂਟ ਵਿੱਚ ਆਪਣੀ ਦੂਜੀ ਜਿੱਤ ਦਰਜ ਕੀਤੀ ਹੈ। ਓਲੰਪਿਕ ਕਾਂਸੀ ਤਮਗਾ ਜੇਤੂ ਟੀਮ ਨੇ ਗੁਆਂਢੀ ਦੇਸ਼ ਨੂੰ 3-1 ਨਾਲ ਹਰਾਇਆ ਹੈ। ਦਸ ਦਈਏ ਕਿ ਭਾਰਤ ਲਈ ਹਰਮਨਪ੍ਰੀਤ ਸਿੰਘ ਨੇ ਦੋ ਅਤੇ ਅਕਾਸ਼ਦੀਪ ਸਿੰਘ ਨੇ ਇੱਕ ਗੋਲ ਕੀਤਾ ।











