November 6, 2026, 10:46 pm
----------- Advertisement -----------
HomeNewsLatest Newsਏਸ਼ੀਆ ਦੀ ਸਭ ਤੋਂ ਵੱਡੀ ਹੈਲੀਕਾਪਟਰ ਫੈਕਟਰੀ ਦਾ ਪੀਐਮ ਮੋਦੀ ਨੇ ਕੀਤਾ...

ਏਸ਼ੀਆ ਦੀ ਸਭ ਤੋਂ ਵੱਡੀ ਹੈਲੀਕਾਪਟਰ ਫੈਕਟਰੀ ਦਾ ਪੀਐਮ ਮੋਦੀ ਨੇ ਕੀਤਾ ਉਦਘਾਟਨ

Published on

----------- Advertisement -----------

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਕਰਨਾਟਕ ਦੇ ਤੁਮਾਕੁਰੂ ਵਿੱਚ HAL ਦੀ ਹੈਲੀਕਾਪਟਰ ਫੈਕਟਰੀ ਦਾ ਉਦਘਾਟਨ ਕੀਤਾ। ਇਹ ਏਸ਼ੀਆ ਦੀ ਸਭ ਤੋਂ ਵੱਡੀ ਹੈਲੀਕਾਪਟਰ ਫੈਕਟਰੀ ਹੈ। ਇੱਥੇ 20 ਸਾਲਾਂ ਵਿੱਚ 1000 ਤੋਂ ਵੱਧ ਹੈਲੀਕਾਪਟਰ ਬਣਾਏ ਜਾਣਗੇ। ਇਸ ਮੌਕੇ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਸੂਬੇ ਦੇ ਮੁੱਖ ਮੰਤਰੀ ਬਸਵਰਾਜ ਬੋਮਈ ਵੀ ਮੌਜੂਦ ਸਨ। ਪ੍ਰਧਾਨ ਮੰਤਰੀ ਨੇ ਲਾਈਟ ਯੂਟਿਲਿਟੀ ਹੈਲੀਕਾਪਟਰ ਦਾ ਵੀ ਉਦਘਾਟਨ ਕੀਤਾ।
ਇਸ ਮੌਕੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਭਾਰਤ ਦੁਨੀਆ ਲਈ ਰੱਖਿਆ ਨਿਰਮਾਣ ਦਾ ਕੇਂਦਰ ਹੋਵੇਗਾ। ਸ਼ੁਰੂ ਹੋ ਚੁੱਕਾ ਹੈ, ਅੱਜ ਦਾ ਸਮਾਗਮ ਇਸ ਦਾ ਵੱਡਾ ਸਬੂਤ ਹੈ। ਇਹ ਰੱਖਿਆ ਖੇਤਰ ਵਿੱਚ ਭਾਰਤ ਦੀ ਆਤਮ-ਨਿਰਭਰਤਾ ਦੀ ਯਾਤਰਾ ਵਿੱਚ ਇੱਕ ਮੀਲ ਪੱਥਰ ਹੈ।


ਇਸ ਤੋਂ ਪਹਿਲਾਂ ਪੀਐਮ ਮੋਦੀ ਨੇ ਬੈਂਗਲੁਰੂ ਵਿੱਚ ਇੰਡੀਆ ਐਨਰਜੀ ਵੀਕ 2023 ਦਾ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸਭ ਤੋਂ ਪਹਿਲਾਂ ਤੁਰਕੀ ‘ਚ ਆਏ ਭੂਚਾਲ ‘ਚ ਜਾਨ ਗਵਾਉਣ ਵਾਲਿਆਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਕਿਹਾ ਕਿ 140 ਕਰੋੜ ਭਾਰਤੀਆਂ ਦੀ ਹਮਦਰਦੀ ਤੁਰਕੀ ਨਾਲ ਹੈ।
ਪ੍ਰਧਾਨ ਮੰਤਰੀ ਨੇ ਸੂਰਜੀ ਊਰਜਾ ਨਾਲ ਚੱਲਣ ਵਾਲੀ ਰਸੋਈ ਪ੍ਰਣਾਲੀ, ਬਾਇਓ ਫਿਊਲ ਅਤੇ ਬੋਤਲ ਰਹਿਤ ਡਰੈੱਸ ਵੀ ਲਾਂਚ ਕੀਤੀ। ਇਸ ਤੋਂ ਬਾਅਦ ਐਨਰਜੀ ਇੰਡੀਆ ਵੀਕ ਵਿੱਚ ਆਏ ਨਿਵੇਸ਼ਕਾਂ ਨੂੰ ਦੱਸਿਆ ਕਿ ਭਾਰਤ ਨਿਵੇਸ਼ ਲਈ ਦੁਨੀਆ ਵਿੱਚ ਸਭ ਤੋਂ ਵਧੀਆ ਸਥਾਨ ਹੈ। ਇਹ ਊਰਜਾ ਹਫ਼ਤਾ 8 ਫਰਵਰੀ ਤੱਕ ਜਾਰੀ ਰਹੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...