August 18, 2026, 6:24 am
----------- Advertisement -----------
HomeNewsAutomobilesਬਜਾਜ ਨੇ ਗਾਹਕਾਂ ਨੂੰ ਦਿੱਤਾ ਤੋਹਫ਼ਾ, ਚੇਤਕ ਦੀ ਕੀਮਤ 'ਚ 22,000 ਰੁਪਏ...

ਬਜਾਜ ਨੇ ਗਾਹਕਾਂ ਨੂੰ ਦਿੱਤਾ ਤੋਹਫ਼ਾ, ਚੇਤਕ ਦੀ ਕੀਮਤ ‘ਚ 22,000 ਰੁਪਏ ਦੀ ਕੀਤੀ ਕਟੌਤੀ

Published on

----------- Advertisement -----------

ਬਜਾਜ ਆਟੋ ਨੇ ਆਪਣੇ ਇਕਲੌਤੇ ਇਲੈਕਟ੍ਰਿਕ ਸਕੂਟਰ ਚੇਤਕ ਦੀ ਕੀਮਤ ‘ਚ ਭਾਰੀ ਕਟੌਤੀ ਕੀਤੀ ਹੈ। ਬਜਾਜ ਚੇਤਕ ਦੀ ਕੀਮਤ ‘ਚ 22,000 ਰੁਪਏ ਦੀ ਕਟੌਤੀ ਕੀਤੀ ਗਈ ਹੈ, ਜਿਸ ਕਾਰਨ ਹੁਣ ਇਸ ਦੀ ਕੀਮਤ 1.30 ਲੱਖ ਰੁਪਏ (ਐਕਸ-ਸ਼ੋਰੂਮ, ਫੇਮ II ਸਬਸਿਡੀ ਤੋਂ ਬਾਅਦ) ਹੈ।

ਤੁਹਾਨੂੰ ਦੱਸ ਦੇਈਏ ਕਿ ਚੇਤਕ ਦੀ ਕੀਮਤ ਵਿੱਚ ਇਹ ਕਟੌਤੀ ਥੋੜ੍ਹੇ ਸਮੇਂ ਲਈ ਹੈ। ਬਜਾਜ ਆਟੋ ਦੇ ਬੇਸ ਵੇਰੀਐਂਟ ਦੀ ਕੀਮਤ ਪਹਿਲਾਂ 1.22 ਲੱਖ ਰੁਪਏ ਸੀ ਅਤੇ ਪ੍ਰੀਮੀਅਮ ਵੇਰੀਐਂਟ ਦੀ ਕੀਮਤ 1.52 ਲੱਖ ਰੁਪਏ ਸੀ, ਪਰ ਹੁਣ ਬੇਸ ਵੇਰੀਐਂਟ ਨੂੰ ਬੰਦ ਕਰ ਦਿੱਤਾ ਗਿਆ ਹੈ।

ਹਾਲ ਹੀ ‘ਚ ਸਰਕਾਰ ਨੇ ਇਲੈਕਟ੍ਰਿਕ ਦੋਪਹੀਆ ਵਾਹਨਾਂ ‘ਤੇ FAME-2 ਸਬਸਿਡੀ ਘਟਾਉਣ ਦਾ ਐਲਾਨ ਕੀਤਾ ਸੀ, ਜਿਸ ਤੋਂ ਬਾਅਦ ਚੇਤਕ ਦੀ ਕੀਮਤ 1.44 ਲੱਖ ਰੁਪਏ ਹੋ ਗਈ ਸੀ। ਇਹ ਆਫਰ ਹਰ ਜਗ੍ਹਾ ਉਪਲਬਧ ਹੈ ਪਰ ਇਹ ਕਦੋਂ ਤੱਕ ਚੱਲੇਗਾ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।

ਬਜਾਜ ਚੇਤਕ ਦੀ ਇਹ ਨਵੀਂ ਕੀਮਤ 1 ਅਗਸਤ ਤੋਂ ਲਾਗੂ ਹੋ ਗਈ ਹੈ। ਬਜਾਜ ਚੇਤਕ ‘ਚ ਲਿਥੀਅਮ ਆਇਨ ਬੈਟਰੀ ਪੈਕ ਦਿੱਤਾ ਗਿਆ ਹੈ। ਕੰਪਨੀ ਦਾ ਦਾਅਵਾ ਹੈ ਕਿ ਇਹ ਈਕੋ ਮੋਡ ਵਿੱਚ 90 ਕਿਲੋਮੀਟਰ ਅਤੇ ਸਪੋਰਟਸ ਮੋਡ ਵਿੱਚ 80 ਕਿਲੋਮੀਟਰ ਦੀ ਰੇਂਜ ਦਿੰਦੀ ਹੈ।

ਚੇਤਕ ਇਲੈਕਟ੍ਰਿਕ ਸਕੂਟਰ ਦੇ ਨਾਲ 230-ਵੋਲਟ ਦਾ ਪੋਰਟੇਬਲ ਚਾਰਜਰ ਦਿੱਤਾ ਗਿਆ ਹੈ। ਇਹ ਇਲੈਕਟ੍ਰਿਕ ਮੋਟਰ ਇੱਕ 3 ਫੇਜ਼ ਸਥਾਈ ਮੈਗਨੇਟ ਸਿੰਕ੍ਰੋਨਸ ਮੋਟਰ ਹੈ ਜੋ 1950 rpm ‘ਤੇ 20 ਨਿਊਟਨ ਮੀਟਰ ਟਾਰਕ ਪ੍ਰਦਾਨ ਕਰਦੀ ਹੈ। ਇਹ ਪਿਛਲੇ ਪਹੀਆਂ ਨੂੰ ਪਾਵਰ ਭੇਜਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

2027 ਚੋਣਾਂ ਤੋਂ ਪਹਿਲਾਂ BJP ਦੀ ਨਵੀਂ ਟੀਮ, ਮਨਪ੍ਰੀਤ ਬਾਦਲ ਨੂੰ ਵੱਡੀ ਜ਼ਿੰਮੇਵਾਰੀ

ਭਾਜਪਾ ਨੇ 2027 ਦੀਆਂ ਚੋਣਾਂ ਤੋਂ ਪਹਿਲਾਂ ਆਪਣੀ ਕੌਮੀ ਟੀਮ ਦਾ ਐਲਾਨ ਕਰ ਦਿੱਤਾ...

ਸ਼ਹਿਜ਼ਾਦ ਭੱਟੀ ਨੈੱਟਵਰਕ ‘ਤੇ ਏਜੰਸੀਆਂ ਦਾ ਵੱਡਾ ਐਕਸ਼ਨ, ਪੰਜਾਬ ‘ਚੋਂ 44 ਕਾਬੂ, ਪਾਕਿਸਤਾਨੀ ਗ੍ਰਨੇਡ ਤੇ ਹਥਿਆਰ ਬਰਾਮਦ

ਦੇਸ਼ ਦੇ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ...

ਚੰਡੀਗੜ੍ਹ ਦੇ ਸਿੱਖ ਨੌਜਵਾਨ ਨੇ RAF ਵਿੱਚ ਰਚਿਆ ਇਤਿਹਾਸ, ਅਰਸ਼ਦੀਪ ਸਿੰਘ ਡਾਂਗ ਬਣੇ ਪਹਿਲੇ ਸਿੱਖ ਫਾਈਟਰ ਪਾਇਲਟ

ਚੰਡੀਗੜ੍ਹ ਵਿੱਚ ਜਨਮੇ 28 ਸਾਲਾ ਫਲਾਈਟ ਲੈਫਟੀਨੈਂਟ ਅਰਸ਼ਦੀਪ ਸਿੰਘ ਡਾਂਗ ਨੇ ਬ੍ਰਿਟਿਸ਼ ਰਾਇਲ ਏਅਰ...

ਪੰਜਾਬ ਦੀ ਰਾਜਨੀਤੀ ‘ਚ ਵੱਡੀ ਹਲਚਲ, ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ AAP ‘ਚ ਸ਼ਾਮਲ

ਪੰਜਾਬ ਦੀ ਰਾਜਨੀਤੀ ‘ਚ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਪੰਜਾਬ ਦੀ ਸਾਬਕਾ...

ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ 4 ਕੁੜੀਆਂ ਡੁੱਬਣ ਤੋਂ ਬਾਅਦ ਲਾਪਤਾ

ਬਿਹਾਰ ਦੇ ਬਖਤਿਆਰਪੁਰ ਨੇੜੇ ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ ਰਾਣੀ ਸਰਾਏ ਪਿੰਡ ਦੀਆਂ...

ਮੁੰਬਈ ’ਚ ਨੇਵੀ ਮਲਾਹ, ਉਸ ਦੀ ਪਤਨੀ ਤੇ ਦੋ ਬੱਚੇ ਮ੍ਰਿਤਕ ਮਿਲੇ

ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਦੱਖਣੀ ਮੁੰਬਈ ਦੇ ਨੇਵੀ ਨਗਰ ਖੇਤਰ ਵਿੱਚ ਇੱਕ...

ਸੁਖਬੀਰ ਬਾਦਲ ਹਮਲਾ ਮਾਮਲਾ: 24 ਅਗਸਤ ਤੱਕ ਪੁਲਿਸ ਰਿਮਾਂਡ ‘ਤੇ ਮੁਲਜ਼ਮ ਜਸਪਾਲ ਸਿੰਘ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੱਖ ਮੰਤਰੀ ਸੁਖਬੀਰ ਸਿੰਘ...

ਸਿਮਰਨਜੀਤ ਸਿੰਘ ਮਾਨ ਖਿਲਾਫ FIR, ਪੁੱਤ ਸਣੇ 17 ਗ੍ਰਿਫਤਾਰ, ਲੱਖਾ ਸਿਧਾਣਾ, ਭਾਨਾ ਤੇ ਜਲਵੇੜਾ ‘ਤੇ ਵੀ ਪਰਚਾ

ਚੰਡੀਗੜ੍ਹ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ (ਅੰਮ੍ਰਿਤਸਰ) ਸਿਮਰਨਜੀਤ ਸਿੰਘ ਮਾਨ ਖਿਲਾਫ FIR ਦਰਜ...

ਬਰਸੀ ਸਮਾਗਮ ਨੂੰ ਲੈ ਕੇ ‘ਸ਼੍ਰੋਮਣੀ ਅਕਾਲੀ ਦਲ’ ਤੇ ‘ਪੁਨਰ ਸੁਰਜੀਤ’ ਆਹਮੋ-ਸਾਹਮਣੇ, ਇੱਕੋ ਥਾਂ ਨੂੰ ਲੈ ਕੇ ਵਿਵਾਦ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਸੰਗਰੂਰ ਦੇ ਪਿੰਡ...