October 25, 2026, 8:54 am
----------- Advertisement -----------
HomeNewsLatest Newsਪਠਾਨਕੋਟ ਜ਼ਮੀਨ ਘੁਟਾਲਾ : ਬਾਜਵਾ ਨੇ ਕਟਾਰੂਚੱਕ ਤੋਂ ਅਸਤੀਫ਼ਾ ਅਤੇ ਕੇਂਦਰੀ ਏਜੰਸੀ...

ਪਠਾਨਕੋਟ ਜ਼ਮੀਨ ਘੁਟਾਲਾ : ਬਾਜਵਾ ਨੇ ਕਟਾਰੂਚੱਕ ਤੋਂ ਅਸਤੀਫ਼ਾ ਅਤੇ ਕੇਂਦਰੀ ਏਜੰਸੀ ਤੋਂ ਜਾਂਚ ਦੀ ਕੀਤੀ ਮੰਗ

Published on

----------- Advertisement -----------

ਚੰਡੀਗੜ੍ਹ, 8 ਅਗਸਤ (ਬਲਜੀਤ ਮਰਵਾਹਾ) : ਪਠਾਨਕੋਟ ਜ਼ਮੀਨ ਘੁਟਾਲੇ ਵਿੱਚ ਨਾਮ ਆਉਣ ਤੋਂ ਬਾਅਦ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਕਿਹਾ ਕਿ ਇਸ ਮਾਮਲੇ ਦੀ ਪੂਰੀ ਅਤੇ ਨਿਰਪੱਖ ਜਾਂਚ ਕਿਸੇ ਕੇਂਦਰੀ ਏਜੰਸੀ ਤੋਂ ਕਰਵਾਈ ਜਾਣੀ ਚਾਹੀਦੀ ਹੈ।

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਇੱਕ ਖ਼ਬਰ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਕਟਾਰੂਚੱਕ ਨੇ ਹੀ ਇਸੇ ਘੁਟਾਲੇ ਵਿਚ ਸ਼ਾਮਲ ਦਾਗ਼ੀ ਡੀਡੀਪੀਓ ਕੁਲਦੀਪ ਸਿੰਘ ਨੂੰ ਪਠਾਨਕੋਟ ਦੇ ਵਧੀਕ ਡਿਪਟੀ ਕਮਿਸ਼ਨਰ ਵਜੋਂ ਤਾਇਨਾਤ ਕਰਨ ਵਿਚ ਕਥਿਤ ਤੌਰ ‘ਤੇ ਮਦਦ ਕੀਤੀ ਸੀ। ਖ਼ਬਰਾਂ ਅਨੁਸਾਰ, ਉਪਰੋਕਤ ਪੋਸਟਿੰਗ ਨੂੰ ਸੁਵਿਧਾਜਨਕ ਬਣਾਉਣ ਲਈ, ਕਟਾਰੂਚੱਕ ਨੇ ਤਤਕਾਲੀ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਇੱਕ ਅਰਧ-ਸਰਕਾਰੀ (ਡੀਓ) ਪੱਤਰ ਲਿਖਿਆ।

ਉਨ੍ਹਾਂ ਕਿਹਾ ਕਿ ਇਹੀ ਉਦਾਹਰਨ ਇਹ ਸਾਬਤ ਕਰਦੀ ਹੈ ਕਿ ਕਟਾਰੂਚੱਕ ਦਾਗ਼ੀ ਡੀਡੀਪੀਓ ਨਾਲ ਮਿਲ ਕੇ ਕੰਮ ਕਰ ਰਿਹਾ ਸੀ, ਇਸ ਲਈ ਕੈਬਨਿਟ ਮੰਤਰੀ ਵੱਲੋਂ ਪਠਾਨਕੋਟ ਜ਼ਮੀਨ ਘੁਟਾਲੇ ਦੀ ਜਾਂਚ ਵਿਚ ਵਿਘਨ ਪਾਉਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਬਾਜਵਾ ਨੇ ਕਿਹਾ ਕਿ ਜਾਂਚ ਪੂਰੀ ਹੋਣ ਤੱਕ ਉਨ੍ਹਾਂ ਨੂੰ ਘੱਟੋ-ਘੱਟ ਸਰਕਾਰੀ ਕੰਮਕਾਜ ਤੋਂ ਦੂਰ ਰਹਿਣਾ ਚਾਹੀਦਾ ਹੈ।

ਬਾਜਵਾ ਨੇ ਕਿਹਾ ਕਿ ਕਟਾਰੂਚੱਕ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲੱਗਣ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਕੀਤੀ ਜਾ ਰਹੀ ਜਾਂਚ ਨੂੰ ਪਟੜੀ ਤੋਂ ਉਤਾਰਨ ਲਈ ਆਪਣੇ ਪ੍ਰਭਾਵ ਦੀ ਦੁਰਵਰਤੋਂ ਕੀਤੀ। ਨਤੀਜੇ ਵਜੋਂ, ਪੀੜਤ ਮੁੱਕਰ ਗਿਆ ਅਤੇ ਆਪਣੀ ਸ਼ਿਕਾਇਤ ਵਾਪਸ ਲੈ ਲਈ।

ਬਾਜਵਾ ਨੇ ਅੱਗੇ ਕਿਹਾ ਕਿ ਗੰਭੀਰ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਜਾਂਚ ਲਈ ਬਣਾਈ ਗਈ ਐਸਆਈਟੀ ਨੇ ਪੀੜਤ ਅਤੇ ਉਸ ਦੇ ਪਰਿਵਾਰ ‘ਤੇ ਸ਼ਿਕਾਇਤ ਵਾਪਸ ਲੈਣ ਲਈ ਨਾਜਾਇਜ਼ ਤੋਰ ‘ਤੇ ਦਬਾਅ ਪਾਇਆ, ਹਾਲਾਂਕਿ ਪੰਜਾਬ ਦੇ ਰਾਜਪਾਲ ਵੱਲੋਂ ਕਾਰਵਾਈ ਗਈ ਫੋਰੈਂਸਿਕ ਜਾਂਚ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਜਿਨਸੀ ਸ਼ੋਸ਼ਣ ਦੀ ਵੀਡੀਓ ਨਾਲ ਛੇੜਛਾੜ ਨਹੀਂ ਕੀਤੀ ਗਈ ਸੀ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਜੋ ਆਪਣੇ ਆਪ ਨੂੰ ਇਮਾਨਦਾਰੀ ਦਾ ਝੰਡਾ ਧਾਰਕ ਮੰਨਦੇ ਹਨ, ਨੂੰ ਇਸ ਦਾ ਗੰਭੀਰ ਨੋਟਿਸ ਲੈਣਾ ਚਾਹੀਦਾ ਹੈ ਅਤੇ ਕਟਾਰੂਚੱਕ ਨੂੰ ਆਪਣਾ ਅਹੁਦਾ ਛੱਡਣ ਲਈ ਮਜਬੂਰ ਕਰਨਾ ਚਾਹੀਦਾ ਹੈ।

ਇਸ ਦੌਰਾਨ ਇੱਕ ਹੋਰ ਗ਼ਲਤ ਕੰਮ ‘ਚ ਕਟਾਰੂਚੱਕ ਦਾ ਨਾਂ ਸਾਹਮਣੇ ਆਇਆ ਹੈ। ਉਨ੍ਹਾਂ ਦੇ ਪਿਛਲੇ ਰਿਕਾਰਡ ਨੂੰ ਧਿਆਨ ਵਿੱਚ ਰੱਖਦੇ ਹੋਏ, ਕੇਂਦਰੀ ਏਜੰਸੀ ਦੁਆਰਾ ਨਿਰਪੱਖ ਜਾਂਚ ਸ਼ੁਰੂ ਹੋਣ ਤੋਂ ਪਹਿਲਾਂ ਉਨ੍ਹਾਂ ਨੂੰ ਆਪਣਾ ਅਹੁਦਾ ਛੱਡ ਦੇਣਾ ਚਾਹੀਦਾ ਹੈ। ਬਾਜਵਾ ਨੇ ਕਿਹਾ ਕਿ ਜੇਕਰ ਜਾਂਚ ਸੂਬਾ ਸਰਕਾਰ ਦੀ ਕਿਸੇ ਏਜੰਸੀ ਵੱਲੋਂ ਕੀਤੀ ਜਾਂਦੀ ਹੈ ਤਾਂ ਉਹ ਜਾਂਚ ਨੂੰ ਆਪਣੇ ਪੱਖ ‘ਚ ਕਰਨ ਲਈ ਹਰ ਤਰਾਂ ਦੇ ਹੱਥਕੰਡੇ ਅਪਣਾਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...

ਪੰਜਾਬ ‘ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ – ਕੇਜਰੀਵਾਲ

ਨਵੀਂ ਦਿੱਲੀ, 22 ਅਕਤੂਬਰ:ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਸ਼ਰੇਆਮ ਚੱਲ ਰਹੇ...

ਕਾਂਗਰਸ ਆਈ ਤਾਂ ਖੋਹ ਲਵੇਗੀ ਪੰਜਾਬੀਆਂ ਦੀਆਂ ਸਹੂਲਤਾਂ!,ਅਮਨ ਅਰੋੜਾ ਨੇ ਰਾਜਾ ਵੜਿੰਗ ਨੂੰ ਘੇਰਿਆ

ਚੰਡੀਗੜ੍ਹ; 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...