ਕੇਂਦਰੀ ਮੰਤਰੀ ਨਿਰਮਲਾ ਸੀਤਾ ਰਮਨ ਦੇ ਵੱਲੋਂ ਜਿੱਥੇ ਆਮ ਬਜਟ ਪੇਸ਼ ਕਰ ਦਿੱਤਾ ਗਿਆ ਹੈ। ਉਥੇ ਹੀ ਹੁਣ ਆਮ ਬਜਟ ਨੂੰ ਲੈ ਕੇ ਲੋਕਾਂ ਦੀਆਂ ਪ੍ਰਤਿਕਿਰਿਆਵਾਂ ਆਉਣੀਆਂ ਸ਼ੁਰੂ ਹੋ ਚੁੱਕੀਆਂ ਹਨ। ਇਸੇ ਵਿਚਕਾਰ ਹੁਣ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਵੀ ਸਾਹਮਣੇ ਆਏ ਹਨ। ਜਿਨਾਂ ਨੇ ਕੇਂਦਰ ਸਰਕਾਰ ਦੇ ਇਸ ਬਜਟ ਨੂੰ ਸਿਰਫ ਤੇ ਸਿਰਫ ਇੱਕ ਡਰਾਮਾ ਕਰਾਰ ਦਿੱਤਾ ਹੈ। ਉਹਨਾਂ ਨੇ ਕਿਹਾ ਕਿ ਕਿਸਾਨਾਂ ਦੇ ਵੱਲੋਂ ਲੰਬੇ ਸਮੇਂ ਤੋਂ ਐਮਐਸਪੀ ਦੀ ਕਾਨੂੰਨੀ ਗਰੰਟੀ ਮੰਗੀ ਜਾ ਰਹੀ ਹੈ। ਹਾਲੇ ਤੱਕ ਉਸਦੇ ਬਾਰੇ ਬਜਟ ਚ ਕਿਤੇ ਵੀ ਕੋਈ ਜ਼ਿਕਰ ਨਹੀਂ ਕੀਤਾ ਗਿਆ। ਜਿਸ ਦੇ ਕਾਰਨ ਕਿਸਾਨਾਂ ਨੂੰ ਇਸ ਦਾ ਕੋਈ ਵੀ ਫਾਇਦਾ ਹੋਣ ਵਾਲਾ ਨਹੀਂ ਹੈ। ਸਿਰਫ ਤੇ ਸਿਰਫ ਇਹ ਬਜਟ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਦੇ ਲਈ ਪੇਸ਼ ਕੀਤਾ ਗਿਆ ਹੈ। ਉਹਨਾਂ ਨੇ ਕਿਹਾ ਕਿ ਲਗਾਤਾਰ ਕਿਸਾਨਾਂ ਦੀ ਫਸਲਾਂ ਤੇ ਲਾਗਤ ਵਧਦੀ ਜਾ ਰਹੀ ਹੈ। ਪਰੰਤੂ ਇਸ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ ਗਿਆ। ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਅੱਜ ਕੇਂਦਰੀ ਅੱਜ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਨੂੰ ਸਿਰਫ ਅੰਕੜਿਆਂ ਦਾ ਖੇਲ ਦੱਸਿਆ ਕਿਹਾ ਕਿ ਇਸ ਬਜਟ ਵਿੱਚ ਕਿਸਾਨਾਂ ਲਈ ਕੁਝ ਨਹੀਂ ਹੈ । ਬਜਟ ਵਿੱਚ ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਲਈ ਗਰੰਟੀ ਕਾਨੂੰਨ ਅਤੇ ਕਿਸਾਨੀ ਕਰਜ਼ਿਆਂ ਦੀ ਮਾਫੀ ਲਈ ਇੱਕ ਕਦਮ ਵੀ ਨਹੀਂ ਪੁੱਟਿਆ ਗਿਆ।
----------- Advertisement -----------
ਰਾਜੇਵਾਲ ਨੇ ਕੇਂਦਰੀ ਬਜਟ ਨੂੰ ਦੱਸਿਆ ਅੰਕੜਿਆ ਦੀ ਖੇਡ
Published on
----------- Advertisement -----------