September 20, 2026, 5:27 am
----------- Advertisement -----------
HomeNewsLatest Newsਬਲਵੰਤ ਸਿੰਘ ਰਾਜੋਆਣਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਮੰਗੀ ਪੈਰੋਲ

ਬਲਵੰਤ ਸਿੰਘ ਰਾਜੋਆਣਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਮੰਗੀ ਪੈਰੋਲ

Published on

----------- Advertisement -----------

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ਭੁਗਤ ਰਹੇ ਪੰਜਾਬ ਪੁਲਿਸ ਦੇ ਸਾਬਕਾ ਕਾਂਸਟੇਬਲ ਬਲਵੰਤ ਸਿੰਘ ਰਾਜੋਆਣਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ਼ ਕੀਤਾ ਹੈ। ਦਰਅਸਲ ਰਾਜੋਆਣਾ ਦੇ ਪਿਤਾ ਜੀ ਦਾ ਦੇਹਾਂਤ ਹੋ ਗਿਆ ਹੈ ਜਿਸ ਤੋਂ ਬਾਅਦ ਮੰਗਲਵਾਰ ਨੂੰ ਆਪਣੇ ਪਿਤਾ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਲਈ ਰਾਜੋਆਣਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪੈਰੋਲ ਦੀ ਮੰਗ ਕੀਤੀ ਹੈ।
ਵਕੀਲ ਵਿਵੇਕ ਕੇ ਠਾਕੁਰ ਰਾਹੀਂ ਦਾਇਰ ਆਪਣੀ ਪਟੀਸ਼ਨ ਵਿੱਚ ਰਾਜੋਆਣਾ ਨੇ ਕਿਹਾ ਕਿ ਉਹ ਪਿਛਲੇ 26 ਸਾਲਾਂ ਤੋਂ ਹਿਰਾਸਤ ਵਿੱਚ ਹਨ ਅਤੇ ਆਪਣੇ ਪਿਤਾ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਦੀ ਉਹਨਾਂ ਨੂੰ ਇਜਾਜ਼ਤ ਚਾਹੀਦੀ ਹੈ। ਉਹਨਾਂ ਅੱਗੇ ਕਿਹਾ ਕਿ ਉਹਨਾਂ ਦੇ ਪਿਤਾ ਜੀ ਹੀ ਇਕੱਲੇ ਵਿਅਕਤੀ ਸਨ ਜੋ ਜੇਲ੍ਹ ਵਿਚ ਪਿਛਲੇ 26 ਸਾਲਾਂ ਤੋਂ ਲਗਾਤਾਰ ਉਹਨਾਂ ਨੂੰ ਮਿਲਣ ਆਉਂਦੇ ਸਨ। ਇਸ ਲਈ ਉਹਨਾਂ ਨੂੰ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ।
ਦਸ ਦਈਏ ਕਿ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ 31 ਅਗਸਤ 1995 ਨੂੰ ਪੰਜਾਬ ਸਿਵਲ ਸਕੱਤਰੇਤ ਦੇ ਬਾਹਰ ਹੋਏ ਧਮਾਕੇ ਵਿੱਚ ਹੱਤਿਆ ਕਰ ਦਿੱਤੀ ਗਈ ਸੀ। ਇਸ ਆਤਮਘਾਤੀ ਧਮਾਕੇ ਵਿੱਚ ਮਨੁੱਖੀ ਬੰਬ ਦਿਲਾਵਰ ਸਿੰਘ ਦੇ ਨਾਲ 16 ਹੋਰਨਾਂ ਲੋਕਾਂ ਦੀ ਮੌਤ ਹੋ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...