September 11, 2026, 1:13 pm
----------- Advertisement -----------
HomeNewsLatest Newsਐਸ.ਏ.ਐਸ ਨਗਰ ਪੁਲਿਸ ਵੱਲੋ ਬੈਂਕ ਲੁੱਟਣ ਵਾਲੇ ਗਰੋਹ ਦਾ ਪਰਦਾਫਾਸ਼, ਦੋ ਦੋਸ਼ੀ...

ਐਸ.ਏ.ਐਸ ਨਗਰ ਪੁਲਿਸ ਵੱਲੋ ਬੈਂਕ ਲੁੱਟਣ ਵਾਲੇ ਗਰੋਹ ਦਾ ਪਰਦਾਫਾਸ਼, ਦੋ ਦੋਸ਼ੀ ਗ੍ਰਿਫਤਾਰ

Published on

----------- Advertisement -----------

ਐਸ.ਏ.ਐਸ.ਨਗਰ 23 ਮਈ : – ਵਿਵੇਕ ਸ਼ੀਲ ਸੋਨੀ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਐਸ.ਏ.ਐਸ ਨਗਰ ਨੇ ਪ੍ਰੈਸ ਨੋਟ ਰਾਹੀ ਦੱਸਿਆ ਕਿ ਲੁਟੇਰਿਆਂ ਵੱਲੋ ਮਿਤੀ 04/05 ਮਈ 2022 ਦੀ ਦਰਮਿਆਨੀ ਰਾਤ ਨੂੰ ਸੈਂਟਰਲ ਕੋਆਪਰੇਟਿਵ ਬੈਂਕ, ਘੜੂੰਆਂ ਦੀ ਕੰਧ ਨੂੰ ਪਾੜ ਲਗਾ ਕੇ 18,00,000 ਰੁਪਏ ਦੀ ਨਕਦੀ ਲੈ ਕੇ ਫਰਾਰ ਹੋ ਗਏ ਸੀ। ਜਿਸ ਸਬੰਧੀ ਮੁਕੱਦਮਾਂ ਨੰਬਰ 89 ਮਿਤੀ 05.05.2022 ਅ/ਧ 457,380, 34 ਹਿੰਦ: ਦੰ:, ਥਾਣਾ ਸਦਰ ਖਰੜ ਦਰਜ ਰਜਿਸਟਰ ਕੀਤਾ ਗਿਆ ਸੀ। ਮੁਕੱਦਮਾਂ ਹਜਾ ਵਿੱਚ ਦੋਸ਼ੀ ਮੋਹਿਤ ਸ਼ਰਮਾਂ ਪੁੱਤਰ ਦਿਨੇਸ਼ ਸ਼ਰਮਾਂ ਵਾਸੀ ਪਿੰਡ ਅਲੀਗੜ ਜਰਗਮਾਂ, ਉੱਤਰ ਪ੍ਰਦੇਸ਼ ਅਤੇ ਅਜੇ ਕੁਮਾਰ ਪੁੱਤਰ ਬੀਰਾਂ ਵਾਸੀ ਪਿੰਡ ਕਰਸ਼ਿੰਦੋ, ਹਰਿਆਣਾਂ ਨੂੰ ਰੰਧਾਵਾਂ ਰੋਡ ਟੀ ਪੁਆਇੰਟ ਸੋਹਾਣਾ, ਮੋਹਾਲੀ ਤੋਂ ਸਮੇਤ ਸਪਲੈਂਡਰ ਮੋਟਰਸਾਇਕਲ, ਕਟਰ ਅਤੇ ਗ੍ਰਾਈਂਡੰਰ ਮਸ਼ੀਨ ਦੇ ਗ੍ਰਿਫਤਾਰ ਕੀਤਾ ਗਿਆ। ਇਹ ਦੋਵੇਂ ਦੌਸ਼ੀ ਅੰਤਰਰਾਜੀ ਗਰੋਹ ਦੇ ਮੈਂਬਰ ਹਨ।
ਐਸ.ਐਸ.ਪੀ, ਮੋਹਾਲੀ ਨੇ ਵਧੇਰੇ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਗਰੋਹ ਦੇ ਤਿੰਨ ਹੋਰ ਮੈਂਬਰ ਜੋ ਬੈਂਕ ਡਕੈਤੀ ਵਿੱਚ ਸ਼ਾਮਲ ਹਨ, ਨੂੰ ਤਸਦੀਕ ਕਰ ਲਿਆ ਗਿਆ ਹੈ, ਜਿਨ੍ਹਾ ਦੇ ਨਾਮ ਅਮਿਤ ਉਰਫ ਟੋਕਨ, ਅਨਿਲ ਅਤੇ ਮੀਚੀ ਸਾਰੇ ਵਾਸੀਆਨ ਜਿਲ੍ਹਾ ਜੀਂਦ, ਹਰਿਆਣਾ ਹਨ, ਨੂੰ ਵੀ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ। ਇਹ ਇੱਕ ਅੰਤਰਰਾਜੀ ਗਰੋਹ ਹੈ, ਜੋ ਪਹਿਲਾ ਵੀ ਵੱਖ ਵੱਖ ਰਾਜਾ ਵਿੱਚ ਬੈਂਕ ਚੋਰੀ ਦੀਆਂ ਕਈ ਵਾਰਦਾਤਾ ਨੂੰ ਅੰਜਾਮ ਦੇ ਚੁੱਕਾ ਹੈ। ਇਨ੍ਹਾ ਖਿਲਾਫ ਦਰਜਨ ਤੋ ਵੱਧ ਅਪਰਾਧਿਕ ਮਾਮਲੇ ਦਰਜ ਹਨ। ਅਗਲੀ ਤਫਤੀਸ਼ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...

ਚੰਡੀਗੜ੍ਹ ‘ਚ ਪ੍ਰਾਪਰਟੀ ਕਿਰਾਏ ‘ਤੇ ਦੇਣ ਨੂੰ ਲੈ ਕੇ ਨਵੇਂ ਨਿਯਮ ਲਾਗੂ, ਐਗਰੀਮੈਂਟ ਦੀ ਜਾਣਕਾਰੀ ਦੇਣੀ ਲਾਜ਼ਮੀ

ਚੰਡੀਗੜ੍ਹ ਵਿੱਚ ਨਵੇਂ ਕਿਰਾਏਦਾਰੀ ਨਿਯਮ ਵੀਰਵਾਰ (10 ਸਤੰਬਰ) ਤੋਂ ਲਾਗੂ ਹੋ ਗਏ ਹਨ। ਚੰਡੀਗੜ੍ਹ...

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

ਜਾਤ-ਪਾਤ ‘ਤੇ ਆਧਾਰਿਤ ਵੋਟ ਰਾਜਨੀਤੀ ਦੂਜੇ ਰਾਜਾਂ ਵਿੱਚ ਚੱਲ ਸਕਦੀ ਹੈ, ਪਰ ਪੰਜਾਬ ਵਿੱਚ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 10 ਸਤੰਬਰ:ਸੰਗਰੂਰ ਦੇ ਪਿੰਡ ਤੂਰ ਬੰਜਾਰਾ ਦੇ ਲੋਕਾਂ ਨੇ ਅੱਜ ਪਿੰਡ ਪਹੁੰਚੇ ਭਾਜਪਾ...