September 11, 2026, 10:44 am
----------- Advertisement -----------
HomeNewsLatest Newsਦੋ ਦਿਨਾਂ ਦੀ ਹੜਤਾਲ 'ਚ ਅਟਕੇ 38 ਲੱਖ ਦੇ ਚੈੱਕ, 37 ਹਜ਼ਾਰ...

ਦੋ ਦਿਨਾਂ ਦੀ ਹੜਤਾਲ ‘ਚ ਅਟਕੇ 38 ਲੱਖ ਦੇ ਚੈੱਕ, 37 ਹਜ਼ਾਰ ਕਰੋੜ ਦਾ ਕੰਮ ਠੱਪ

Published on

----------- Advertisement -----------

ਸਰਕਾਰੀ ਬੈਂਕ ਕਰਮਚਾਰੀਆਂ ਦੀ ਦੋ ਦਿਨਾਂ ਹੜਤਾਲ ਖ਼ਤਮ ਹੋ ਗਈ। ਇਨ੍ਹਾਂ ਦੋ ਦਿਨਾਂ ‘ਚ ਬੈਂਕਿੰਗ ਨਾਲ ਜੁੜੇ ਕਈ ਕੰਮ ਪ੍ਰਭਾਵਿਤ ਹੋਏ। ਦੋ ਦਿਨਾਂ ਦੌਰਾਨ ਸਿਰਫ 37 ਹਜ਼ਾਰ ਕਰੋੜ ਰੁਪਏ ਦੇ ਚੈੱਕ ਕਲੀਅਰੈਂਸ ਰੁਕਣ ਕਾਰਨ ਕੰਮ ਰੁਕ ਗਿਆ।ਆਲ ਇੰਡੀਆ ਬੈਂਕ ਇੰਪਲਾਈਜ਼ ਐਸੋਸੀਏਸ਼ਨ ਦੇ ਜਨਰਲ ਸਕੱਤਰ ਸੀਐਚ ਵੈਂਕਟਚਲਮ ਮੁਤਾਬਕ ਦੋ ਦਿਨਾਂ ਦੀ ਹੜਤਾਲ ਕਾਰਨ ਲਗਪਗ 37 ਹਜ਼ਾਰ ਕਰੋੜ ਰੁਪਏ ਦੇ ਚੈੱਕ ਕਲੀਅਰ ਨਹੀਂ ਹੋ ਸਕੇ। ਉਨ੍ਹਾਂ ਦੱਸਿਆ ਕਿ ਹੜਤਾਲ ਕਾਰਨ ਕਰੀਬ 38 ਲੱਖ ਚੈੱਕਾਂ ਦੀ ਕਲੀਅਰੈਂਸ ਦਾ ਕੰਮ ਪ੍ਰਭਾਵਿਤ ਹੋਇਆ ਹੈ।ਦੇਸ਼ ਦੇ ਤਿੰਨ ਸ਼ਹਿਰਾਂ ਦਿੱਲੀ, ਮੁੰਬਈ ਅਤੇ ਚੇਨਈ ਵਿੱਚ ਚੈਕ ਕਲੀਅਰਿੰਗ ਸੈਂਟਰ ਹਨ।

ਵੈਂਕਟਚਲਮ ਨੇ ਦਾਅਵਾ ਕੀਤਾ ਕਿ ਇਨ੍ਹਾਂ ਚੋਂ ਚੇਨਈ ਵਿੱਚ 10,600 ਕਰੋੜ ਰੁਪਏ ਦੇ ਕਰੀਬ 10 ਲੱਖ ਚੈੱਕ ਅਤੇ ਮੁੰਬਈ ਵਿੱਚ 15,400 ਕਰੋੜ ਰੁਪਏ ਦੇ ਕਰੀਬ 18 ਲੱਖ ਚੈੱਕ ਮੁੰਬਈ ਵਿੱਚ ਫਸੇ ਹੋਏ ਹਨ। ਇਨ੍ਹਾਂ ਤੋਂ ਇਲਾਵਾ ਦਿੱਲੀ ਵਿੱਚ 11 ਹਜ਼ਾਰ ਕਰੋੜ ਰੁਪਏ ਦੇ ਕਰੀਬ 11 ਲੱਖ ਚੈੱਕ ਕਲੀਅਰ ਨਹੀਂ ਹੋ ਸਕੇ।
ਇਸ ਤੋਂ ਪਹਿਲਾਂ ਬੈਂਕ ਯੂਨੀਅਨ ਦੇ ਆਗੂ ਨੇ ਦੱਸਿਆ ਸੀ ਕਿ ਹੜਤਾਲ ਦੇ ਪਹਿਲੇ ਦਿਨ ਹੀ 20.4 ਲੱਖ ਚੈੱਕਾਂ ਦੀ ਕਲੀਅਰੈਂਸ ਠੱਪ ਹੋ ਗਈ। ਇਸ ਕਾਰਨ 18,600 ਕਰੋੜ ਰੁਪਏ ਦਾ ਬੈਂਕਿੰਗ ਸੰਚਾਲਨ ਪ੍ਰਭਾਵਿਤ ਹੋਇਆ। ਸਰਕਾਰੀ ਬੈਂਕ ਕਰਮਚਾਰੀਆਂ ਦੀ ਇਸ ਹੜਤਾਲ ਕਾਰਨ ਵੀਰਵਾਰ ਨੂੰ ਜਮ੍ਹਾ, ਕਢਵਾਉਣ, ਚੈੱਕ ਕਲੀਅਰੈਂਸ, ਲੋਨ ਮਨਜ਼ੂਰੀ ਵਰਗੇ ਕੰਮ ਪ੍ਰਭਾਵਿਤ ਹੋਏ।ਦੱਸ ਦਈਏ ਕਿ ਕੇਂਦਰ ਸਰਕਾਰ ਜਨਤਕ ਖੇਤਰ ਦੇ ਦੋ ਹੋਰ ਬੈਂਕਾਂ ਦੇ ਨਿੱਜੀਕਰਨ ਦੀ ਤਿਆਰੀ ਕਰ ਰਹੀ ਹੈ। ਬੈਂਕ ਕਰਮਚਾਰੀ ਯੂਨੀਅਨਾਂ ਇਸ ਦਾ ਵਿਰੋਧ ਕਰ ਰਹੀਆਂ ਹਨ। ਬੈਂਕ ਯੂਨੀਅਨਾਂ ਨੇ ਦਾਅਵਾ ਕੀਤਾ ਕਿ ਇਸ ਹੜਤਾਲ ਕਾਰਨ ਦੇਸ਼ ਭਰ ਵਿੱਚ ਕਰੀਬ ਇੱਕ ਲੱਖ ਬੈਂਕ ਸ਼ਾਖਾਵਾਂ ਬੰਦ ਰਹੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...