July 3, 2026, 5:43 am
----------- Advertisement -----------
HomeNewsLatest Newsਪੰਜਾਬੀਆਂ ਨੂੰ ਇਕ ਮੌਕਾ ਦੇਣ ਲਈ ਆਖਣ ਤੋਂ ਪਹਿਲਾਂ ਕੇਜਰੀਵਾਲ ਇਹ ਦੱਸਣ...

ਪੰਜਾਬੀਆਂ ਨੂੰ ਇਕ ਮੌਕਾ ਦੇਣ ਲਈ ਆਖਣ ਤੋਂ ਪਹਿਲਾਂ ਕੇਜਰੀਵਾਲ ਇਹ ਦੱਸਣ ਕਿ ਪੰਜਾਬੀਆਂ ਤੇ ਪੰਜਾਬੀ ਮਾਂ ਬੋਲੀ ਨੂੰ ਦਿੱਲੀ ‘ਚ ਕਿੰਨਾ ਮੌਕਾ ਦਿੱਤਾ : ਅਕਾਲੀ ਦਲ

Published on

----------- Advertisement -----------

ਚੰਡੀਗੜ੍ਹ : – ਸ਼੍ਰੋਮਣੀ ਅਕਾਲੀ ਦਲ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ’ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਪੰਜਾਬ ਤੇ ਪੰਜਾਬੀਆਂ ਤੋਂ ਇਕ ਮੌਕਾ ਮੰਗਣ ਤੋਂ ਪਹਿਲਾਂ ਸ੍ਰੀ ਕੇਜਰੀਵਾਲ ਇਹ ਦੱਸਣ ਕਿ ਉਹਨਾਂ ਨੇ ਦਿੱਲੀ ਵਿਚ ਪੰਜਾਬੀਆਂ ਤੇ ਸਿੱਖਾਂ ਨੁੰ ਕਿੰਨੇ ਮੌਕੇ ਦਿੱਤੇ ਹਨ।

ਅੱਜ ਇਥੇ ਪਾਰਟੀ ਮੁੱਖ ਦਫਤਰ ਵਿਚ ਇਕ ਪ੍ਰੈਸ ਕਾਨਫਰੰਸ ਨੁੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਪ੍ਰਮੁੱਖ ਸਲਾਹਕਾਰ ਸ੍ਰੀ ਹਰਚਰਨ ਬੈਂਸ ਨੇ ਕਿਹਾ ਕਿ ਸ੍ਰੀ ਕੇਜਰੀਵਾਲ ਨੇ ਸਾਰੇ ਪੰਜਾਬ ਵਿਚ ਇਹ ਬੋਰਡ ਲਗਾ ਦਿੱਤੇ ਹਨ ਕਿ ਇਕ ਮੌਕਾ ਕੇਜਰੀਵਾਲ ਨੂੰ ਪਰ ਦਿੱਲੀ ਦੇ ਮਾਮਲੇ ਵਿਚ ਉਹਨਾਂ ਪੰਜਾਬੀਆਂ ਤੇ ਸਿੱਖਾਂ ਨਾਲ ਵਿਤਕਰਾ ਕੀਤਾ ਹੈ। ਉਹਨਾਂ ਕਿਹਾ ਕਿ ਸ੍ਰੀ ਕੇਜਰੀਵਾਲ ਦੀ ਵਜ਼ਾਰਤ ਵਿਚ ਕੋਈ ਵੀ ਸਿੱਖ ਜਾਂ ਪੰਜਾਬੀ ਨਹੀਂ ਹੈ। ਉਹਨਾਂ ਦੀ ਸਰਕਾਰ ਵਿਚ ਕੋਈ ਵੀ ਚੇਅਰਮੈਨ ਸਿੱਖ ਜਾਂ ਪੰਜਾਬੀ ਨਹੀਂ ਹੈ, ਸਰਕਾਰ ਦਾ ਕੋਈ ਵੀ ਪ੍ਰਮੁੱਖ ਅਫਸਰ ਸਿੱਖ ਜਾਂ ਪੰਜਾਬੀ ਨਹੀਂ ਹੈ, ਕਿਸੇ ਵੀ ਬੋਰਡ ਦਾ ਡਾਇਰੈਕਟਰ ਸਿੱਖ ਜਾਂ ਪੰਜਾਬੀ ਨਹੀਂ ਹੈ। ਉਹਨਾਂ ਕਿਹਾ ਕਿ ਹੋਰ ਤਾਂ ਹੋਰ ਕੇਜਰੀਵਾਲ ਸਰਕਾਰ ਦੇ ਮੁੱਖ ਸਕੱਤਰ ਜਾਂ ਉਹਨਾਂ ਦੇ ਆਪਣੇ ਪ੍ਰਮੁੱਖ ਸਕੱਤਰਾਂ ਵਿਚੋਂ ਵੀ ਕੋਈ ਵੀ ਸਿੱਖ ਜਾਂ ਪੰਜਾਬੀ ਨਹੀਂ ਹੈ।

ਬੈਂਸ ਨੇ ਕਿਹਾ ਕਿ ਦਿੱਲੀ ਵਿਚ ਵੱਡੀ ਗਿਣਤੀ ਵਿਚ ਆਈ ਏ ਐਸ, ਆਈ ਆਰ ਐਸ ਤੇ ਹੋਰ ਅਫਸਰ ਪੰਜਾਬੀ ਅਤੇ ਸਿੱਖ ਹਨ ਪਰ ਸ੍ਰੀ ਕੇਜਰੀਵਾਲ ਨੇ ਕਿਸੇ ਇਕ ਨੁੰ ਵੀ ਤਾਇਨਾਤ ਨਹੀਂ ਕੀਤਾ।

ਉਹਨਾਂ ਕਿਹਾ ਕਿ ਹੋਰ ਤਾਂ ਹੋਰ ਕੇਜਰੀਵਾਲ ਸਰਕਾਰ ਨੇ ਸਿੱਖਿਆ ਨੀਤੀ ਦੇ ਮਾਮਲੇ ਵਿਚ ਬਣਾਏ ਬੋਰਡ ਦੇ ਵਿਚ ਕਿਸੇ ਪੰਜਾਬੀ ਨੁੰ ਸ਼ਾਮਲ ਨਹੀਂ ਕੀਤਾ ਤੇ ਨਾ ਹੀ ਇਸ ਬੋਰਡ ਵਿਚ ਪੰਜਾਬੀ ਭਾਸ਼ਾ ਬਾਰੇ ਹੀ ਕੋਈ ਫੈਸਲਾ ਹੋਇਆ। ਉਹਨਾਂ ਕਿਹਾ ਕਿ ਇੰਨਾ ਹੀ ਨਹੀਂ ਬਲਕਿ ਕੇਜਰੀਵਾਲ ਸਰਕਾਰ ਨੇ ਸਕੂਲਾਂ ਵਿਚ ਪਹਿਲੀ ਜਮਾਤ ਤੋਂ ਲੈ ਕੇ 12ਵੀਂ ਤੱਕ ਪੰਜਾਬੀ ਭਾਸ਼ਾ ਨੁੰ ਨਿਰਉਤਸ਼ਾਹਿਤ ਕੀਤਾ ਹੈ ਤੇ ਇਸਦੀ ਕੋਈ ਕਦਰ ਨਹੀਂ ਪਾਈ। ਉਹਨਾਂ ਕਿਹਾ ਕਿ ਪੰਜਾਬੀ ਭਾਸ਼ਾ ਪੜ੍ਹਾਉਣ ਵਾਲੇ ਅਧਿਆਪਕ ਭਰਤੀ ਨਹੀਂ ਕੀਤੇ ਗਏ ਤੇ ਜੋ ਭਰਤੀ ਹਨ, ਉਹ ਠੇਕੇ ’ਤੇ ਕੰਮ ਕਰਦੇ ਹਨ, ਉਹ ਰੈਗੂਲਰ ਨਹੀਂ ਕੀਤੇ ਗਏ।

ਬੈਂਸ ਨੇ ਕਿਹਾ ਕਿ ਸ੍ਰੀ ਕੇਜਰੀਵਾਲ ਧੁਰ ਅੰਦਰੋਂ ਪੰਜਾਬੀਆਂ ਤੇ ਸਿੱਖਾਂ ਪ੍ਰਤੀ ਕੀ ਵਤੀਰਾ ਰੱਖਦੇ ਹਨ, ਇਹ ਇਸ ਗੱਲ ਤੋਂ ਹੀ ਸਪਸ਼ਟ ਹੋ ਜਾਵੇਗਾ ਕਿ ਉਹਨਾਂ ਨੇ ਪ੍ਰਮੁੱਖ ਸਿੱਖ ਆਗੂਆਂ ਸੁੱਚਾ ਸਿੰਘ ਛੋਟੇਪੁਰ, ਸੁਖਪਾਲ ਖਹਿਰਾ, ਐਚ ਐਸ ਫੂਲਕਾ, ਕੰਵਰ ਸੰਧੂ ਤੇ ਡਾ. ਦਲਜੀਤ ਸਿੰਘ ਵਰਗੇ ਪ੍ਰਮੁੱਖ ਆਗੂਆਂ ਦੀ ਬੇਕਦਰੀ ਕੀਤੀ ਤੇ ਉਹਨਾਂ ਨੁੰ ਖੁੱਡੇ ਲਗਾ ਦਿੱਤਾ। ਉਹਨਾਂ ਕਿਹਾ ਕਿ ਅੱਜ ਆਪ ਇਹ ਦਾਅਵਾ ਕਰ ਰਹੀ ਹੈ ਕਿ ਉਹਨਾਂ ਦੇ ਆਗੂ ਸ੍ਰੀ ਰਾਘਵ ਚੱਢਾ ਦੇ ਨਾਨਕੇ ਤੇ ਦਾਦਕੇ ਪੰਜਾਬੀ ਪਰ ਬਦਕਿਸਮਤੀ ਨੁੰ ਉਹ ਜਦੋਂ ਪੰਜਾਬ ਆਉਂਦੇ ਹਨ ਤਾਂ ਕਦੇ ਪੰਜਾਬੀ ਵਿਚ ਗੱਲ ਨਹੀਂ ਕਰਦੇ।

ਬੈਂਸ ਨੇ ਕਿਹਾ ਕਿ ਸ੍ਰੀ ਕੇਜਰੀਵਾਲ ਦੇ ਦਿਲ ਵਿਚ ਪੰਜਾਬੀਆਂ ਪ੍ਰਤੀ ਸਿਰਫ ਬੇਰੁਖੀ ਹੈ ਪਰ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ ਸ੍ਰੀ ਕੇਜਰੀਵਾਲ ਪੰਜਾਬ ਤੋਂ ਮੌਕਾ ਮੰਗ ਰਹੇ ਹਨ। ਉਹਨਾਂ ਸਵਾਲ ਕੀਤਾ ਕਿ ਉਹ ਕਿਸ ਮੂੰਹ ਨਾਲ ਇਹ ਮੌਕਾ ਮੰਗ ਰਹੇ ਹਨ ਜਦੋਂ ਕਿ ਉਹਨਾਂ ਕਦੇ ਪੰਜਾਬੀਆਂ ਤੇ ਸਿੱਖਾਂ ਦੀ ਕਦਰ ਨਹੀਂ ਪਾਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਸਟ੍ਰੇਲੀਆ ਜਾ ਕੇ ਪੜ੍ਹਨ ਦੇ ਚਾਹਵਾਨਾਂ ਲਈ ਵੱਡਾ ਝਟਕਾ! ਸਟੂਡੈਂਟ ਵੀਜ਼ਾ ਫੀਸ ‘ਚ ਹੋਇਆ ਭਾਰੀ ਵਾਧਾ

 ਵਿਦੇਸ਼ ਜਾ ਕੇ ਪੜਾਈ ਕਰਨ ਦੇ ਚਾਹਵਾਨਾਂ ਲਈ ਅਹਿਮ ਖਬਰ ਹੈ। ਆਸਟ੍ਰੇਲੀਆ ਸਰਕਾਰ ਨੇ...

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟ੍ਰੰਪ ਨੇ ਕਤਰ ਦੇ ਸ਼ਾਹੀ ਪਰਿਵਾਰ ਵੱਲੋਂ ਤੋਹਫ਼ੇ ਵਿੱਚ ਮਿਲੇ ਬੋਇੰਗ...

ਅਮਰਨਾਥ ਯਾਤਰਾ ਲਈ ਪਹਿਲਾ ਜੱਥਾ ਜੰਮੂ ਤੋਂ ਰਵਾਨਾ

ਅਮਰਨਾਥ ਯਾਤਰਾ ਦਾ ਪਹਿਲਾ ਜੱਥਾ ਅੱਜ ਵੀਰਵਾਰ 2 ਜੁਲਾਈ ਨੂੰ ਸਵੇਰੇ 4 ਵਜੇ ਜੰਮੂ...

ਬਹਿਬਲ ਕਲਾਂ ਗੋਲੀਕਾਂਡ: SIT ਅੱਜ ਘਟਨਾ ਵਾਲੀ ਥਾਂ ਦਾ ਕਰੇਗੀ ਦੌਰਾ

 ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਵਿੱਚ ਹੁਣ ਵਿਸ਼ੇਸ਼ ਜਾਂਚ ਟੀਮ (SIT) ਨੇ ਤੇਜ਼ੀ...

ਬੋਰਵੈੱਲ ਹਾਦਸੇ ‘ਤੇ ਪੁਲਿਸ ਦਾ ਵੱਡਾ ਐਕਸ਼ਨ, ਮਾਸੂਮ ਦੀ ਮੌਤ ਮਗਰੋਂ ਖੇਤ ਦੇ ਮਾਲਕ ਸਣੇ 2 ਠੇਕੇਦਾਰਾਂ ਖਿਲਾਫ਼ ਦਰਜ ਕੀਤੀ FIR

ਅੰਬਾਲਾ ਬੋਰਵੈੱਲ ਹਾਦਸੇ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਇਸ ਮਾਮਲੇ ‘ਚ ਪੁਲਿਸ...

ਖੰਨਾ ਦੇ ਹੋਟਲ ‘ਚੋਂ ਮਿਲੀਆਂ ਵਿਆਹੇ ਪ੍ਰੇਮੀ ਜੋੜੇ ਦੀਆਂ ਲਾਸ਼ਾਂ, ਦੋਵਾਂ ਦੇ ਸਿਰ ‘ਚ ਲੱਗੀ ਗੋਲੀ

ਲੁਧਿਆਣਾ ਦੇ ਖੰਨਾ ਵਿਖੇ ਬੁੱਧਵਾਰ ਸ਼ਾਮ ਨੂੰ ਇੱਕ ਨਾਮੀ ਹੋਟਲ ਦੇ ਕਮਰੇ ਵਿੱਚੋਂ ਇੱਕ...

ਅਮਰੀਕਾ ‘ਚ ਜਨਮੇ ਪੰਜਾਬੀ ਬੱਚਿਆਂ ਨੂੰ ਮਿਲੇਗੀ ਨਾਗਰਿਕਤਾ, ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਅਮਰੀਕੀ ਸੁਪਰੀਮ ਕੋਰਟ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਜਨਮ ਅਧਿਕਾਰ ਨਾਗਰਿਕਤਾ ਬਹਾਲ ਕਰਨ ਦੇ...

ਦਿੱਲੀ ਸਰਕਾਰ ਵਲੋਂ ਸਰਦੀਆਂ ਦਾ ਪ੍ਰਦੂਸ਼ਣ ਮਾਸਟਰ ਪਲਾਨ ਨੋਟੀਫਾਈ, 1 ਨਵੰਬਰ ਤੋਂ 28 ਫਰਵਰੀ ਤੱਕ ਸਥਾਈ ਲਾਗੂ ਰਹਿਣਗੇ ਨਿਯਮ

ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਦਾ ਕਹਿਣਾ ਹੈ - ਦਿੱਲੀ ਸਰਕਾਰ ਨੇ ਸਰਦੀਆਂ ਦੇ...

PSEB ਨੇ ਲਾਂਚ ਕੀਤਾ ਦੇਸ਼ ਦਾ ਪਹਿਲਾ ਪੁਸਤਕ ਪੋਰਟਲ, ਮਿਲੇਗੀ 15% ਦੀ ਛੋਟ; ਘਰ ਪਹੁੰਚਣਗੀਆਂ ਕਿਤਾਬਾਂ

ਪੰਜਾਬ ਦੇ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰਾਈਵੇਟ ਕਿਤਾਬ ਵਿਕਰੇਤਾਵਾਂ ਦੀ ਮਨਮਾਨੀ...