July 23, 2026, 8:54 pm
----------- Advertisement -----------
HomeNewsLatest Newsਰਾਸ਼ਟਰਪਤੀ ਚੋਣ 2022: ਚੋਣਾਂ ਤੋਂ ਪਹਿਲਾਂ ਭਾਜਪਾ ਨੇ ਸੰਸਦ ਮੈਂਬਰਾਂ ਨੂੰ ਡਿਨਰ...

ਰਾਸ਼ਟਰਪਤੀ ਚੋਣ 2022: ਚੋਣਾਂ ਤੋਂ ਪਹਿਲਾਂ ਭਾਜਪਾ ਨੇ ਸੰਸਦ ਮੈਂਬਰਾਂ ਨੂੰ ਡਿਨਰ ਮੀਟਿੰਗ ਤੇ ਬੁਲਾਇਆ

Published on

----------- Advertisement -----------

ਨਵੀਂ ਦਿੱਲੀ :- ਦੇਸ਼ ਦੇ ਅਗਲੇ ਰਾਸ਼ਟਰਪਤੀ ਦੀ ਚੋਣ ਲਈ 18 ਜੁਲਾਈ ਨੂੰ ਵੋਟਾਂ ਪੈਣੀਆਂ ਹਨ। ਭਾਜਪਾ ਨੇ 100 ਫੀਸਦੀ ਅਤੇ ਸਹੀ ਵੋਟਿੰਗ ਨੂੰ ਯਕੀਨੀ ਬਣਾਉਣ ਲਈ ਆਪਣੇ ਸੰਸਦ ਮੈਂਬਰਾਂ ਅਤੇ ਸਹਿਯੋਗੀਆਂ ਨੂੰ ਸਿਖਲਾਈ ਦੇਣ ਲਈ ਕਿਹਾ ਹੈ।
ਭਾਜਪਾ ਨੇ ਆਪਣੇ ਸਾਰੇ ਸੰਸਦ ਮੈਂਬਰਾਂ ਨੂੰ ਸ਼ਨੀਵਾਰ ਸ਼ਾਮ ਨੂੰ ਰਾਤ ਦੇ ਖਾਣੇ ਲਈ ਬੁਲਾਇਆ ਹੈ ਤਾਂ ਜੋ ਉਨ੍ਹਾਂ ਨੂੰ ਰਾਸ਼ਟਰਪਤੀ ਚੋਣ ਵਿੱਚ ਵੋਟ ਪਾਉਣ ਦੀ ਸਿਖਲਾਈ ਦਿੱਤੀ ਜਾ ਸਕੇ। ਭਾਜਪਾ ਸੰਸਦ ਮੈਂਬਰਾਂ ਦੀ ਇਹ ਸਿਖਲਾਈ ਮੀਟਿੰਗ ਸ਼ਨੀਵਾਰ ਸ਼ਾਮ 6.30 ਵਜੇ ਸੰਸਦ ਭਵਨ ਕੰਪਲੈਕਸ ਦੇ ਜੀਐਮਸੀ ਬਾਲਯੋਗੀ ਆਡੀਟੋਰੀਅਮ ਵਿੱਚ ਹੋਵੇਗੀ। ਇਸ ਬੈਠਕ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਸਮੇਤ ਸਰਕਾਰ ਦੇ ਮੰਤਰੀ ਅਤੇ ਪਾਰਟੀ ਦੇ ਦੋਵੇਂ ਸਦਨਾਂ ਦੇ ਸੰਸਦ ਮੈਂਬਰ ਮੌਜੂਦ ਰਹਿਣਗੇ।
ਬੈਠਕ ‘ਚ ਸੰਸਦ ਮੈਂਬਰਾਂ ਨੂੰ ਰਾਸ਼ਟਰਪਤੀ ਚੋਣ ‘ਚ ਵੋਟਿੰਗ ਦੀ ਪੂਰੀ ਪ੍ਰਕਿਰਿਆ ਬਾਰੇ ਦੱਸਿਆ ਜਾਵੇਗਾ। ਇਸ ਟਰੇਨਿੰਗ ਦੌਰਾਨ ਉਨ੍ਹਾਂ ਨੂੰ ਪਹਿਲੀ ਤਰਜੀਹ ਦੀ ਮਹੱਤਤਾ ਅਤੇ ਵੋਟ ਪਾਉਣ ਦੇ ਤਰੀਕੇ ਬਾਰੇ ਦੱਸਿਆ ਜਾਵੇਗਾ। ਸਿਖਲਾਈ ਪ੍ਰੋਗਰਾਮ ਖਤਮ ਹੋਣ ਤੋਂ ਬਾਅਦ ਭਾਜਪਾ ਦੇ ਸੰਸਦ ਮੈਂਬਰਾਂ ਲਈ ਰਾਤ ਦੇ ਖਾਣੇ ਦਾ ਵੀ ਪ੍ਰਬੰਧ ਕੀਤਾ ਗਿਆ ਹੈ।
ਇਸੇ ਤਰ੍ਹਾਂ ਦੀ ਸਿਖਲਾਈ ਦੇਣ ਲਈ ਐਤਵਾਰ ਨੂੰ ਐਨਡੀਏ ਦੇ ਸਾਰੇ ਸੰਸਦ ਮੈਂਬਰਾਂ ਦੀ ਮੀਟਿੰਗ ਵੀ ਬੁਲਾਈ ਗਈ ਹੈ। ਐਤਵਾਰ ਨੂੰ ਦੁਪਹਿਰ 3 ਵਜੇ, ਭਾਜਪਾ ਆਪਣੇ ਸਾਰੇ ਸਹਿਯੋਗੀ ਐੱਨਡੀਏ ਦੇ ਸੰਸਦ ਮੈਂਬਰਾਂ ਨੂੰ ਰਾਸ਼ਟਰਪਤੀ ਚੋਣ ਵਿੱਚ ਵੋਟ ਪਾਉਣ ਲਈ ਸਿਖਲਾਈ ਵੀ ਦੇਵੇਗੀ, ਇਹ ਦੱਸਦਿਆਂ ਕਿ ਉਨ੍ਹਾਂ ਨੂੰ ਦ੍ਰੋਪਦੀ ਮੁਰਮੂ ਦੇ ਹੱਕ ਵਿੱਚ ਵੋਟ ਕਿਵੇਂ ਪਾਉਣੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...