October 6, 2026, 5:10 am
----------- Advertisement -----------
HomeNewsLatest Newsਸੂਬੇ ਦੇ ਹਰੇਕ ਨਾਗਰਿਕ ਤੱਕ ਪਹੁੰਚਾਇਆ ਜਾਵੇਗਾ ਸਰਕਾਰੀ ਯੋਜਨਾਵਾਂ ਦਾ ਲਾਭ :...

ਸੂਬੇ ਦੇ ਹਰੇਕ ਨਾਗਰਿਕ ਤੱਕ ਪਹੁੰਚਾਇਆ ਜਾਵੇਗਾ ਸਰਕਾਰੀ ਯੋਜਨਾਵਾਂ ਦਾ ਲਾਭ : ਬ੍ਰਮ ਸ਼ੰਕਰ ਜਿੰਪਾ

Published on

----------- Advertisement -----------

ਹੁਸ਼ਿਆਰਪੁਰ, 30 ਦਸੰਬਰ : – ਪੰਜਾਬ ਸਰਕਾਰ ਵਲੋਂ ਸੂਬੇ ਦੇ ਵਿਕਾਸ ਵਿਚ ਨਵੇਂ ਮੀਲ ਪੱਧਰ ਸਥਾਪਿਤ ਕੀਤੇ ਜਾਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਇਸ ਸਾਲ ਦੇ ਅੰਤ ਤੱਕ ਪੰਜਾਬ ਸਰਕਾਰ ਨੇ ਕਈ ਇਤਿਹਾਸਕ ਫੈਸਲੇ ਲੈ ਕੇ ਜਿਥੇ ਜਨਤਾ ਨਾਲ ਕੀਤੇ ਵਾਅਦੇ ਇਕ ਸਾਲ ਪੂਰਾ ਹੋਣ ਤੋਂ ਪਹਿਲਾਂ ਹੀ ਪੂਰੇ ਕਰ ਦਿੱਤੇ ਹਨ, ਉਥੇ ਵਿਕਾਸ ਕੰਮਾਂ ਅਤੇ ਪ੍ਰੋਜੈਕਟਾਂ ’ਤੇ ਵੀ ਕੰਮ ਤੇਜ਼ੀ ਨਾਲ ਜਾਰੀ ਹੈ। ਇਸੇ ਕੜੀ ਤਹਿਤ ਨਗਰ ਸੁਧਾਰ ਟਰੱਸਟ ਵਲੋਂ ਰਿਹਾਇਸ਼ੀ ਤੇ ਕਮਰਸ਼ਿਅਲ ਪ੍ਰਾਪਰਟੀਜ਼ ਦਾ ਲਾਭ ਜਨਤਾ ਨੂੰ ਦੇਣ ਲਈ ਪ੍ਰਾਪਰਟੀਜ਼ ਦੀ ਨਿਲਾਮੀ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਨਗਰ ਸੁਧਾਰ ਟਰੱਸਟ ਵਲੋਂ ਕਰਵਾਈ ਜਾਣ ਵਾਲੀ ਨਿਲਾਮੀ ਸਬੰਧੀ ਜਾਣਕਾਰੀ ਦਿੰਦੇ ਹੋਏ ਦਿੱਤੀ। ਇਸ ਮੌਕੇ ਟਰੱਸਟ ਦੇ ਚੇਅਰਮੈਂਨ ਹਰਮੀਤ ਸਿੰਘ ਔਲਖ ਵੀ ਮੌਜੂਦ ਸਨ।
ਇਸ ਮੌਕੇ ਕੈਬਨਿਟ ਮੰਤਰੀ ਜਿੰਪਾ ਨੇ ਦੱਸਿਆ ਕਿ ਨਿਲਾਮੀ ਕਰਤਾ ਦੀ ਰਜਿਸਟਰੇਸ਼ਨ 14 ਦਸੰਬਰ ਤੋਂ ਸ਼ੁਰੂ ਕੀਤੀ ਜਾ ਚੁੱਕੀ, ਜੋ ਕਿ 3 ਜਨਵਰੀ 2023 ਨੂੰ ਸ਼ਾਮ 5 ਵਜੇ ਤੱਕ ਬੰਦ ਹੋਵੇਗੀ। ਉਨ੍ਹਾਂ ਦੱਸਿਆ ਕਿ ਆਨਲਾਈਨ ਬਿਡ 4 ਜਨਵਰੀ ਨੂੰ ਸਵੇਰੇ 9 ਵਜੇ ਸ਼ੁਰੂ ਹੋਵੇਗੀ ਅਤੇ 6 ਜਨਵਰੀ ਨੂੰ ਸ਼ਾਮ 5 ਵਜੇ ਬੰਦੇ ਹੋਵੇਗੀ। ਉਨ੍ਹਾਂ ਦੱਸਿਆ ਕਿ ਰਿਹਾਇਸ਼ੀ ਅਤੇ ਕਮਰਸ਼ਿਅਲ ਪਲਾਟ ਖਰੀਦਣ ਦਾ ਇਹ ਸੁਨਹਿਰੀ ਮੌਕਾ ਹੈ ਅਤੇ ਇਸ ਨੂੰ ਖਰੀਦਣ ਦੇ ਚਾਹਵਾਨ ਜਲਦ ਤੋਂ ਜਲਦ ਰਜਿਸਟਰੇਸ਼ਨ ਕਰਵਾਉਣ।

ਜਿੰਪਾ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਬਿਜਲੀ, ਪਾਣੀ ਅਤੇ ਸੀਰਵੇਜ਼ ਵਰਗੀਆਂ ਮਹੱਤਵਪੂਰਨ ਅਤੇ ਮੌਲਿਕ ਸੁਵਿਧਾਵਾਂ ਨੂੰ ਲੈ ਕੇ ਜਨਤਾ ਨੂੰ ਵੱਡੀ ਰਾਹਤ ਦਿੱਤੀ ਹੈ ਅਤੇ ਇਸ ਤੋਂ ਇਲਾਵਾ ਸੂਬੇ ਦੇ ਸਰਬਪੱਖੀ ਵਿਕਾਸ ਲਈ ਵੀ ਪੂਰੀ ਵਚਨਬੱਧਤਾ ਨਾਲ ਕੰਮ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਹ ਨਿਲਾਮੀ ਪੂਰੀ ਤਰ੍ਹਾਂ ਨਾਲ ਪਾਰਦਰਸ਼ਤਾ ਨਾਲ ਕਰਵਾਈ ਜਾਵੇਗੀ ਅਤੇ ਨਿਲਾਮੀ ਵਿਚ ਪ੍ਰਾਪਰਟੀ ਖਰੀਦਣ ਵਾਲਿਆਂ ਨੂੰ ਰਸਮੀ ਕਾਰਵਾਈਆਂ ਤੋਂ ਬਾਅਦ ਉਨ੍ਹਾਂ ਦੀ ਪ੍ਰਾਪਰਟੀ ਦਾ ਅਧਿਕਾਰ ਦੇ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਵਿਕਾਸ ਕੰਮਾਂ ਵੱਲ ਵਧੇਰੇ ਧਿਆਨ ਨਹੀਂ ਦਿੱਤਾ, ਜਿਸ ਤਹਿਤ ਵਧੇਰੇ ਲੋਕ ਆਪਣੇ ਅਧਿਕਾਰਾਂ ਅਤੇ ਲਾਭਾਂ ਤੋਂ ਵੰਚਿਤ ਰਹਿ ਗਏ ਸਨ। ਪਰੰਤੂ ਇਹ ਆਮ ਆਦਮੀ ਦੀ ਸਰਕਾਰ ਹੈ ਅਤੇ ਸਰਕਾਰ ਦੀਆਂ ਸਾਰੀਆਂ ਯੋਜਨਾਵਾਂ ਦਾ ਲਾਭ ਹਰੇਕ ਨਾਗਰਿਕ ਤੱਕ ਪੰਹੁਚਾਇਆ ਜਾਵੇਗਾ।

ਇਸ ਦੌਰਾਨ ਟਰੱਸਟ ਦੇ ਚੇਅਰਮੈਨ ਹਰਮੀਤ ਸਿੰਘ ਔਲਖ ਨੇ ਵੀ ਨਿਲਾਮੀ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ ਵੀ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਵੱਡੇ ਐਲਾਨ, RDA ਬਿੱਲ ਪਾਸ ਤੇ ਮੁਲਾਜ਼ਮਾਂ ਲਈ ਖੁਸ਼ਖਬਰੀ

ਚੰਡੀਗੜ੍ਹ, 5 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

ਪ੍ਰੇਮ ਵਿਆਹ ਕਰਾਉਣ ਵਾਲੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਿਤਾ ਵੀ ਜ਼ਖਮੀ; ਘਰ ਆ ਕੇ ਕੀਤੀ ਫਾਇਰਿੰਗ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਝਬਾਲ ਦੇ ਪਿੰਡ ਪੰਜਵੜ ਵਿੱਚ ਪ੍ਰੇਮ ਵਿਆਹ...

ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀ ਸਮਾਪਤੀ ਦੇ 5 ਦਿਨ ਬਾਕੀ; 10 ਅਕਤੂਬਰ ਨੂੰ ਬੰਦ ਹੋਣਗੇ ਕਪਾਟ

ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਸਮਾਪਤੀ ਲਈ ਸਿਰਫ਼ ਪੰਜ...

ਰਾਜਸਥਾਨ ਪੁਲੀਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਗੰਗਾਨਗਰ...

ਡਰੱਗਜ਼ ਮਾਮਲੇ ‘ਚ ਅੱਜ SIT ਅੱਗੇ ਪੇਸ਼ ਹੋਣਗੇ ਬਿਕਰਮ ਮਜੀਠੀਆ ਤੇ ਜਗਦੀਸ਼ ਭੋਲਾ

ਚਪੰਜਾਬ ਦੇ ਕਰੀਬ 16 ਸਾਲ ਪੁਰਾਣੇ ਤੇ ਬਹੁਚਰਚਿਤ 6 ਹਜ਼ਾਰ ਕਰੋੜ ਰੁਪਏ ਦੇ ਡਰੱਗਜ਼...

‘ਕਾਂਗਰਸ ‘ਚ ਵਧਿਆ ਖਿਲਾਰਾ’,ਅਮਨ ਅਰੋੜਾ ਨੇ ਨਵੇਂ ਪੰਜਾਬ ਪ੍ਰਧਾਨ ਨੂੰ ਲੈ ਕੇ ਘੇਰੀ ਕਾਂਗਰਸ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਤੇਜ਼ ਹੋ...

ਅੰਮ੍ਰਿਤਸਰ ‘ਚ ASI ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਖੁਲਾਸਾ, ਭਾਬੀ ‘ਤੇ ਸਾਜ਼ਿਸ਼ ਰਚਣ ਦਾ ਸ਼ੱਕ; 3 ਹਮਲਾਵਰਾਂ ਦੀ ਭਾਲ

ਅੰਮ੍ਰਿਤਸਰ ਵਿਚ ਜੀਆਰਪੀ ਵਿਚ ਤਾਇਨਾਤ ਏਐੱਸਆਈ ਸੁਖਚੈਨ ਸਿੰਘ ‘ਤੇ ਹੋਈ ਫਾਇਰਿੰਗ ਮਾਮਲੇ ਵਿਚ ਵੱਡੀ...

CM ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਵਿਸ਼ੇਸ਼ ਸੈਸ਼ਨ ਦੀਆਂ ਤਾਰੀਕਾਂ ’ਤੇ ਲੱਗ ਸਕਦੀ ਮੋਹਰ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 2...