August 10, 2026, 5:06 am
----------- Advertisement -----------
HomeNewsLatest Newsਬੰਗਾਲ ਵਿਧਾਨ ਸਭਾ ਵਿੱਚ ਹੰਗਾਮਾ, ਭਾਜਪਾ-ਟੀਐਮਸੀ ਵਿਧਾਇਕਾਂ ਨੇ ਇੱਕ ਦੂਜੇ ਦੇ ਕੱਪੜੇ...

ਬੰਗਾਲ ਵਿਧਾਨ ਸਭਾ ਵਿੱਚ ਹੰਗਾਮਾ, ਭਾਜਪਾ-ਟੀਐਮਸੀ ਵਿਧਾਇਕਾਂ ਨੇ ਇੱਕ ਦੂਜੇ ਦੇ ਕੱਪੜੇ ਪਾੜੇ

Published on

----------- Advertisement -----------

ਪੱਛਮੀ ਬੰਗਾਲ : – ਪੱਛਮੀ ਬੰਗਾਲ ਵਿਧਾਨ ਸਭਾ ‘ਚ ਸੋਮਵਾਰ ਨੂੰ ਭਾਜਪਾ ਅਤੇ ਟੀਐੱਮਸੀ ਦੇ ਵਿਧਾਇਕਾਂ ਵਿਚਾਲੇ ਜ਼ਬਰਦਸਤ ਝੜਪ ਹੋ ਗਈ। ਭਾਜਪਾ ਵਿਧਾਇਕ ਬੀਰਭੂਮ ਹਿੰਸਾ ਮਾਮਲੇ ‘ਤੇ ਬਹਿਸ ਦੀ ਮੰਗ ਕਰ ਰਹੇ ਸਨ। ਇਸ ਦੌਰਾਨ ਦੋਵਾਂ ਧਿਰਾਂ ਦੇ ਵਿਧਾਇਕਾਂ ਵਿੱਚ ਤਕਰਾਰ ਹੋ ਗਈ ਅਤੇ ਵਿਧਾਇਕਾਂ ਨੇ ਇੱਕ ਦੂਜੇ ਦੇ ਕੱਪੜੇ ਪਾੜਨੇ ਸ਼ੁਰੂ ਕਰ ਦਿੱਤੇ।
ਟੀਐਮਸੀ ਅਤੇ ਭਾਜਪਾ ਵਿਧਾਇਕਾਂ ਵਿਚਾਲੇ ਝੜਪ ਤੋਂ ਬਾਅਦ ਸੁਵੇਂਦੂ ਅਧਿਕਾਰੀ ਸਮੇਤ ਭਾਜਪਾ ਦੇ 5 ਵਿਧਾਇਕਾਂ ਨੂੰ ਅਗਲੇ ਨੋਟਿਸ ਤੱਕ ਵਿਧਾਨ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਪੱਛਮੀ ਬੰਗਾਲ ਦੀ ਵਿਧਾਨ ਸਭਾ ‘ਚ ਹਿੰਸਾ ਤੋਂ ਬਾਅਦ ਲੋਕ ਸਭਾ ‘ਚ ਵੀ ਹੰਗਾਮਾ ਹੋਇਆ। ਇਸ ਕਾਰਨ ਸਦਨ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।
ਪੱਛਮੀ ਬੰਗਾਲ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਆਖਰੀ ਦਿਨ ਕਾਫੀ ਹੰਗਾਮਾ ਹੋਇਆ। ਬੀਰਭੂਮ ਜ਼ਿਲ੍ਹੇ ਦੇ ਰਾਮਪੁਰਹਾਟ ਵਿੱਚ ਹੋਈ ਹਿੰਸਾ ਨੂੰ ਲੈ ਕੇ ਸੱਤਾਧਾਰੀ ਤ੍ਰਿਣਮੂਲ ਕਾਂਗਰਸ (ਟੀਐਮਸੀ) ਅਤੇ ਮੁੱਖ ਵਿਰੋਧੀ ਭਾਜਪਾ ਦੇ ਵਿਧਾਇਕਾਂ ਵਿੱਚ ਸਦਨ ਦੇ ਅੰਦਰ ਝੜਪ ਅਤੇ ਹੱਥੋਪਾਈ ਹੋ ਗਈ। ਇੱਥੋਂ ਤੱਕ ਕਿ ਭਾਜਪਾ ਵਿਧਾਇਕ ਦੇ ਕੱਪੜੇ ਵੀ ਪਾੜ ਦਿੱਤੇ ਗਏ। ਬੀਜੇਪੀ ਨੇ ਦੋਸ਼ ਲਗਾਇਆ ਹੈ ਕਿ ਜਦੋਂ ਵਿਧਾਨ ਸਭਾ ਵਿੱਚ ਬੀਰਭੂਮ ਮੁੱਦੇ ‘ਤੇ ਚਰਚਾ ਦੀ ਮੰਗ ਕੀਤੀ ਗਈ ਤਾਂ ਟੀਐਮਸੀ ਦੇ ਵਿਧਾਇਕਾਂ ਦਾ ਹੌਂਸਲਾ ਟੁੱਟ ਗਿਆ।
ਪੱਛਮੀ ਬੰਗਾਲ ਵਿਧਾਨ ਸਭਾ ਦੇ ਸਪੀਕਰ ਬਿਮਨ ਬੰਦੋਪਾਧਿਆਏ ਨੇ ਸੋਮਵਾਰ ਨੂੰ ਵਿਰੋਧੀ ਧਿਰ ਦੇ ਨੇਤਾ ਸੁਵੇਂਦੂ ਅਧਿਕਾਰੀ ਸਮੇਤ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪੰਜ ਵਿਧਾਇਕਾਂ ਨੂੰ ਸਦਨ ਵਿੱਚ ਕਥਿਤ ਦੁਰਵਿਵਹਾਰ ਲਈ ਮੁਅੱਤਲ ਕਰ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...