October 26, 2026, 2:19 am
----------- Advertisement -----------
HomeNewsLatest Newsਭਗਵੰਤ ਮਾਨ ਨੇ ਐਸਐਸਪੀ ਅਤੇ ਪੁਲਿਸ ਕਮਿਸ਼ਨਰਾਂ ਨੂੰ ਗੈਂਗਸਟਰਾਂ ਖਿ਼ਲਾਫ਼ ਜੰਗ ਵਿੱਚ...

ਭਗਵੰਤ ਮਾਨ ਨੇ ਐਸਐਸਪੀ ਅਤੇ ਪੁਲਿਸ ਕਮਿਸ਼ਨਰਾਂ ਨੂੰ ਗੈਂਗਸਟਰਾਂ ਖਿ਼ਲਾਫ਼ ਜੰਗ ਵਿੱਚ ਮੋਹਰੀ ਭੂਮਿਕਾ ਨਿਭਾਉਣ ਲਈ ਕਿਹਾ

Published on

----------- Advertisement -----------

– ਅਧਿਕਾਰੀਆਂ ਨੂੰ ਗੈਂਗਸਟਰਵਾਦ ਦੇ ਖਾਤਮੇ ਲਈ ਠੋਸ ਮੁਹਿੰਮ ਆਰੰਭ ਕਰਨ ਦੀ ਕੀਤੀ ਹਦਾਇਤ
– ਅਧਿਕਾਰੀ ਆਪਣੇ ਅਧਿਕਾਰ ਖੇਤਰ ਵਿੱਚ ਕਾਨੂੰਨ ਵਿਵਸਥਾ ਦੀ ਉਲੰਘਣਾ ਲਈ ਨਿੱਜੀ ਤੌਰ `ਤੇ ਹੋਣਗੇ ਜਿ਼ੰਮੇਵਾਰ
– ਪ੍ਰਮੋਦ ਬੈਨ ਨੂੰ ਗੈਂਗਸਟਰ ਵਿਰੋਧੀ ਟਾਸਕ ਫੋਰਸ ਦੇ ਏਡੀਜੀਪੀ ਵਜੋਂ ਕੀਤਾ ਤਾਇਨਾਤ
– ਪੁਲਿਸ ਵਿਭਾਗ ਵੱਲੋਂ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਕਈ ਪ੍ਰਸ਼ਾਸਕੀ, ਥੋੜ੍ਹੇ ਸਮੇਂ ਦੇ ਅਤੇ ਦੰਡਕਾਰੀ ਉਪਾਅ ਸ਼ੁਰੂ

ਚੰਡੀਗੜ੍ਹ : – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੁਲਿਸ ਕਮਿਸ਼ਨਰਾਂ (ਸੀਪੀਜ਼) ਅਤੇ ਸੀਨੀਅਰ ਪੁਲਿਸ ਸੁਪਰਡੈਂਟਾਂ (ਐਸਐਸਪੀਜ਼) ਨੂੰ ਨਿੱਜੀ ਤੌਰ `ਤੇ ਗੈਂਗਸਟਰਾਂ ਵਿਰੁੱਧ ਲੜਾਈ ਵਿੱਚ ਆਪਰੇਸ਼ਨਾਂ ਅਤੇ ਪੁੱਛਗਿੱਛ ਵਿਚ ਮੋਹਰੀ ਭੂਮਿਕਾ ਨਿਭਾਉਣ ਲਈ ਕਿਹਾ ਹੈ। ਸੂਬੇ ਦੇ ਸਾਰੇ ਸੀਪੀਜ਼ ਅਤੇ ਐਸਐਸਪੀਜ਼ ਨੂੰ ਲਿਖੇ ਇੱਕ ਪੱਤਰ ਵਿੱਚ ਭਗਵੰਤ ਮਾਨ ਨੇ ਕਿਹਾ ਕਿ ਸਭ ਤੋਂ ਵਧੀਆ ਆਗੂ ਮੋਹਰੀ ਊਮੀਕਾ ਨਿਭਾ ਕੇ ਮਿਸਾਲ ਕਾਇਮ ਕਰਦੇ ਹਨ ਅਤੇ ਪੰਜਾਬ ਪੁਲਿਸ ਦੀ ਪੇਸ਼ੇਵਰ ਪਹੁੰਚ ਅਤੇ ਦੇਸ ਪ੍ਰਤੀ ਸੇਵਾ ਪੁਰਾਣੀ ਮਹਾਨ ਪਰੰਪਰਾ ਹੈ। ਪੁਲਿਸ ਬਲ ਵਿੱਚ ਭਰੋਸਾ ਜ਼ਾਹਰ ਕਰਦਿਆਂ ਮਾਨ ਨੇ ਕਿਹਾ ਕਿ ਪੁਲਿਸ ਬਲ ਸੂਬੇ `ਚੋਂ ਗੈਂਗਸਟਰਵਾਦ ਦੇ ਖਾਤਮੇ ਲਈ ਠੋਸ ਮੁਹਿੰਮ ਵਿੱਢੇਗਾ ਅਤੇ ਬਹਾਦਰ ਅਫਸਰ ਆਗੂ ਵਜੋਂ ਇਸ ਵਿਚ ਅਹਿਮ ਭੂਮਿਕਾ ਨਿਭਾਉਣਗੇ।

ਇਸ ਪੱਤਰ ਵਿਚ 5 ਅਪ੍ਰੈਲ ਨੂੰ ਹੋਈ ਕਾਨੂੰਨ ਵਿਵਸਥਾ ਦੀ ਸਮੀਖਿਆ ਮੀਟਿੰਗ ਦਾ ਹਵਾਲਾ ਦਿੰਦਿਆਂ, ਭਗਵੰਤ ਮਾਨ ਨੇ ਸੂਬੇ ਵਿਚ ਕਾਨੂੰਨ ਵਿਵਸਥਾ ਨੂੰ ਬਣਾਏ ਰੱਖਣ, ਭ੍ਰਿਸ਼ਟਾਚਾਰ ਦੇ ਖਾਤਮੇ ਅਤੇ ਪੁਲਿਸ ਬਲਾਂ ਲਈ ਭਲਾਈ ਦੇ ਉਪਰਾਲਿਆਂ ਤੋਂ ਇਲਾਵਾ ਕਾਨੂੰਨ ਅਤੇ ਵਿਵਸਥਾ ਨੂੰ ਬਣਾਈ ਰੱਖਣ ਸਬੰਧੀ ਆਪਣੀ ਸਰਕਾਰ ਦੀ ਮੁੱਖ ਤਰਜੀਹ ਬਾਰੇ ਦੱਸਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਸੂਬੇ ਵਿੱਚੋਂ ਗੈਂਗਸਟਰਵਾਦ ਦੇ ਖਾਤਮੇ ਲਈ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐਫ) ਦੇ ਗਠਨ ਦਾ ਵੀ ਐਲਾਨ ਕੀਤਾ।

ਭਗਵੰਤ ਮਾਨ ਨੇ ਇਹ ਵੀ ਸਪੱਸ਼ਟ ਕੀਤਾ ਕਿ ਏਜੀਟੀਐਫ ਦੇ ਗਠਨ ਨਾਲ ਕਿਸੇ ਵੀ ਤਰ੍ਹਾਂ ਪੁਲਿਸ ਕਮਿਸ਼ਨਰੇਟ ਅਤੇ ਜਿ਼ਲ੍ਹਿਆਂ ਦੇ ਪੁਲਿਸ ਮੁਖੀਆਂ ਦੀ ਜਿ਼ੰਮੇਵਾਰੀ ਅਤੇ ਭੂਮਿਕਾ ਨੂੰ ਘੱਟ ਨਹੀਂ ਹੋਵੇਗੀ, ਕਿਉਂਕਿ ਦੋਵੇਂ ਹੀ ਆਪਣੇ ਅਧਿਕਾਰ ਖੇਤਰਾਂ ਵਿੱਚ ਅਪਰਾਧ ਨੂੰ ਕੰਟਰੋਲ ਕਰਨ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਜਿ਼ੰਮੇਵਾਰ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਹ ਆਪਣੇ ਅਧਿਕਾਰ ਖੇਤਰ ਵਿੱਚ ਕਾਨੂੰਨ ਅਤੇ ਵਿਵਸਥਾ ਦੀ ਕਿਸੇ ਵੀ ਉਲੰਘਣਾ ਲਈ ਨਿੱਜੀ ਤੌਰ `ਤੇ ਜਿ਼ੰਮੇਵਾਰ ਹੋਣਗੇ ਕਿਉਂਕਿ ਉਹ ਕਾਨੂੰਨ ਅਧੀਨ ਜਵਾਬਦੇਹ ਹਨ।

ਜਦੋਂ ਕਿ ਏਜੀਟੀਐਫ ਖੁਫੀਆ-ਅਧਾਰਤ ਕਾਰਵਾਈਆਂ `ਤੇ ਧਿਆਨ ਕੇਂਦਰਿਤ ਕਰੇਗਾ ਅਤੇ ਤਾਲਮੇਲ ਵਾਲੀ ਭੂਮਿਕਾ ਨਿਭਾਏਗਾ, ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਪੁਲਿਸ ਕਮਿਸ਼ਨਰ ਅਤੇ ਐਸਐਸਪੀਐਸ ਆਪਣੇ ਅਧੀਨ ਪੁਲਿਸ ਅਧਿਕਾਰੀਆਂ ਨੂੰ ਸੰਖੇਪ ਜਾਣਕਾਰੀ ਦੇ ਕੇ, ਅਪਰਾਧ ਸਬੰਧੀ ਅੰਕੜਿਆਂ ਦਾ ਵਿਸ਼ਲੇਸ਼ਣ ਕਰਕੇ, ਭਗੌੜੇ ਗੈਂਗਸਟਰਾਂ ਦੀ ਪਛਾਣ ਕਰਕੇ ਅਤੇ ਗੈਂਗਸਟਰ ਵਿਰੋਧੀ ਕਾਰਵਾਈਆਂ ਕਰਕੇ ਇਹਨਾਂ ਵਿਰੁੱਧ ਵੱਡੀ ਜੰਗ ਵਿੱਢਣਗੇ।

ਕਾਨੂੰਨ ਅਤੇ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਕਈ ਪ੍ਰਸ਼ਾਸਕੀ, ਥੋੜ੍ਹੇ ਸਮੇਂ ਲਈ ਅਤੇ ਦੰਡਕਾਰੀ ਉਪਾਅ ਕੀਤੇ ਆਰੰਭ

ਇਸ ਦੌਰਾਨ, ਪੰਜਾਬ ਸਰਕਾਰ ਵੱਲੋਂ ਏਡੀਜੀਪੀ ਸਪੈਸ਼ਲ ਕ੍ਰਾਈਮ ਅਤੇ ਇਕਨਾਮਿਕ ਕ੍ਰਾਈਮ ਵਿੰਗ ਪ੍ਰਮੋਦ ਬਾਨ ਨੂੰ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐਫ) ਦੇ ਏਡੀਜੀਪੀ, ਏਆਈਜੀ ਸੰਗਠਿਤ ਅਪਰਾਧ ਕੰਟਰੋਲ ਯੂਨਿਟ (ਓਕੂੂ) ਗੁਰਮੀਤ ਸਿੰਘ ਚੌਹਾਨ ਨੂੰ ਏਆਈਜੀ ਏਜੀਟੀਐਫ ਅਤੇ ਸੀਪੀ ਲੁਧਿਆਣਾ ਗੁਰਪ੍ਰੀਤ ਸਿੰਘ ਭੁੱਲਰ ਨੂੰ ਡੀਆਈਜੀ ਏਜੀਟੀਐਫ ਤਾਇਨਾਤ ਕਰਕੇ ਅਤੇ ਡੀਐਸਪੀ ਖਰੜ ਬਿਕਰਮਜੀਤ ਸਿੰਘ ਬਰਾੜ ਨੂੰ ਡੀਐਸਪੀ ਏਜੀਟੀਐਫ ਦਾ ਵਾਧੂ ਚਾਰਜ ਦੇ ਕੇ ਸੂਬੇ ਭਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਪ੍ਰਸ਼ਾਸਨਿਕ ਕਦਮ ਚੁੱਕੇ ਗਏ ਹਨ।

ਇਸ ਤੋਂ ਇਲਾਵਾ, ਏਜੀਟੀਐਫ ਦੇ ਕੰਮਕਾਜ ਲਈ ਸਟੈਂਡਿੰਗ ਆਰਡਰ (ਐਸਓ) ਥੋੜ੍ਹੇ ਸਮੇਂ ਦੇ ਉਪਾਵਾਂ ਵਜੋਂ ਇਸਦੀ ਭੂਮਿਕਾ, ਕਾਰਜਾਂ ਅਤੇ ਜਿ਼ੰਮੇਵਾਰੀਆਂ ਨੂੰ ਨਿਰਧਾਰਤ ਕਰਦਾ ਹੈ। ਦੰਡਕਾਰੀ ਉਪਾਵਾਂ ਸਬੰਧੀ, ਪੁਲਿਸ ਵਿਭਾਗ ਨੇ 18/19 ਕਤਲ ਵਾਰਦਾਤਾਂ ਦੇ ਤੁਰੰਤ ਜਾਂਚ ਦੀ ਮੰਗ ਕੀਤੀ ਹੈ ਜੋ ਹਾਲ ਹੀ ਵਿੱਚ ਹੋਈਆਂ ਹਨ। ਇਸ ਤੋਂ ਇਲਾਵਾ ਹਾਲ ਹੀ ਵਿੱਚ ਹੋਏ ਕਤਲਾਂ ਦੀ ਜਾਂਚ ਵਿੱਚ ਕੁਤਾਹੀ ਵਰਤਣ ਵਾਲੇ ਪੁਲਿਸ ਅਧਿਕਾਰੀਆਂ ਦੀ ਪਛਾਣ ਅਤੇ ਮੁਅੱਤਲ ਕਰਨ ਦਾ ਕੰਮ ਏਜੀਟੀਐਫ ਟੀਮ ਨੂੰ ਸੌਂਪਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵੀਂ ਵਿਆਹੀ ਦਾ ਸਹੁਰਾ ਪਰਿਵਾਰ ਵੱਲੋਂ ਜ਼ਬਰਨ ਧਰਮ ਬਦਲਣ ਦੀ ਕੋਸ਼ਿਸ਼, ਪੁਲਿਸ ਨੇ ਕੀਤੀ ਕਾਰਵਾਈ

ਪੰਜਾਬ ਵਿੱਚ ਜ਼ਬਰੀ ਧਰਮ ਪਰਿਵਰਤਨ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਦੇ ਚੂਰਪੁਰ ਰੋਡ...

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਰਮਿੰਦਰ ਸਿੰਘ ਆਵਲਾ, ਸੁਖਬੀਰ ਬਾਦਲ ਨੇ ਪਾਰਟੀ ‘ਚ ਕੀਤਾ ਸਵਾਗਤ

ਸੀਨੀਅਰ ਕਾਂਗਰਸੀ ਆਗੂ ਅਤੇ ਜਲਾਲਾਬਾਦ ਦੇ ਸਾਬਕਾ ਵਿਧਾਇਕ, ਰਮਿੰਦਰ ਸਿੰਘ ਆਵਲਾ ਸ਼੍ਰੋਮਣੀ ਅਕਾਲੀ ਦਲ...

28 ਅਕਤੂਬਰ ਨੂੰ ਵਿਸ਼ਵ ਭਰ ’ਚ ਪਰਵਿੰਦਰ ਸਿੰਘ ਲਈ ਅਰਦਾਸ ਦੀ ਅਪੀਲ, ਜਥੇਦਾਰ ਗੜਗੱਜ ਦਾ ਸੰਦੇਸ਼

ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਦਿਆਂ ਬੀਤੇ ਦਿਨੀਂ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ ਦੇ...

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਚੰਡੀਗੜ੍ਹ, 24 ਅਕਤੂਬਰ:ਆਮ ਆਦਮੀ ਪਾਰਟੀ ('ਆਪ') ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਿਆਸੀ ਮੌਕਾਪ੍ਰਸਤੀ...

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...