ਚੰਡੀਗੜ੍ਹ : – ਭਗਵੰਤ ਮਾਨ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਗਿਆ ਹੈ। ਇਹ ਫੈਸਲਾ ਮੁਹਾਲੀ ਵਿੱਚ ਹੋਈ ਵਿਧਾਇਕਾਂ ਦੀ ਮੀਟਿੰਗ ਵਿੱਚ ਲਿਆ ਗਿਆ। ਹੁਣ ਭਗਵੰਤ ਮਾਨ 16 ਮਾਰਚ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਹੋਵੇਗਾ। ਪੰਜਾਬ ਵਿੱਚ ਨਵੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨ ਲਈ ਭਗਵੰਤ ਮਾਨ ਭਲਕੇ ਸਵੇਰੇ 10.30 ਵਜੇ ਰਾਜਪਾਲ ਨਾਲ ਮੁਲਾਕਾਤ ਕਰਨਗੇ।
ਇਸ ਤੋਂ ਪਹਿਲਾਂ 13 ਮਾਰਚ ਨੂੰ ਅਰਵਿੰਦ ਕੇਜਰੀਵਾਲ ਅੰਮ੍ਰਿਤਸਰ ਵਿੱਚ ਭਗਵੰਤ ਮਾਨ ਨਾਲ ਰੋਡ ਸ਼ੋਅ ਵੀ ਕਰਨਗੇ। ਇਸ ਦੌਰਾਨ ਵਿਧਾਇਕ ਦਲ ਦੀ ਮੀਟਿੰਗ ਤੋਂ ਬਾਅਦ ਭਗਵੰਤ ਮਾਨ ਨੇ ਡੀਜੀਪੀ ਵੀਕੇ ਭਾਵਰਾ ਅਤੇ ਮੁੱਖ ਸਕੱਤਰ ਅਨਿਰੁਧ ਤਿਵਾੜੀ ਨੂੰ ਬੁਲਾਇਆ ਹੈ।
ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ‘ਆਪ’ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਜਾ ਕੇ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮਾਨ ਨੇ ਕੇਜਰੀਵਾਲ ਦੇ ਪੈਰ ਛੂਹੇ। ਜਿਸ ਤੋਂ ਬਾਅਦ ਕੇਜਰੀਵਾਲ ਨੇ ਉਨ੍ਹਾਂ ਨੂੰ ਜੱਫੀ ਪਾ ਲਈ।
----------- Advertisement -----------
ਭਗਵੰਤ ਮਾਨ ਵਿਧਾਇਕ ਦਲ ਦੇ ਨੇਤਾ ਚੁਣੇ ਗਏ
Published on
----------- Advertisement -----------
----------- Advertisement -----------












