September 3, 2026, 10:40 pm
----------- Advertisement -----------
HomeNewsLatest Newsਘਰ ਵਾਲਾ ਝਾੜੂ ਆਪਣੇ ਘਰਾਂ ਦੀ ਸਫਾਈ ਕਰਦਾ ਹੈ, ਪਰ ਆਪ ਦਾ...

ਘਰ ਵਾਲਾ ਝਾੜੂ ਆਪਣੇ ਘਰਾਂ ਦੀ ਸਫਾਈ ਕਰਦਾ ਹੈ, ਪਰ ਆਪ ਦਾ ‘ਝਾੜੂ’ ਦੇਸ਼ ਦੀ ਰਾਜਨੀਤਿਕ ਗੰਦਗੀ ਸਾਫ਼ ਕਰਦਾ: ਭਗਵੰਤ ਮਾਨ

Published on

----------- Advertisement -----------

ਬਠਿੰਡਾ/ ਚੰਡੀਗੜ,15 ਫਰਵਰੀ 2022 – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਬਠਿੰਡਾ ਜ਼ਿਲੇ ਦੇ ਉਮੀਦਵਾਰਾਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ, ਬਲਕਾਰ ਸਿੱਧੂ, ਸੁਖਵੀਰ ਸਿੰਘ ਮਾਇਸਰਖਾਨਾ, ਅਮਿਤ ਰਤਨ ਕੋਟਫੱਤਾ ਅਤੇ ਜਗਰੂਪ ਸਿੰਘ ਗਿੱਲ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਅਤੇ ਵੱਖ- ਵੱਖ ਥਾਂਵਾਂ ‘ਤੇ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕੀਤਾ। ਮਾਨ ਨੇ ਲੋਕਾਂ ਨੂੰ ਅਪੀਲ ਕੀਤੀ,”20 ਤਰੀਕ ਨੂੰ ਫ਼ੈਸਲਾ ਲੈਣ ਦਾ ਟਾਇਮ ਹੈ। ਬਠਿੰਡਾ ਤੋਂ ਆਪਣੇ ਪੁੱਤ, ਭਤੀਜੇ, ਭਰਾ ਅਤੇ ਭੈਣ ਦਾ ਜ਼ਰੂਰ ਸਾਥ ਦੇਣਾ। 70 ਸਾਲਾਂ ਦੀ ਸਿਆਸੀ ਗੰਦਗੀ ਨੂੰ ਝਾੜੂ ਨਾਲ ਸਾਫ਼ ਕਰਨ ਦਾ ਮੌਕਾ ਆ ਗਿਆ ਹੈ। ਸਾਰੇ ਪੰਜਾਬ ਵਾਸੀ ਆਪਣੀ ਇੱਕ- ਇੱਕ ਵੋਟ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ‘ਝਾੜੂ’ ਨੂੰ ਪਾ ਕੇ ਸਿਆਸੀ ਗੰਦਗੀ ਸਾਫ਼ ਕਰਨ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਉਣਗੇੇ।”

ਮੰਗਲਵਾਰ ਨੂੰ ਭਗਵੰਤ ਮਾਨ ਨੇ ਚੋਣ ਮਾਰਚ ਦੌਰਾਨ ਵੱਖ- ਵੱਖ ਥਾਂਵਾਂ ‘ਤੇ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਬਾਦਲ ਪਰਿਵਾਰ ‘ਤੇ ਤਿੱਖੇ ਹਮਲੇ ਕੀਤੇ। ਉਨਾਂ ਕਿਹਾ, ”ਬਾਦਲ ਪਰਿਵਾਰ ਦੇ ਸਾਕ- ਸਬੰਧੀਆਂ ਵਿਚੋਂ ਹੀ 5 ਵਿਅਕਤੀ ਚੋਣ ਲੜ ਰਹੇ ਹਨ, ਜਿਨਾਂ ‘ਚ ਵੱਡੇ ਬਾਦਲ ਸਾਬ, ਸੁਖਬੀਰ ਸਿੰਘ ਬਾਦਲ, ਬਾਦਲ ਪਰਿਵਾਰ ਦੇ ਜਵਾਈ ਅਦੇਸ਼ ਪ੍ਰਤਾਪ ਸਿੰਘ ਕੈਂਰੋ, ਸੁਖਬੀਰ ਦਾ ਸਾਲਾ ਬਿਕਰਮ ਸਿੰਘ ਮਜੀਠੀਆ ਅਤੇ ਮਜੀਠੀਆ ਦੀ ਪਤਨੀ ਸ਼ਾਮਲ ਹਨ। ਬਾਦਲ ਪਰਿਵਾਰ ਨੂੰ ਪੰਜਾਬ ਵਿੱਚ ਚੋਣਾ ਲੜਾਉਣ ਲਈ ਕੋਈ ਆਮ ਘਰ ਦਾ ਧੀ- ਪੁੱਤ ਨਹੀਂ ਮਿਲਿਆ।” ਮਾਨ ਨੇ ਪੇਸ਼ਨਗੋਈ ਕਰਦਿਆਂ ਕਿਹਾ ਕਿ ਬਾਦਲਾਂ ਦੇ ਪੰਜ ਦੇ ਪੰਜ ਉਮੀਦਵਾਰ ਚੋਣਾ ਵਿੱਚ ਹਾਰ ਦਾ ਮੂੰਹ ਦੇਖਣਗੇ ਅਤੇ ਪੰਜਾਬ ਦੇ ਮੁੱਖ ਮੰਤਰੀ ਚੰਨੀ ਵੀ ਦੋਵਾਂ ਸੀਟਾਂ ਤੋਂ ਚੋਣ ਹਾਰਨਗੇ, ਕਿਉਂਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਲਹਿਰ ਚੱਲ ਰਹੀ ਹੈ।

ਭਗਵੰਤ ਮਾਨ ਨੇ ਕਿਹਾ ਕਿ ਘਰ ਵਾਲਾ ਝਾੜੂ ਆਪਣੇ ਘਰਾਂ ਦੀ ਸਫਾਈ ਕਰਦਾ ਹੈ, ਪਰ ਆਮ ਆਦਮੀ ਪਾਰਟੀ ਦਾ ਨਿਸ਼ਾਨ ਚਿੰਨ ‘ਝਾੜੂ’ ਦੇਸ਼ ਦੀ ਰਾਜਨੀਤਿਕ ਗੰਦਗੀ ਸਾਫ਼ ਕਰਦਾ ਹੈ। ਇਸ ਲਈ ਸਾਰੇ ਵੋਟਰ ਆਪਣੇ ਕੀਮਤੀ ਵੋਟ ‘ਝਾੜੂ’ ਦੇ ਨਿਸ਼ਾਨ ‘ਤੇ ਪਾਉਣਗੇ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾ ਕੇ ਦੇਸ਼ ਵਿੱਚ ਇਮਾਨਦਾਰ ਰਾਜਨੀਤੀ ਦਾ ਆਗਾਜ਼ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...