October 27, 2026, 2:34 am
----------- Advertisement -----------
HomeNewsLatest Newsਭਗਵੰਤ ਮਾਨ ਸਰਕਾਰ ਵਲੋਂ ਜਲਦ ਨਵੀਂ ਐਨ.ਆਰ.ਆਈ ਨੀਤੀ ਲਿਆਂਦੀ ਜਾਵੇਗੀ: ਕੁਲਦੀਪ ਸਿੰਘ...

ਭਗਵੰਤ ਮਾਨ ਸਰਕਾਰ ਵਲੋਂ ਜਲਦ ਨਵੀਂ ਐਨ.ਆਰ.ਆਈ ਨੀਤੀ ਲਿਆਂਦੀ ਜਾਵੇਗੀ: ਕੁਲਦੀਪ ਸਿੰਘ ਧਾਲੀਵਾਲ

Published on

----------- Advertisement -----------

ਚੰਡੀਗੜ੍ਹ, 3 ਅਗਸਤ : – ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਪ੍ਰਵਾਸੀ ਪੰਜਾਬੀਆਂ ਨੂੰ ਸਹਾਇਤਾ ਪ੍ਰਦਾਨ ਕਰਨ ਅਤੇ ਸਮੱਸਿਆਵਾਂ ਦੇ ਜਲਦ ਹੱਲ ਲਈ ਨਵੀਂ ਐਨ.ਆਰ.ਆਈ ਨੀਤੀ ਜਲਦ ਲਿਆਂਦੀ ਜਾਵੇਗੀ। ਅੱਜ ਇੱਥੇ ਸੂਬੇ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਨ.ਆਰ.ਆਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਐਨ.ਆਰ.ਆਈ. ਕਮਿਸ਼ਨ ਦੇ ਮੈਂਬਰਾ ਨਾਲ ਮੀਟਿੰਗ ਦੌਰਾਨ ਨਵੀਂ ਐਨ.ਆਰ.ਆਈ ਡਰਾਫਟ ਪਾਲਿਸੀ ਬਾਰੇ ਲੰਮੀ ਵਿਚਾਰ ਚਰਚਾ ਕੀਤੀ।

ਕੁਲਦੀਪ ਸਿੰਘ ਧਾਲੀਵਾਲ ਮੀਟਿੰਗ ਦੇ ਵੇਰਵਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪ੍ਰਵਾਸੀ ਪੰਜਾਬੀ ਨੌਜ਼ਵਾਨ ਨੂੰ ਆਪਣੀਆਂ ਜੜਾਂ ਨਾਲ ਜੋੜਨ ਲਈ ਪ੍ਰੋਗਰਾਮ ਚਲਾਇਆ ਗਿਆ ਹੈ, ਉਸੇ ਤਰਜ਼ ‘ਤੇ ਭਗਵੰਤ ਮਾਨ ਸਰਕਾਰ ਵਲੋਂ ਬਜ਼ੁਰਗਾਂ ਲਈ ਵੀ ਪ੍ਰੋਗਰਾਮ ਉਲੀਕਿਆ ਜਾਵੇਗਾ ਜਿਸ ਦੇ ਤਹਿਤ ਪ੍ਰਵਾਸੀ ਪੰਜਾਬੀ ਬਜ਼ੁਰਗਾਂ ਨੂੰ ਸੂਬੇ ਦੇ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੀ ਮੁਫਤ ਯਾਤਰਾ ਕਰਵਾਈ ਜਾਵੇਗੀ। ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਨੇ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਨੂੰ ਵੱਡੀ ਰਾਹਤ ਪ੍ਰਦਾਨ ਕਰਨ ਲਈ ਸਿਵਲ ਲੋਕ ਅਦਾਲਤਾਂ ਦੀ ਤਰਜ਼ ‘ਤੇ ਪ੍ਰਵਾਸੀਆਂ ਦੇ ਮਸਲੇ ਨਿਬੇੜਨ ਲਈ ਐਨ.ਆਰ.ਆਈ ਲੋਕ ਅਦਾਲਤਾਂ ਸਥਾਪਤ ਕਰਨ ਲਈ ਉਪਰਾਲੇ ਕੀਤੇ ਜਾਣਗੇ। ਇੰਨਾਂ ਅਦਾਲਤਾਂ ਵਿਚ ਖਾਸ ਤੌਰ ਤੇ ਜ਼ਮੀਨਾਂ ਅਤੇ ਵਿਆਹਾਂ ਦੇ ਝਗੜੇ ਮੌਕੇ ‘ਤੇ ਹੀ ਆਪਸੀ ਸਹਿਮਤੀ ਨਾਲ ਨਿਬੇੜੇ ਜਾਣਗੇ, ਜਿਸ ਨੂੰ ਕਾਨੂੰਨੀ ਮਾਨਤਾ ਹੋਵੇਗੀ।

ਇੱਕ ਅਹਿਮ ਫੈਸਲਾ ਮੀਟਿੰਗ ਵਿਚ ਲਿਆ ਗਿਆ ਜਿਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੇਨਤੀ ਕੀਤੀ ਜਾਵੇਗੀ ਕਿ ਐਨ.ਆਰ.ਆਈ ਦੇ ਮਸਲਿਆਂ ਦੇ ਜ਼ਿਲ੍ਹਾ ਪੱਧਰ ‘ਤੇ ਨਬੇੜਿਆਂ ਲਈ ਹਰ ਜ਼ਿਲ੍ਹੇ ਵਿਚ ਪੀ.ਸੀ.ਐਸ. ਅਧਿਕਾਰੀ ਨੂੰ ਨੋਡਲ ਅਫ਼ਸਰ ਵਜੋਂ ਤੈਨਾਤ ਕੀਤਾ ਜਾਵੇ। ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਆਮ ਤੌਰ ‘ਤੇ ਐਨ.ਆਰ.ਆਈ ਦੀਆਂ ਜ਼ਮੀਨਾਂ ‘ਤੇ ਕਬਜ਼ਿਆਂ ਦੇ ਬਹੁਤ ਸਾਰੇ ਮਾਮਲੇ ਸਾਹਮਣੇ ਆਂਉਦੇ ਹਨ, ਜਿਸ ਦੇ ਹੱਲ ਲਈ ਫੈਸਲਾ ਕੀਤਾ ਗਿਆ ਕਿ ਅਜਿਹਾ ਕਾਨੂੰਨੀ ਬਦਲਾਅ ਕੀਤਾ ਜਾਵੇ ਕਿ ਐਨ.ਆਰ.ਆਈ ਦੀਆਂ ਜ਼ਮੀਨਾਂ ਦੀ ਗਿਰਦਾਵਰੀ ਸਹਿਮਤੀ ਬਿਨਾਂ ਨਾ ਬਦਲੀ ਜਾ ਸਕੇ।

ਮੀਟਿੰਗ ਵਿਚ ਇਹ ਵੀ ਫੈਸਲਾ ਲਿਆ ਗਿਆ ਕਿ ਪ੍ਰਵਾਸੀ ਪੰਜਾਬੀਆਂ ਦੀ ਕਾਨੂੰਨੀ ਸਹਾਇਤਾ ਲਈ ਐਡਵੋਕੇਟ ਜਨਰਲ ਦਫ਼ਤਰ ਤੋਂ ਵਕੀਲਾਂ ਦਾ ਪੈਨਲ ਲਿਆ ਜਾਵੇਗਾ।ਲੋੜ ਪੈਣ ‘ਤੇ ਐਨ.ਆਰ.ਆਈ ਇੰਨਾਂ ਵਕੀਲਾਂ ਤੋਂ ਕਾਨੂੰਨੀ ਸਹਾਇਤਾ ਲੈ ਸਕਣਗੇ। ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਨੇ ਐਨ.ਆਰ.ਆਈ ਸਭਾ ਜਲੰਧਰ ਦੇ ਪਿਛਲੇ ਸਾਲਾਂ ਦੌਰਾਨ ਕੀਤੇ ਗਏ ਕੰਮਾਂ ਦੀ ਸਮੀਖਿਆ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ।

ਇਸ ਮੀਟੰਗ ਵਿਚ ਹੋਰਨਾਂ ਤੋਂ ਇਲਵਾ ਐਨ.ਆਰ.ਆਈ ਵਿਭਾਗ ਦੇ ਵਿਸੇਸ਼ ਮੁੱਖ ਸਕੱਤਰ ਕਿਰਪਾ ਸ਼ੰਕਰ ਸਰੋਜ, ਐਨ.ਆਰ.ਆਈ ਕਮਿਸ਼ਨ ਦੇ ਮੈਂਬਰ ਐਮ.ਪੀ. ਸਿੰਘ ਆਈ.ਏ.ਐਸ ਰਿਟਾ., ਹਰਦੀਪ ਸਿੰਘ ਢਿੱਲੋਂ ਆਈ.ਪੀ. ਐਸ਼ ਰਿਟਾ., ਗੁਰਜੀਤ ਸਿੰਘ ਲਹਿਲ ਅਤੇ ਸਵਿੰਦਰ ਸਿੰਘ ਸਿੱਧੂ ਵੀ ਹਾਜ਼ਿਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੋਹਿਤ ਕੁਮਾਰ ਮੋਂਟੂ ਵੋਹਰਾ ਕਾਂਗਰਸ ਪਾਰਟੀ ਵਿਚ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਸਾਲ 2022 ਦੀਆਂ...

ਅੰਤਿਮ ਅਰਦਾਸ ਤੋਂ ਵਾਪਸ ਆ ਰਹੇ 24 ਲੋਕਾਂ ਦੀ ਹਾਦਸੇ ਵਿਚ ਮੌਤ

ਕੀਨੀਆ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਘੱਟੋ-ਘੱਟ 24 ਲੋਕਾਂ ਦੀ ਮੌਤ...

ਪੰਜਾਬ ਤੇ ਚੰਡੀਗੜ੍ਹ ਦੇ ਤਾਪਮਾਨ ਵਿਚ ਆਈ ਕਮੀ, ਲੋਕਾਂ ਨੂੰ ਠੰਢ ਦਾ ਹੋ ਰਿਹਾ ਅਹਿਸਾਸ

ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ (26 ਅਕਤੂਬਰ) ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ। ਸਵੇਰ ਅਤੇ...

ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕੀਤਾ ਖੁਦ ਖੁਲਾਸਾ

'ਬਿੱਗ ਬੌਸ 14' ਦੀ ਸਾਬਕਾ ਮੁਕਾਬਲੇਬਾਜ਼ ਅਤੇ ਪੰਜਾਬੀ ਗਾਇਕਾ-ਅਦਾਕਾਰਾ ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ...

ਮੋਗਾ ਗੋਲੀਕਾਂਡ: ਮੌਕੇ ‘ਤੇ ਪਹੁੰਚੇ DGP ਗੌਰਵ ਯਾਦਵ, ਹੁਣ ਤੱਕ 5 ਮੁਲਜ਼ਮ ਗ੍ਰਿਫ਼ਤਾਰ

ਮੋਗਾ ਦੇ ਅੰਗਦਪੁਰਾ ਮੁਹੱਲੇ ‘ਚ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਡੀਜੀਪੀ...

ਝੋਟਾ ਕਤਲ ਮਾਮਲਾ: ਧਰਨੇ ਦਾ 14ਵਾਂ ਦਿਨ, CM ਮਾਨ ਬੋਲੇ- ਸਰਕਾਰ ਨੇ ਸਾਰੀਆਂ ਜਾਇਜ਼ ਮੰਗਾਂ ਮੰਨੀਆਂ

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ...

ਦਲੇਰ ਮਹਿੰਦੀ ਵਿਵਾਦ ‘ਚ ਵੱਡਾ ਮੋੜ, ਮੰਤਰੀ ਸੁਬੋਧ ਉਨਿਆਲ ਨੇ ਫ਼ੋਨ ‘ਤੇ ਮੰਗੀ ਮੁਆਫ਼ੀ

ਕੈਬਨਿਟ ਮੰਤਰੀ ਸੁਬੋਧ ਉਨਿਆਲ ਨੇ ਇੱਕ ਫ਼ੋਨ ਗੱਲਬਾਤ ਦੌਰਾਨ ਗਾਇਕ ਦਲੇਰ ਮਹਿੰਦੀ ਤੋਂ ਮੁਆਫ਼ੀ...

ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ ‘ਚ ਟਕਰਾਈਆਂ, ਰਾਹੁਲ ਗਾਂਧੀ ਸੁਰੱਖਿਅਤ

2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ...

ਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਪੰਜਾਬੀਆਂ ਦਾ ਦਬਦਬਾ, ਵਿਦੇਸ਼ਾਂ ’ਚ ਵਧਿਆ ਮਾਣ!

 ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ...