November 18, 2026, 11:48 am
----------- Advertisement -----------
HomeNewsLatest Newsਭਗਵੰਤ ਮਾਨ ਨੇ ਉਦਯੋਗ ਨੂੰ ਹੁਲਾਰਾ ਦੇਣ ਲਈ ਸਾਜ਼ਗਾਰ ਮਾਹੌਲ ਸਿਰਜਣ ਦਾ...

ਭਗਵੰਤ ਮਾਨ ਨੇ ਉਦਯੋਗ ਨੂੰ ਹੁਲਾਰਾ ਦੇਣ ਲਈ ਸਾਜ਼ਗਾਰ ਮਾਹੌਲ ਸਿਰਜਣ ਦਾ ਦਿੱਤਾ ਭਰੋਸਾ

Published on

----------- Advertisement -----------

ਰੁਜ਼ਗਾਰ ਪੈਦਾ ਕਰਨ ਵਾਲੇ ਉਦਯੋਗਾਂ ਨੂੰ ਆਕਰਸ਼ਿਤ ਕਰਨ ਲਈ ਨੀਤੀਆਂ ਘੜੀਆਂ ਜਾਣ, ਉਦਯੋਗ ਵਿਭਾਗ ਨੂੰ ਦਿੱਤੇ ਨਿਰਦੇਸ਼
ਤੇਜ਼ੀ ਨਾਲ ਅੰਤਰ-ਵਿਭਾਗੀ ਮਨਜ਼ੂਰੀਆਂ ਨੂੰ ਯਕੀਨੀ ਬਣਾਉਣ ਲਈ ਸਿੰਗਲ ਵਿੰਡੋ ਸਿਸਟਮ ਨੂੰ ਮਜ਼ਬੂਤ ਕਰਨ ਦੇ ਆਦੇਸ਼
ਚੰਡੀਗੜ੍ਹ : – ਸੂਬੇ ਵਿੱਚ ਉਦਯੋਗ ਪੱਖੀ ਮਾਹੌਲ ਸਿਰਜਣ ਦੀ ਲੋੜ ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਉਦਯੋਗ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਦਯੋਗਾਂ ਨੂੰ ਨੋ ਆਬਜੈਕਸ਼ਨ ਸਰਟੀਫਿਕੇਟ (ਐਨ.ਓ.ਸੀਜ਼) ਪ੍ਰਦਾਨ ਕਰਨ ਦੀ ਸਿੰਗਲ ਵਿੰਡੋ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਵਾਸਤੇ ਅੰਤਰ-ਵਿਭਾਗੀ ਮਨਜ਼ੂਰੀਆਂ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਤੋਂ ਇਲਾਵਾ ਰੁਜ਼ਗਾਰ ਪੈਦਾ ਕਰਨ ਵਾਲੇ ਉਦਯੋਗ ਨੂੰ ਆਕਰਸ਼ਿਤ ਕਰਨ ਲਈ ਨੀਤੀਆਂ ਘੜੀਆਂ ਜਾਣ। ਉਦਯੋਗ ਅਤੇ ਵਣਜ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮਾਨ ਨੇ ਕਿਹਾ ਕਿ ਸੂਬੇ ਵਿੱਚ ਭ੍ਰਿਸ਼ਟਾਚਾਰ ਮੁਕਤ ਅਤੇ ਲੋਕ ਪੱਖੀ ਮਾਹੌਲ ਸਿਰਜਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਉਪਰਾਲੇ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣਗੇ। ਮਾਨ ਨੇ ਉਦਯੋਗ ਵਿਭਾਗ ਨੂੰ ਅਜਿਹੇ ਉਦਯੋਗਾਂ ਨੂੰ ਆਕਰਸ਼ਿਤ ਕਰਨ ਵਾਲੀ ਨੀਤੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਉਦਯੋਗਾਂ ਲਈ ਜਲਦੀ ਹੀ ਇੱਕ ਸ਼ਾਜ਼ਗਾਰ ਮਾਹੌਲ ਤਿਆਰ ਹੋਵੇਗਾ ਪਰ ਅਸੀਂ ਆਪਣੇ ਨੌਜਵਾਨਾਂ ਲਈ ਰੁਜ਼ਗਾਰ ਦੇ ਵਿਸ਼ਾਲ ਮੌਕੇ ਪੈਦਾ ਕਰਨ ਵਾਸਤੇ ਅਜਿਹੇ ਉਦਯੋਗ ਨੂੰ ਆਕਰਸ਼ਿਤ ਕਰਨਤੇ ਧਿਆਨ ਕੇਂਦਰਿਤ ਕਰਨਾ ਚਾਹੁੰਦੇ ਹਾਂ ਜਿਨ੍ਹਾਂ ਨਾਲ ਰੁਜ਼ਗਾਰ ਪੈਦਾ ਹੋਵੇ।
ਨਵੇਂ ਉਦਯੋਗਾਂ ਨੂੰ ਐਨ.ਓ.ਸੀ. ਪ੍ਰਦਾਨ ਕਰਨ ਲਈ ਸਿੰਗਲ ਵਿੰਡੋ ਸਿਸਟਮ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਸਿਸਟਮ ਨੂੰ ਹੋਰ ਬਿਹਤਰ ਬਣਾਉਣ ਲਈ ਕੁਝ ਮਹੱਤਵਪੂਰਨ ਨਿਰੀਖਣ ਕੀਤੇ ਅਤੇ ਵਿਭਾਗ ਨੂੰ ਨਿਵੇਸ਼ਕਾਂ ਲਈ ਕੁਸ਼ਲ, ਪਾਰਦਰਸ਼ੀ ਅਤੇ ਮੁਸ਼ਕਲ ਰਹਿਤ ਸੇਵਾਵਾਂ ਨੂੰ ਯਕੀਨੀ ਬਣਾਉਣ ਵਾਸਤੇ ਇਸ ਵਿੱਚ ਨਵੀਆਂ ਤਬਦੀਲੀਆਂ ਲਿਆਉਣ ਲਈ ਆਖਿਆ। ਮੁੱਖ ਮੰਤਰੀ ਨੇ ਕਿਹਾ ਕਿ ਸਫ਼ਲਤਾ ਆਪਣੇ ਆਪ ਬੋਲਦੀ ਹੈ ਅਤੇ ਉਦਯੋਗਪਤੀ ਰਾਜ ਦੀਆਂ ਨੀਤੀਆਂ ਅਤੇ ਪਹਿਲਕਦਮੀਆਂ ਦੀ ਖ਼ੁਦ ਪ੍ਰਸ਼ੰਸਾ ਕਰਨਗੇ।
ਇਸ ਦੌਰਾਨ ਉਦਯੋਗ ਅਤੇ ਵਣਜ ਵਿਭਾਗ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਨੇ ਮੁੱਖ ਮੰਤਰੀ ਨੂੰ ਸੂਬੇ ਵਿੱਚ ਉਦਯੋਗ ਦੀ ਮੌਜੂਦਾ ਵਿਕਾਸ ਦਰ, ਇਸ ਸੈਕਟਰ ਨੂੰ ਦਿੱਤੀਆਂ ਜਾ ਰਹੀਆਂ ਰਿਆਇਤਾਂ ਅਤੇ ਦਰਪੇਸ਼ ਪ੍ਰਮੁੱਖ ਚੁਣੌਤੀਆਂ ਬਾਰੇ ਜਾਣੂ ਕਰਵਾਇਆ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਣੂ ਪ੍ਰਸਾਦ, ਪੰਜਾਬ ਬਿਊਰੋ ਆਫ਼ ਇਨਵੈਸਟਮੈਂਟ ਪ੍ਰਮੋਸ਼ਨ ਦੇ ਸੀਈਓ ਰਜਤ ਅਗਰਵਾਲ, ਉਦਯੋਗ ਅਤੇ ਵਣਜ ਦੇ ਡਾਇਰੈਕਟਰ ਸਿਬਿਨ ਸੀ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...