ਪੰਜਾਬ ਵਿਧਾਨ ਸਭਾ ਚੋਣਾਂ 20 ਜਨਵਰੀ ਨੂੰ ਹੋਣ ਜਾ ਰਹੀਆਂ ਹਨ ਇਸ ਦੇ ਮੱਦੇਨਜ਼ਰ ਪੰਜਾਬ ਦੀ ਕਾਂਗਰਸ ਪਾਰਟੀ ਆਪਣੇ ਰੁੱਸੇ ਹੋਏ ਆਗੂਆਂ ਨੂੰ ਮਨਾਉਣ ਵਿਚ ਕੋਈ ਕਸਰ ਨਹੀਂ ਛੱਡ ਰਹੀ ਹੈ। ਬੀਤੇ ਦਿਨ ਐਤਵਾਰ ਨੂੰ ਕਾਂਗਰਸ ਦੇ ਅੰਮ੍ਰਿਤਸਰ ਤੋਂ ਦਿਹਾਤੀ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਕਾਂਗਰਸ ਪਾਰਟੀ ਛੱਡ ਭਾਜਪਾ ਚ ਸ਼ਾਮਿਲ ਹੋ ਗਏ ਸਨ ਪਰ ਅੱਜ ਸੋਮਵਾਰ ਨੂੰ ਸੱਚਰ ਮੁੜ ਕਾਂਗਰਸ ਪਾਰਟੀ ਚ ਸ਼ਾਮਿਲ ਹੋ ਗਏ ਹਨ।

ਦਸਿਆ ਜਾ ਰਿਹਾ ਹੈ ਕਿ ਸੱਚਰ ਦੀ ਭਾਜਪਾ ਵਿਚ ਸ਼ਾਮਲ ਹੋਣ ਦੀ ਖ਼ਬਰ ਸੁਣਦਿਆਂ ਹੀ ਅੱਜ ਉਨ੍ਹਾਂ ਦੇ ਗ੍ਰਹਿ ਵਿਖੇ ਡਿਪਟੀ ਸੀ. ਐੱਮ. ਸੁਖਜਿੰਦਰ ਸਿੰਘ ਰੰਧਾਵਾ, ਕੈਬਿਨਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਕੈਬਨਿਟ ਮੰਤਰੀ ਸੁੱਖ ਸਰਕਾਰੀਆ ਵਲੋਂ ਭਗਵੰਤਪਾਲ ਸਿੰਘ ਸੱਚਰ ਨੂੰ ਵਾਪਸ ਕਾਂਗਰਸ ਵਿਚ ਸ਼ਾਮਲ ਕਰਵਾਇਆ ਗਿਆ












