ਭਾਈ ਜਗਤਾਰ ਸਿੰਘ ਹਵਾਰਾ ਨੇ ਅਗਾਊਂ ਜ਼ਮਾਨਤ ਦੀ ਮੰਗ ਕਰਦਿਆਂ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਭਾਈ ਹਵਾਰਾ ਨੇ 1998 ‘ਚ ਮੋਹਾਲੀ ਦੇ ਸੋਹਾਣਾ ਥਾਣੇ ‘ਚ ਦਰਜ ਇਕ ਮਾਮਲੇ ‘ਚ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਹੈ ਜਿਸ ‘ਤੇ ਅੱਜ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ।
ਦਸ ਦਈਏ ਕਿ ਭਾਈ ਜਗਤਾਰ ਸਿੰਘ ਹਵਾਰਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ ‘ਚ ਤਿਹਾੜ ਜੇਲ੍ਹ ‘ਚ ਬੰਦ ਹਨ। ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ ‘ਤੇ ਹਾਈਕੋਰਟ ਨੇ ਪਹਿਲਾਂ ਸਵਾਲ ਉਠਾਏ ਸਨ ਕਿ ਹਵਾਰਾ, ਜੋ ਕਿ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ‘ਚ ਪਹਿਲਾਂ ਹੀ ਤਿਹਾੜ ਜੇਲ੍ਹ ‘ਚ ਬੰਦ ਹੈ, ਅਗਾਊਂ ਜ਼ਮਾਨਤ ਕਿਵੇਂ ਮੰਗ ਸਕਦਾ ਹੈ।
----------- Advertisement -----------
ਭਾਈ ਜਗਤਾਰ ਸਿੰਘ ਹਵਾਰਾ ਨੇ ਕੀਤੀ ਜ਼ਮਾਨਤ ਦੀ ਮੰਗ
Published on
----------- Advertisement -----------
----------- Advertisement -----------












