ਚੰਡੀਗੜ੍ਹ : – ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮਾਮਲੇ ਦੀ ਸਟੇਟਸ ਰਿਪੋਰਟ ਮੰਗੀ ਸੀ । ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫਤਾਰ ਕਰਨ ਤੋਂ ਪਹਿਲਾਂ 7 ਦਿਨ ਦਾ ਨੋਟਿਸ ਦੇਣ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਆਪਣਾ ਜਵਾਬ ਦਾਖ਼ਲ ਕਰ ਦਿੱਤਾ ਹੈ। ਘਪਲੇ ਦੇ ਦੋਸ਼ਾਂ ਵਿੱਚ ਘਿਰੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਉਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਰਹੀ ਸੀ। ਇਸ ਨੂੰ ਲੈ ਕੇ ਆਸ਼ੂ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਅੱਜ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਦੱਸਿਆ ਕਿ ਆਸ਼ੂ ਖਿਲਾਫ਼ 18 ਤੋਂ ਵੱਧ ਸ਼ਿਕਾਇਤਾਂ ਮਿਲੀਆਂ ਹਨ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 8 ਅਗਸਤ ਉਤੇ ਪਾ ਦਿੱਤੀ ਹੈ। ਆਸ਼ੂ ਨੇ ਹਾਈਕੋਰਟ ਵਿੱਚ ਪਟੀਸ਼ਨ ਪਾਈ ਸੀ ਕਿ ਜੇਕਰ ਵਿਜੀਲੈਂਸ ਬਿਊਰੋ ਉਨ੍ਹਾਂ ਨੂੰ ਗ੍ਰਿਫਤਾਰ ਕਰਦੀ ਹੈ ਤਾਂ ਘੱਟੋ ਘੱਟ 7 ਦਿਨ ਪਹਿਲਾਂ ਨੋਟਿਸ ਭੇਜਿਆ ਜਾਣਾ ਚਾਹੀਦਾ ਹੈ ਤਾਂ ਜੋ ਉਹ ਆਪਣੀ ਕਾਨੂੰਨੀ ਕਾਰਵਾਈ ਪੂਰੀ ਕਰ ਸਕਣ ।
----------- Advertisement -----------
ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫਤਾਰੀ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਆਪਣਾ ਜਵਾਬ ਦਾਖ਼ਲ ਕੀਤਾ
Published on
----------- Advertisement -----------












