November 17, 2026, 3:46 am
----------- Advertisement -----------
HomeNewsLatest Newsਭਾਰਤ ਜੋੜੋ ਯਾਤਰਾ ਅਗਲੇ ਮਹੀਨੇ ਪਹੁੰਚੇਗੀ ਪੰਜਾਬ; ਪੰਜਾਬ ਕਾਂਗਰਸ ਨੇ ਜਾਰੀ ਕੀਤਾ...

ਭਾਰਤ ਜੋੜੋ ਯਾਤਰਾ ਅਗਲੇ ਮਹੀਨੇ ਪਹੁੰਚੇਗੀ ਪੰਜਾਬ; ਪੰਜਾਬ ਕਾਂਗਰਸ ਨੇ ਜਾਰੀ ਕੀਤਾ ਟੋਲ ਫਰੀ ਨੰਬਰ

Published on

----------- Advertisement -----------

ਚੰਡੀਗੜ੍ਹ, 12 ਦਸੰਬਰ : – ਰਾਹੁਲ ਗਾਂਧੀ ਦੀ ਅਗਵਾਈ ਹੇਠ ਭਾਰਤ ਜੋੜੋ ਯਾਤਰਾ ਅਗਲੇ ਮਹੀਨੇ ਪੰਜਾਬ ਪੁੱਜੇਗੀ ਅਤੇ ਮਾਧੋਪੁਰ ਰਾਹੀਂ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਵਿੱਚ ਦਾਖ਼ਲ ਹੋਣ ਤੋਂ ਪਹਿਲਾਂ ਕਰੀਬ 10 ਦਿਨ ਸੂਬੇ ਵਿੱਚ ਰੁਕੇਗੀ।
ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਦੇ ਪੰਜਾਬ ਇੰਚਾਰਜ ਹਰੀਸ਼ ਚੌਧਰੀ ਅਤੇ ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ ਦੀ ਹਾਜ਼ਰੀ ਵਿੱਚ ਸਾਰਿਆਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਸ ਯਾਤਰਾ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ, ਕਿਉਂਕਿ ਇਹ ਯਾਤਰਾ ਦਾ ਮਕਸਦ ਭਾਰਤ ਦੇ ਵਿਚਾਰ ਦੀ ਰੱਖਿਆ ਕਰਨਾ ਹੈ।
ਯਾਤਰਾ ਵਿੱਚ ਹਿੱਸਾ ਲੈਣ ਵਾਲੇ ਅਤੇ ਇਸ ਨਾਲ ਜੁੜੇ ਰਹਿਣ ਦੀ ਇੱਛਾ ਰੱਖਣ ਵਾਲਿਆਂ ਲਈ ਪਾਰਟੀ ਵੱਲੋਂ ਇੱਕ ਟੋਲ-ਫ੍ਰੀ ਨੰਬਰ ਵੀ ਜਾਰੀ ਕੀਤਾ ਗਿਆ।


ਵੜਿੰਗ ਨੇ ਕਿਹਾ ਕਿ ਯਾਤਰਾ ਲਈ ਦੋ ਬਦਲਵੇਂ ਰੂਟਾਂ ਦੀ ਯੋਜਨਾ ਬਣਾਈ ਗਈ ਹੈ, ਜਿਨ੍ਹਾਂ ਵਿੱਚੋਂ ਇੱਕ ਨੂੰ ਆਉਣ ਵਾਲੇ ਦਿਨਾਂ ਵਿੱਚ ਅੰਤਿਮ ਰੂਪ ਦਿੱਤਾ ਜਾਵੇਗਾ। ਜਿੱਥੇ ਇੱਕ ਰਸਤਾ ਅੰਬਾਲਾ ਤੋਂ ਕੁਰਾਲੀ ਹੋ ਕੇ ਸ਼੍ਰੀ ਅਨੰਦਪੁਰ ਸਾਹਿਬ ਤੋਂ ਪਠਾਨਕੋਟ ਅਤੇ ਫਿਰ ਮਾਧੋਪੁਰ ਜਾਵੇਗਾ। ਜਦਕਿ ਦੂਜਾ ਰੂਟ ਸ਼ੰਭੂ ਤੋਂ ਲੁਧਿਆਣਾ, ਜਲੰਧਰ, ਮੁਕੇਰੀਆਂ, ਪਠਾਨਕੋਟ ਅਤੇ ਮਾਧੋਪੁਰ ਹੁੰਦੇ ਹੋਏ ਜੰਮੂ-ਕਸ਼ਮੀਰ ਵਿੱਚ ਦਾਖਲ ਹੋਵੇਗਾ।
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਯਾਤਰਾ ਪਿਛਲੇ 95 ਦਿਨਾਂ ਤੋਂ ਚੱਲ ਰਹੀ ਹੈ ਅਤੇ ਇਹ 26 ਜਨਵਰੀ ਨੂੰ ਕਸ਼ਮੀਰ ਵਿੱਚ ਸਮਾਪਤ ਹੋਵੇਗੀ।
ਉਨ੍ਹਾਂ ਕਿਹਾ ਕਿ ਯਾਤਰਾ ਨੂੰ ਸਮਾਜ ਦੇ ਹਰ ਵਰਗ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਇਹ ਯਾਤਰਾ ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਜੁੜਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰ ਜਾ ਕੇ ਜਾਣਨ ਦਾ ਮੌਕਾ ਬਣ ਗਈ ਹੈ।
ਵੜਿੰਗ, ਚੌਧਰੀ ਅਤੇ ਸਿੰਗਲਾ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਸ ਯਾਤਰਾ ਵਿੱਚ ਸ਼ਾਮਲ ਹੋਣ ਕਿਉਂਕਿ ਇਹ ਯਾਤਰਾ ਕੋਈ ਪਾਰਟੀ ਦੀ ਨਹੀਂ ਹੈ, ਸਗੋਂ ਦੇਸ਼ ਦੇ ਹਿੱਤ ਵਿੱਚ ਕੱਢੀ ਜਾ ਰਹੀ ਹੈ।
ਵੜਿੰਗ ਨੇ ਕਿਹਾ ਕਿ ਯਾਤਰਾ ਵਿੱਚ ਪੰਜਾਬ ਵਾਸੀਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ ਅਤੇ ਇਥੇ ਯਾਤਰਾ ਸ਼ਾਨਦਾਰ ਢੰਗ ਨਾਲ ਸਫ਼ਲ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...