May 13, 2026, 4:55 am
----------- Advertisement -----------
HomeNewsBreaking Newsਡੇਰਾ ਮੁਖੀ ਰਾਮ ਰਹੀਮ ਨੂੰ ਵੱਡੀ ਰਾਹਤ: SGPC ਨੇ ਪੈਰੋਲ ਰੱਦ ਕਰਨ...

ਡੇਰਾ ਮੁਖੀ ਰਾਮ ਰਹੀਮ ਨੂੰ ਵੱਡੀ ਰਾਹਤ: SGPC ਨੇ ਪੈਰੋਲ ਰੱਦ ਕਰਨ ਦੀ ਪਟੀਸ਼ਨ ਲਈ ਵਾਪਸ

Published on

----------- Advertisement -----------

ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਵੱਡੀ ਰਾਹਤ ਮਿਲੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਪੈਰੋਲ ਰੱਦ ਕਰਨ ਵਾਲੀ ਪਟੀਸ਼ਨ ਵਾਪਸ ਲੈ ਲਈ ਹੈ। SGPC ਦੀ ਪਟੀਸ਼ਨ ‘ਤੇ ਹਾਈਕੋਰਟ ਨੇ ਇਤਰਾਜ਼ ਜਤਾਇਆ ਸੀ, ਜਿਸ ਤੋਂ ਬਾਅਦ ਇਹ ਪਟੀਸ਼ਨ ਵਾਪਸ ਲੈ ਲਈ ਗਈ ਹੈ।
ਉਧਰ, ਸ਼੍ਰੋਮਣੀ ਕਮੇਟੀ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਪਟੀਸ਼ਨ ਵਿਚਲੀਆਂ ਕਮੀਆਂ ਨੂੰ ਦੂਰ ਕਰਕੇ ਜਲਦੀ ਹੀ ਨਵੀਂ ਪਟੀਸ਼ਨ ਦਾਇਰ ਕੀਤੀ ਜਾਵੇਗੀ।
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ 21 ਜਨਵਰੀ ਨੂੰ 40 ਦਿਨਾਂ ਦੀ ਪੈਰੋਲ ਮਿਲੀ ਸੀ। ਫਿਲਹਾਲ ਡੇਰਾ ਮੁਖੀ ਉੱਤਰ ਪ੍ਰਦੇਸ਼ ਦੇ ਬਾਗਪਤ ਦੇ ਬਰਨਾਵਾ ਸਥਿਤ ਡੇਰਾ ਸੱਚਾ ਸੌਦਾ ਆਸ਼ਰਮ ‘ਚ ਰਹਿ ਰਿਹਾ ਹੈ। ਤਿੰਨ ਮਹੀਨੇ ਪਹਿਲਾਂ ਵੀ ਉਸ ਨੂੰ 40 ਦਿਨਾਂ ਦੀ ਪੈਰੋਲ ਦਿੱਤੀ ਗਈ ਸੀ।
ਰਾਮ ਰਹੀਮ ਨੂੰ ਪੈਰੋਲ ਮਿਲਣ ਤੋਂ ਬਾਅਦ ਤੋਂ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵਿਰੋਧ ਕਰ ਰਹੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋਸ਼ ਲਾਇਆ ਕਿ ਰਾਮ ਰਹੀਮ ਪੈਰੋਲ ’ਤੇ ਬਾਹਰ ਆ ਕੇ ਸਿੱਖਾਂ ਦੀ ਆਸਥਾ ਨੂੰ ਭੜਕਾ ਰਿਹਾ ਹੈ।
ਇਸ ਦੇ ਨਾਲ ਉਸ ਨੇ ਕਿਹਾ ਸੀ ਕਿ ਰਾਮ ਰਹੀਮ ਨੂੰ ਇੱਕ ਸਾਲ ਵਿੱਚ 4 ਵਾਰ ਪੈਰੋਲ ਦਿੱਤੀ ਗਈ ਸੀ। ਦੂਜੇ ਪਾਸੇ ਜੇਕਰ ਬੰਦੀ ਸਿੱਖ ਇਕ ਵਾਰ ਪੈਰੋਲ ਲੈਣ ਤੋਂ ਬਾਅਦ ਦੂਜੀ ਵਾਰ ਪੈਰੋਲ ਲਈ ਅਰਜ਼ੀ ਦਾਇਰ ਕਰਦੇ ਹਨ ਤਾਂ ਉਨ੍ਹਾਂ ਨੂੰ ਇਹ ਕਹਿ ਕੇ ਇਨਕਾਰ ਕਰ ਦਿੱਤਾ ਜਾਂਦਾ ਹੈ । ਇਸ ਤੋਂ ਇਲਾਵਾ ਬੰਦੀ ਸਿੱਖਾਂ ਦੀ ਪੈਰੋਲ ਸਬੰਧੀ ਅਰਜ਼ੀ ਨੂੰ ਖਤਰਾ ਦੱਸ ਕੇ ਰੱਦ ਕੀਤਾ ਜਾਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਚੰਡੀਗੜ੍ਹ, 12 ਮਈ 2026*ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ...

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ...

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

*ਚੰਡੀਗੜ੍ਹ, 12 ਮਈ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ...

UP ‘ਚ ਪੁਲਿਸ ਵੱਲੋਂ ਰਿਟਾਇਰਡ ਫੌਜੀ ਦਾ ਐਨਕਾਊਂਟਰ, 26 ਘੰਟਿਆਂ ‘ਚ ਕੀਤੇ ਸਨ 3 ਕਤਲ

ਯੂਪੀ ਵਿੱਚ ਚੱਲਦੀ ਰੇਲਗੱਡੀ ਅਤੇ ਇੱਕ ਹਸਪਤਾਲ ਵਿੱਚ ਤਿੰਨ ਕਤਲ ਕਰਨ ਵਾਲਾ ਇੱਕ ਸਾਈਕੋ...

ਭਾਈ ਜਗਤਾਰ ਸਿੰਘ ਹਵਾਰਾ ਨੇ ਮੰਗੀ ਚਾਰ ਹਫ਼ਤਿਆਂ ਦੀ ਪੈਰੋਲ

ਬੰਦੀ ਸਿੰਘ ਜਗਤਾਰ ਸਿੰਘ ਹਵਾਰਾ ਵੱਲੋਂ ਆਪਣੀ ਬਿਮਾਰ ਮਾਂ ਦੀ ਦੇਖਭਾਲ ਲਈ ਮੰਗੀ ਗਈ...

NTA ਨੇ NEET UG ਪ੍ਰੀਖਿਆ ਕੀਤੀ ਰੱਦ, CBI ਕਰੇਗੀ ਪੇਪਰ ਲੀਕ ਮਾਮਲੇ ਦੀ ਜਾਂਚ, ਇਸੇ ਮਹੀਨੇ ਹੋਇਆ ਸੀ ਪੇਪਰ

ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ NEET (UG) 2026 ਪ੍ਰੀਖਿਆ ਰੱਦ ਕਰ ਦਿੱਤੀ ਹੈ। ਪੇਪਰ...

*ਸ੍ਰੀ ਮੁਕਤਸਰ ਸਾਹਿਬ ਵਿੱਚ ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ...