September 12, 2026, 11:37 pm
----------- Advertisement -----------
HomeNewsBreaking Newsਕੈਂਸਰ ਤੋਂ ਪੀੜਤ ਹਨ ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਸੁਸ਼ੀਲ ਮੋਦੀ;...

ਕੈਂਸਰ ਤੋਂ ਪੀੜਤ ਹਨ ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਸੁਸ਼ੀਲ ਮੋਦੀ; ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

Published on

----------- Advertisement -----------

ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਸੁਸ਼ੀਲ ਕੁਮਾਰ ਮੋਦੀ ਪਿਛਲੇ 6 ਮਹੀਨਿਆਂ ਤੋਂ ਕੈਂਸਰ ਨਾਲ ਜੂਝ ਰਹੇ ਹਨ। ਉਨ੍ਹਾਂ ਨੇ ਬੁੱਧਵਾਰ ਨੂੰ ਸੋਸ਼ਲ ਮੀਡੀਆ ‘ਤੇ ਇਕ ਪੋਸਟ ਰਾਹੀਂ ਇਹ ਜਾਣਕਾਰੀ ਲੋਕਾਂ ਨਾਲ ਸਾਂਝੀ ਕੀਤੀ।
ਉਨ੍ਹਾਂ ਲਿਖਿਆ, ਮੈਂ ਪਿਛਲੇ 6 ਮਹੀਨਿਆਂ ਤੋਂ ਕੈਂਸਰ ਨਾਲ ਜੂਝ ਰਿਹਾ ਹਾਂ। ਹੁਣ ਮੈਨੂੰ ਲੱਗਾ ਕਿ ਲੋਕਾਂ ਨੂੰ ਦੱਸਣ ਦਾ ਸਮਾਂ ਆ ਗਿਆ ਹੈ। ਮੈਂ ਲੋਕ ਸਭਾ ਚੋਣਾਂ ਵਿੱਚ ਕੁਝ ਨਹੀਂ ਕਰ ਸਕਾਂਗਾ। ਪ੍ਰਧਾਨ ਮੰਤਰੀ ਨੂੰ ਸਭ ਕੁਝ ਦੱਸ ਦਿੱਤਾ ਗਿਆ ਹੈ। ਦੇਸ਼, ਬਿਹਾਰ ਅਤੇ ਪਾਰਟੀ ਲਈ ਹਮੇਸ਼ਾ ਸ਼ੁਕਰਗੁਜ਼ਾਰ ਅਤੇ ਹਮੇਸ਼ਾ ਸਮਰਪਿਤ ਹਾਂ।” ਸੁਸ਼ੀਲ ਮੋਦੀ ਨੇ ਦੱਸਿਆ ਕਿ ਉਹ ਇਸ ਲੋਕ ਸਭਾ ਚੋਣਾਂ ‘ਚ ਪਾਰਟੀ ਲਈ ਜ਼ਿਆਦਾ ਮਿਹਨਤ ਨਹੀਂ ਕਰ ਸਕਣਗੇ ਅਤੇ ਉਨ੍ਹਾਂ ਨੇ ਇਹ ਗੱਲ ਪੀਐੱਮ ਮੋਦੀ ਨੂੰ ਵੀ ਦੱਸ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸੁਸ਼ੀਲ ਮੋਦੀ ਗਲੇ ਦੇ ਕੈਂਸਰ ਤੋਂ ਪੀੜਤ ਹਨ। 3 ਮਹੀਨੇ ਪਹਿਲਾਂ, ਗਲੇ ਦੇ ਦਰਦ ਦੀ ਸ਼ਿਕਾਇਤ ‘ਤੇ ਉਨ੍ਹਾਂ ਟੈਸਟ ਕਰਵਾਇਆ ਗਿਆ ਅਤੇ ਕੈਂਸਰ ਦਾ ਪਤਾ ਲੱਗਾ। ਫਿਲਹਾਲ ਉਨ੍ਹਾਂ ਦਾ ਦਿੱਲੀ ਏਮਜ਼ ‘ਚ ਚੈਕਅੱਪ ਚੱਲ ਰਿਹਾ ਹੈ। ਸੂਤਰਾਂ ਦੀ ਮੰਨੀਏ ਤਾਂ ਸੁਸ਼ੀਲ ਮੋਦੀ ਅੱਜ ਸ਼ਾਮ ਤੱਕ ਪਟਨਾ ਪਹੁੰਚ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...