ਬਿਹਾਰ ਤੋਂ ਇਕ ਅਨੋਖੇ ਵਿਆਹ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਚਰਚਾ ਹੁਣ ਜ਼ੋਰਾਂ-ਸ਼ੋਰਾਂ ਨਾਲ ਹੋ ਰਹੀ ਹੈ। ਮਾਮਲਾ ਛਪਰਾ ਦਾ ਹੈ।ਜਿਥੇ ਇੱਕ ਪ੍ਰੇਮੀ (25) ਆਪਣੀ ਪ੍ਰੇਮਿਕਾ (22) ਨੂੰ ਮਿਲਣ ਲਈ ਇੱਥੇ ਪਹੁੰਚਿਆ ਸੀ। ਲੜਕੀ ਦੇ ਪਰਿਵਾਰ ਵਾਲਿਆਂ ਨੇ ਦੋਹਾਂ ਨੂੰ ਦੇਖ ਲਿਆ। ਪਰਿਵਾਰ ਅਤੇ ਪਿੰਡ ਵਾਸੀਆਂ ਨੂੰ ਦੇਖ ਕੇ ਪ੍ਰੇਮੀ ਨੇ ਡਰ ਦੇ ਮਾਰੇ ਖੂਹ ਵਿੱਚ ਛਾਲ ਮਾਰ ਦਿੱਤੀ।
ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਸ਼ੁੱਕਰਵਾਰ ਰਾਤ ਨੂੰ ਆਪਣੀ ਪ੍ਰੇਮਿਕਾ ਨੂੰ ਮਿਲਣ ਗਿਆ ਸੀ। ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਰਾਤ ਨੂੰ ਦੋਵਾਂ ਨੂੰ ਮਿਲਦੇ ਦੇਖਿਆ। ਇਸ ਤੋਂ ਬਾਅਦ ਜਦੋਂ ਪਰਿਵਾਰਕ ਮੈਂਬਰਾਂ ਨੇ ਰੌਲਾ ਪਾਇਆ ਤਾਂ ਪਿੰਡ ਵਾਸੀ ਇਕੱਠੇ ਹੋ ਗਏ। ਲੋਕਾਂ ਨੂੰ ਦੇਖ ਕੇ ਨੌਜਵਾਨ ਡਰ ਗਿਆ ਅਤੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ। ਬਚਣ ਦਾ ਕੋਈ ਰਸਤਾ ਨਾ ਮਿਲਣ ‘ਤੇ ਨੌਜਵਾਨ ਨੇ ਖੂਹ ‘ਚ ਛਾਲ ਮਾਰ ਦਿੱਤੀ। ਇਸ ਤੋਂ ਬਾਅਦ ਲੋਕਾਂ ਨੇ ਉਸ ਨੂੰ ਰੱਸੀ ਸਹਾਰੇ ਖੂਹ ‘ਚੋਂ ਬਾਹਰ ਕੱਢਿਆ। ਇਸ ਤੋਂ ਬਾਅਦ ਦੋਹਾਂ ਦਾ ਵਿਆਹ ਕਰਵਾ ਦਿੱਤਾ ਗਿਆ। ਇਸ ਮਾਮਲੇ ਦੀ ਵੀਡੀਓ ਵੀ ਸਾਹਮਣੇ ਆਈ ਹੈ। ਮਾਮਲਾ ਗੜਖਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਮੋਤੀਰਾਜਪੁਰ ਦਾ ਹੈ। ਹੁਣ ਇਸ ਵਿਆਹ ਦੀ ਚਰਚਾ ਜ਼ੋਰਾਂ ‘ਤੇ ਹੈ।
----------- Advertisement -----------
ਅੱਧੀ ਰਾਤ ਪ੍ਰੇਮਿਕਾ ਨੂੰ ਮਿਲਣ ਪੁੱਜਾ ਪ੍ਰੇਮੀ,ਪਰਿਵਾਰਕ ਮੈਂਬਰ ਦੇ ਜਾਗਣ ਤੇ’ ਖੂਹ ‘ਚ ਮਾਰੀ ਛਾਲ, ਤੇ …
Published on
----------- Advertisement -----------
----------- Advertisement -----------












