ਸੌਦਾਨ ਸਿੰਘ ਨੇ ਭਾਜਪਾ ਦੇ ਸਥਾਪਨਾ ਦਿਵਸ ਦੀ ਸਾਰਿਆਂ ਨੂੰ ਦਿੱਤੀ ਵਧਾਈ।
ਚੰਡੀਗੜ੍ਹ : – ਭਾਜਪਾ ਦੇ 42ਵੇਂ ਸਥਾਪਨਾ ਦਿਵਸ ਮੌਕੇ ਚੰਡੀਗੜ੍ਹ ਹੈੱਡਕੁਆਰਟਰ ਵਿਖੇ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਉਲੀਕੇ ਗਏ ਪ੍ਰੋਗਰਾਮ ਵਿੱਚ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਸੌਦਾਨ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਉਹਨਾਂ ਦਫ਼ਤਰ ਪੁੱਜ ਕੇ ਝੰਡਾ ਲਹਿਰਾਇਆ ਅਤੇ ਸਭ ਨੂੰ ਸਥਾਪਨਾ ਦਿਵਸ ਦੀ ਵਧਾਈ ਦਿੱਤੀ।
ਸੌਦਾਨ ਸਿੰਘ ਨੇ ਇਸ ਮੌਕੇ ਕਿਹਾ ਕਿ 6 ਅਪ੍ਰੈਲ 1980 ਨੂੰ ਬਣੀ ਭਾਰਤੀ ਜਨਤਾ ਪਾਰਟੀ ਅੱਜ ਦੇਸ਼ ਦੀ ਹੀ ਨਹੀਂ ਸਗੋਂ ਵਿਸ਼ਵ ਦੀ ਸਭ ਤੋਂ ਵੱਡੀ ਵਰਕਰ ਅਧਾਰਿਤ ਸਿਆਸੀ ਪਾਰਟੀ ਹੈ ਅਤੇ ਸਾਨੂੰ ਇਸ ਦੇ ਵਰਕਰ ਹੋਣ ‘ਤੇ ਬਹੁਤ ਮਾਣ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਸੂਝਵਾਨ ਕੌਮੀ ਪ੍ਰਧਾਨ ਜੇ. ਪੀ.ਨੱਡਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੂਰੇ ਭਾਰਤ ਵਿੱਚ ਭਾਜਪਾ ਵਰਕਰਾਂ ਵੱਲੋਂ ਸਥਾਪਨਾ ਦਿਵਸ ਮੌਕੇ ਵੱਖ-ਵੱਖ ਪ੍ਰੋਗਰਾਮ ਉਲੀਕੇ ਜਾ ਰਹੇ ਹਨ ਅਤੇ ਇਹ 14 ਅਪ੍ਰੈਲ ਤੱਕ ਚਲਨਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੀ ਫੈਸਲਿਆਂ ਸਦਕਾ ਅੱਜ ਭਾਰਤ ਕਸ਼ਮੀਰ ਤੋਂ ਕੰਨਿਆਕੁਮਾਰੀ ਅਤੇ ਕੱਛ ਤੋਂ ਕੋਹਿਮਾ ਤੱਕ ਇੱਕ ਹੋ ਗਿਆ ਹੈ। ਪ੍ਰਧਾਨ ਮੰਤਰੀ ਮੋਦੀ ਦੀ ਯੋਗ ਅਗਵਾਈ ‘ਚ ਜਿੱਥੇ ਭਾਰਤ ਦੁਨੀਆ ਭਰ ‘ਚ ਫੈਲੀ ਕੋਰੋਨਾ ਮਹਾਮਾਰੀ ‘ਤੇ ਕਾਬੂ ਪਾਉਣ ‘ਚ ਕਾਮਯਾਬ ਰਿਹਾ, ਉੱਥੇ ਹੀ ਦੁਨੀਆ ਦੀ ਸਭ ਤੋਂ ਵੱਡੀ ਮੁਫਤ ਟੀਕਾਕਰਨ ਮੁਹਿੰਮ ਅਤੇ ਅਨਾਜ ਯੋਜਨਾ ਨੂੰ ਚਲਾ ਕੇ ਇਸ ਦਾ ਲਾਭ ਜਨਤਾ ਤੱਕ ਪਹੁੰਚਾਇਆ। ਇਸ ਦੇ ਨਾਲ ਹੀ ਪੱਕੇ ਮਕਾਨ, ਪਖਾਨੇ ਬਣਾਉਣ, ਆਯੂਸ਼ਮਾਨ ਭਾਰਤ ਯੋਜਨਾ, ਉੱਜਵਲਾ ਯੋਜਨਾ, ਹਰ ਘਰ ਲਈ ਪਾਣੀ, ਹਰ ਗਰੀਬ ਲਈ ਬੈਂਕ ਖਾਤੇ ਦੀ ਸਹੂਲਤ ਲਈ ਪ੍ਰਧਾਨਮੰਤਰੀ ਜਨ-ਧਨ ਯੋਜਨਾ ਆਦਿ ਵਰਗੀਆਂ ਕਈ ਯੋਜਨਾਵਾਂ ਚਲਾ ਕੇ ਇਸਦਾ ਲਾਭ ਦੇਸ਼ ਵਾਸੀਆਂ ਤੱਕ ਪਹੁੰਚਾਇਆ। ਭਾਜਪਾ ‘ਇੱਕ ਭਾਰਤ, ਸ੍ਰੇਸ਼ਠ ਭਾਰਤ’ ਅਤੇ ‘ਆਤਮ-ਨਿਰਭਰ ਭਾਰਤ’ ਦੇ ਸੰਕਲਪ ਨਾਲ ਲਗਾਤਾਰ ਅੱਗੇ ਵਧ ਕੇ ਦੇਸ਼ ਨੂੰ ਸਸ਼ਕਤ ਬਣਾ ਰਹੀ ਹੈ। ਅੱਜ ਦੇਸ਼ ਦੀ ਰਾਜਨੀਤੀ ਵਿੱਚ ਭਾਜਪਾ ਤੋਂ ਬਿਨਾਂ ਕੁਝ ਕਰਨਾ ਅਸੰਭਵ ਹੈ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਯੋਗ ਅਗਵਾਈ ਹੇਠ ਭਾਜਪਾ ਨੇ ਰਾਜ ਸਭਾ ਵਿੱਚ 100 ਦਾ ਅੰਕੜਾ ਪਾਰ ਕਰ ਲਿਆ ਹੈ ਅਤੇ ਦੇਸ਼ ਦੇ 18 ਤੋਂ ਵੱਧ ਸੂਬਿਆਂ ਵਿੱਚ ਭਾਜਪਾ ਦੀ ਸਰਕਾਰ ਹੈ ਅਤੇ ਉੱਥੇ ਤੇਜ਼ੀ ਨਾਲ ਵਿਕਾਸ ਕਾਰਜ ਚੱਲ ਰਹੇ ਹਨ। ਦੇਸ਼ ਦੇ ਨਾਗਰਿਕਾਂ ਦਾ ਜੀਵਨ ਸੁਖਾਲਾ ਬਣਾਉਣਾ ਹੀ ਭਾਜਪਾ ਦੀ ਮੁੱਖ ਤਰਜੀਹ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਵਲੋਂ ਦਿੱਤੇ ‘ਸਬਕਾ ਸਾਥ, ਸਬਕਾ ਵਿਕਾਸ’ ਅਤੇ ‘ਏਕ ਭਾਰਤ-ਸ਼੍ਰੇਸ਼ਟ ਭਾਰਤ’ ਦੇ ਮੰਤਰ ਨਾਲ ਅਸੀਂ ਸਾਰੇ ਵਰਕਰ ਦੇਸ਼ ਅਤੇ ਸਮਾਜ ਦੇ ਵਿਕਾਸ ਲਈ ਦਿਨ-ਰਾਤ ਕੰਮ ਕਰ ਰਹੇ ਹਾਂ।
ਸੌਦਾਨ ਸਿੰਘ ਨੇ ਕਿਹਾ ਕਿ ਅੱਜ ਜਿਸ ਤਰ੍ਹਾਂ ਵਿਸ਼ਵ ਵਿੱਚ ਸੰਸਾਰਕ ਹਾਲਾਤ ਅਤੇ ਸੰਸਾਰਕ ਵਿਵਸਥਾਵਾਂ ਬਦਲ ਰਹੀਆਂ ਹਨ, ਉਸਦੇ ਚਲਦਿਆਂ ਭਾਰਤ ਲਈ ਲਗਾਤਾਰ ਨਵੀਆਂ ਸੰਭਾਵਨਾਵਾਂ ਪੈਦਾ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤੇ ਗਏ ‘ਆਤਮ-ਨਿਰਭਰ ਭਾਰਤ’ ਦੇ ਨਾਅਰੇ ਤਹਿਤ ਅੱਜ ਭਾਰਤ ਦੇ ਨੌਜਵਾਨ ਵਿਦੇਸ਼ਾਂ ਦੀ ਬਜਾਏ ਆਪਣੇ ਦੇਸ਼ ਦੇ ਵਿਕਾਸ ਲਈ ਭਾਰਤ ‘ਚ ਰਹਿ ਕੇ ਨਵੀਆਂ ਖੋਜਾਂ ਕਰਕੇ ਨਾ ਸਿਰਫ ਦੇਸ਼ ਦਾ ਨਾਂਅ ਰੌਸ਼ਨ ਕਰ ਰਹੇ ਹਨ ਬਾਲਕੀ ਦੂਜਿਆ ਲਈ ਰੁਜ਼ਗਾਰ ਦੇ ਮੌਕੇ ਵੀ ਪੈਦਾ ਕਰ ਰਹੇ ਹਨI ਪ੍ਰਧਾਨ ਮੰਤਰੀ ਮੋਦੀ ਦੀ ਅਜਿਹੀ ਅਗਾਂਹਵਧੂ ਸੋਚ ਅਤੇ ਸਹੀ ਫੈਸਲਿਆਂ ਕਾਰਨ ਅੱਜ ਪੂਰਾ ਵਿਸ਼ਵ ਭਾਰਤ ਨਾਲ ਆਪਣੇ ਸਬੰਧਾਂ ਨੂੰ ਮਜ਼ਬੂਤ ਕਰਨ ਦੀ ਇੱਛਾ ਨਾਲ ਖੁੱਦ ਅੱਗੇ ਵਧ ਕੇ ਭਾਰਤ ਨਾਲ ਹੱਥ ਮਿਲਾਉਣ ਲਈ ਉਤਾਵਲਾ ਹੈ।












