November 15, 2026, 5:49 pm
----------- Advertisement -----------
HomeNewsLatest Newsਮੁੱਖ ਮੰਤਰੀ ਮਾਨ ਦੀ ਛੋਟੀ ਸੋਚ ਕਿ ਸੰਗਰੂਰ ਤੋਂ ਦਿੱਲੀ ਏਅਰਪੋਰਟ ਤੱਕ...

ਮੁੱਖ ਮੰਤਰੀ ਮਾਨ ਦੀ ਛੋਟੀ ਸੋਚ ਕਿ ਸੰਗਰੂਰ ਤੋਂ ਦਿੱਲੀ ਏਅਰਪੋਰਟ ਤੱਕ ਵੋਲਵੋ ਬੱਸਾਂ ਚੱਲਣਗੀਆਂ, ਭਾਜਪਾ ਸੰਗਰੂਰ ਵਿੱਚ ਏਅਰਪੋਰਟ ਬਣਾਉਣ ਦੀ ਗੱਲ ਕਰ ਰਹੀ ਹੈ: ਕੇਵਲ ਢਿੱਲੋਂ

Published on

----------- Advertisement -----------

ਚੰਡੀਗੜ੍ਹ: 10 ਜੂਨ : – ਪੰਜਾਬ ਤੋਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੱਕ ਸਿੱਧੀਆਂ ਬੱਸਾਂ ਚੱਲਣਗੀਆਂ। ਮਾਨ ਨੇ ਕਿਹਾ ਕਿ ਇਨ੍ਹਾਂ ਸਰਕਾਰੀ ਵੋਲਵੋ ਬੱਸਾਂ ਦਾ ਕਿਰਾਇਆ ਪ੍ਰਾਈਵੇਟ ਬੱਸਾਂ ਨਾਲੋਂ ਅੱਧੇ ਤੋਂ ਵੀ ਘੱਟ ਹੋਵੇਗਾ। ਇਨ੍ਹਾਂ ਵਿੱਚ ਸੁੱਖ-ਸਹੂਲਤਾਂ ਉਨ੍ਹਾਂ ਨਾਲੋਂ ਵੱਧ ਹੋਣਗੀਆਂ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕੀਤੇ ਐਲਾਨ ‘ਤੇ ਸੰਗਰੂਰ ਲੋਕ ਸਭਾ ਉਪ ਚੋਣ ‘ਚ ਭਾਜਪਾ ਦੇ ਉਮੀਦਵਾਰ ਕੇਵਲ ਢਿੱਲੋਂ ਨੇ ਕਿਹਾ ਕਿ ਭਗਵੰਤ ਮਾਨ ਵਰਗਾ ਨੌਸਿਖਿਆ ਪ੍ਰਸ਼ਾਸਕ ਸੰਗਰੂਰ ਤੋਂ ਦਿੱਲੀ ਤੱਕ ਵੋਲਵੋ ਬੱਸਾਂ ਚਲਾਉਣ ਅਤੇ ਸੰਗਰੂਰ ਵਿੱਚ ਏਅਰਪੋਰਟ ਬਣਾਉਣ ਵਿੱਚ ਫਰਕ ਨਹੀਂ ਸਮਝਦਾ।
ਕੇਵਲ ਢਿੱਲੋਂ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਕੋਲ ਪ੍ਰਸ਼ਾਸਨ ਦੇ ਤਜਰਬੇ ਦੀ ਭਾਰੀ ਘਾਟ ਹੈ। ਢਿੱਲੋਂ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸ਼ਹਿਰੀ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ ਕੇ ਸੰਗਰੂਰ ਵਿੱਚ ਅੰਤਰਰਾਸ਼ਟਰੀ ਹਵਾਈ ਅੱਡਾ ਅਤੇ ਕਾਰਗੋ ਟਰਮੀਨਲ ਬਣਾਉਣ ਦੀ ਮੰਗ ਕੀਤੀ ਹੈ। ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਲੋਕ ਮੁਫ਼ਤ ਦੇ ਐਲਾਨ ਨਹੀਂ ਚਾਹੁੰਦੇ, ਸਨਮਾਨਯੋਗ ਰੁਜ਼ਗਾਰ ਚਾਹੁੰਦੇ ਹਨ। ਮੁਫਤ ਪੈਸੇ ਵੰਡਣ ਨਾਲ ਖੁਸ਼ਹਾਲੀ ਨਹੀਂ ਆਉਂਦੀ। ਸੂਬੇ ਵਿੱਚ ਖੁਸ਼ਹਾਲੀ ਰੁਜ਼ਗਾਰ ਅਤੇ ਉਦਯੋਗਾਂ ਨਾਲ ਆਉਂਦੀ ਹੈ। ਜਿਸ ਲਈ ਭਾਜਪਾ ਲਗਾਤਾਰ ਯਤਨਸ਼ੀਲ ਹੈ।
ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਹ ਸਮਝਣ ਦੀ ਲੋੜ ਹੈ ਕਿ ਉਹ ਸਰਕਾਰੀ ਖ਼ਜ਼ਾਨੇ ਨੂੰ ਮੁਫਤ ਵੰਡਣ ਦੇ ਕੀਤੇ ਗਏ ਆਪਣੇ ਐਲਾਨਾਂ ਨਾਲ ਸੂਬੇ ਦੀ ਆਰਥਿਕਤਾ ਨੂੰ ਬਰਬਾਦ ਕਰ ਰਹੇ ਹਨ, ਕਿਉਂਕਿ ਪੰਜਾਬ ਪਹਿਲਾਂ ਹੀ 3 ਲੱਖ ਕਰੋੜ ਤੋਂ ਵੱਧ ਦਾ ਕਰਜ਼ਾਈ ਹੈ ਅਤੇ ਮੁਖਮੰਤਰੀ ਭਗਵੰਤ ਮਾਨ ਵਲੋਂ ਪਿਛਲੇ ਢਾਈ ਮਹੀਨਿਆਂ ਦੌਰਾਨ 10,000 ਕਰੋੜ ਦੇ ਕਰੀਬ ਹੋਏ ਕਰਜ਼ਾ ਲਿਆ ਜਾ ਚੁੱਕਿਆ ਹੈ। ਅਜਿਹੇ ‘ਚ ਪੰਜਾਬ ‘ਤੇ ਹੋਰ ਆਰਥਿਕ ਦਬਾਅ ਬਹੁਤ ਘਾਤਕ ਸਾਬਤ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...