July 18, 2026, 10:39 am
----------- Advertisement -----------
HomeNewsLatest Newsਬੀਕੇਯੂ-ਡਕੌਂਦਾ ਨੇ ਸੂਬਾ ਪੱਧਰੀ ਜੂਝਾਰ-ਰੈਲੀ ਲਈ ਮੀਟਿੰਗਾਂ ਜਾਰੀ

ਬੀਕੇਯੂ-ਡਕੌਂਦਾ ਨੇ ਸੂਬਾ ਪੱਧਰੀ ਜੂਝਾਰ-ਰੈਲੀ ਲਈ ਮੀਟਿੰਗਾਂ ਜਾਰੀ

Published on

----------- Advertisement -----------

ਚੰਡੀਗੜ੍ਹ: ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਨੇ 21 ਜਨਵਰੀ ਨੂੰ ਬਰਨਾਲਾ ਵਿਖੇ ਕੀਤੀ ਜਾਣ ਵਾਲ਼ੀ ਸੂਬਾ-ਪੱਧਰੀ ‘ਜੂਝਾਰ ਰੈਲੀ’ ਲਈ ਜ਼ੋਰਦਾਰ ਤਿਆਰੀਆਂ ਵਿੱਢ ਦਿੱਤੀਆਂ ਹਨ। ਜਥੇਬੰਦੀ ਵੱਲੋਂ ਵੱਖ-ਵੱਖ ਜਿਲ੍ਹਿਆਂ ‘ਚ ਲਗਾਤਾਰ ਮੀਟਿੰਗਾਂ ਦਾ ਦੌਰ ਜਾਰੀ ਹੈ।  ਬੀਕੇਯੂ (ਡਕੌਂਦਾ) ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ, ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਅਤੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਰੈਲੀ ਦੌਰਾਨ ਬਠਿੰਡਾ, ਸੰਗਰੂਰ, ਬਰਨਾਲਾ, ਫਰੀਦਕੋਟ, ਫਿਰੋਜ਼ਪੁਰ, ਫਾਜ਼ਿਲਕਾ, ਮਾਨਸਾ, ਪਟਿਆਲਾ, ਮੁਹਾਲੀ, ਲੁਧਿਆਣਾ, ਗੁਰਦਾਸਪੁਰ, ਕਪੂਰਥਲਾ, ਫਤਿਹਗੜ੍ਹ ਸਾਹਿਬ, ਸ਼੍ਰੀ ਮੁਕਤਸਰ ਸਾਹਿਬ ਸਮੇਤ ਵੱਖ-ਵੱਖ ਜਿਲ੍ਹਿਆਂ ਤੋਂ ਹਜ਼ਾਰਾਂ ਦੀ ਗਿਣਤੀ ‘ਚ ਕਿਸਾਨ ਪਹੁੰਚਣਗੇ। 

ਕਿਸਾਨ ਆਗੂਆਂ ਨੇ ਕਿਹਾ ਕਿ  ਮੋਦੀ ਹਕੂਮਤ ਨੇ ਸਾਮਰਾਜੀ ਲੁਟੇਰੀਆਂ ਸੰਸਥਾਵਾਂ ਦੀਆਂ ਨੀਤੀ ਲਾਗੂ ਕਰਦਿਆਂ ਪਹਿਲਾਂ ਕਿਰਤ ਕਾਨੂੰਨਾਂ ਨੂੰ ਚਾਰ ਲੇਬਰ ਕੋਡਾਂ ਵਿੱਚ ਤਬਦੀਲ ਕਰਕੇ ਕਿਰਤੀਆਂ ਲਈ ਹਾਇਰ ਐਂਡ ਫ਼ਾਇਰ ਦੀ ਨੀਤੀ ਲਾਗੂ ਕਰਕੇ ਕਿਰਤੀਆਂ ਦੀ ਤਿੱਖੀ ਰੱਤ ਨਿਚੋੜਨ ਲਈ ਰਾਹ ਪੱਧਰਾ ਕੀਤਾ, ਅਗਲੇ ਪੜਾਅ ਵਜੋਂ ਤਿੰਨ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਰਾਹੀਂ ਸਾਡੀਆਂ ਜਮੀਨਾਂ ਹੀ ਅਡਾਨੀਆਂ-ਅੰਬਾਨੀਆਂ ਦੇ ਹਵਾਲੇ ਕਰਨ ਲਈ ਰਾਹ ਪੱਧਰਾ ਕਰ ਦਿੱਤਾ ਸੀ। ਮੋਦੀ ਹਕੂਮਤ ਦਾ ਇਹ ਹੱਲਾ ਸਮੁੱਚੇ ਪੇਂਡੂ ਸੱਭਿਆਚਾਰ ਨੂੰ ਉਜਾੜਨ ਲਈ ਸੀ। ਇਸ ਨਾਲ ਕਿਸਾਨਾਂ ਦੇ ਨਾਲ-ਨਾਲ ਹਰ ਤਬਕੇ ਨੇ ਬੁਰੀ ਤਰ੍ਹਾਂ ਪਰਭਾਵਿਤ ਹੋਣਾ ਸੀ। ਇਸੇ ਲਈ ਪੰਜਾਬ ਦੇ ਕਿਸਾਨਾਂ ਨੇ ਸੂਝਵਾਨ ਲੀਡਰਸ਼ਿਪ ਦੀ ਅਗਵਾਈ ਹੇਠ ਅੰਦੋਲਨ ਦਾ ਮੁੱਢ ਬੰਨਦਿਆਂ ਇਸ ਦਾ ਘੇਰਾ ਮੁਲਕ ਪੱਧਰ ਤੇ ਫੈਲਾਇਆ। ਇਸ ਅੰਦੋਲਨ ਵਿੱਚ ਤਿੰਨ ਪੀੜੀਆਂ ਬੁੱਢੇ, ਨੌਜਵਾਨ, ਬੱਚੇ ਪੂਰੀ ਸਿੱਦਤ ਨਾਲ ਕੁੱਦੇ। ਮੋਦੀ ਹਕੂਮਤ ਦੀ ਕਿਸਾਨ ਅੰਦੋਲਨ ਨੂੰ ਫੇਲ੍ਹ ਕਰਨ,ਪਾੜਨ ਖਿੰਡਾਉਣ ਦੀ ਹਰ ਸਾਜਿਸ਼ ਦਾ ਮੂੰਹ ਤੋੜ ਜਵਾਬ ਦਿੱਤਾ। ਇਸ ਇਤਿਹਾਸਕ ਕਿਸਾਨ ਅੰਦੋਲਨ ਵਿੱਚ ਔਰਤਾਂ ਖਾਸ ਕਰ ਕਿਸਾਨ ਔਰਤਾਂ ਦੇ ਪੂਰਾਂ ਦੇ ਪੂਰਾਂ ਦੀ ਅਹਿਮ ਭੂਮਿਕਾ ਰਹੀ ਹੈ। 

ਕਿਸਾਨ ਆਗੂਆਂ ਗੁਰਦੀਪ ਸਿੰਘ ਰਾਮਪੁਰਾ, ਗੁਰਮੀਤ ਸਿੰਘ ਭੱਟੀਵਾਲ, ਬਲਵੰਤ ਸਿੰਘ ਉੱਪਲੀ, ਰਾਮ ਸਿੰਘ ਮਟੋਰੜਾ, ਕੁਲਵੰਤ ਸਿੰਘ ਕਿਸ਼ਨਗੜੵ ਨੇ ਕਿਹਾ ਕਿ ਇਸ ਸਮੁੱਚੇ ਸੰਗਮ ਨੇ ਮੋਦੀ ਹਕੂਮਤ ਨੂੰ ਖੇਤੀ ਵਿਰੋਧੀ ਕਾਲੇ ਕਾਨੂੰਨ ਰੱਦ ਕਰਨ ਲਈ ਮਜ਼ਬੂਰ ਕੀਤਾ ਹੈ। 

ਕਿਸਾਨ ਆਗੂਆਂ ਨੇ ਕਿਸਾਨਾਂ ਨੂੰ ਪਰਿਵਾਰਾਂ ਸਮੇਤ ਕਾਫ਼ਲੇ ਬੰਨ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਕੇਂਦਰੀ ਅਤੇ ਸੂਬਾਈ ਹਕਮਤਾਂ ਖਿਲਾਫ਼ ਵਿਧਾਨ ਸਭਾ ਚੋਣਾਂ ਸਮੇਂ ਆਪਣੇ ਕਾਡਰ ਨੂੰ ਕਿਸੇ ਸਿਆਸੀ ਪਾਰਟੀ ਦੇ ਛਕੜੇ ਵਿੱਚ ਸਵਾਰ ਹੋਣ ਦੀ ਥਾਂ ਸੰਘਰਸ਼ ਦਾ ਸੂਹਾ ਪਰਚਮ ਬੁਲੰਦ ਰੱਖਣ, ਭਾਈਚਾਰਕ ਸਾਂਝ ਬਰਕਰਾਰ ਰੱਖਣ ਲਈ 21 ਜਨਵਰੀ ਨੂੰ ਦਾਣਾ ਮੰਡੀ ਬਰਨਾਲਾ ਵਿਖੇ ਕੀਤੀ ਜਾ ਰਹੀ ਵਿਸ਼ਾਲ ਸੂਬਾਈ ‘ਜੁਝਾਰ ਰੈਲੀ ‘ ਵਿੱਚ ਪੑੀਵਾਰਾਂ ਸਮੇਤ ਕਾਫ਼ਲੇ ਬੰਨ੍ਹ ਸ਼ਾਮਿਲ ਹੋਣ ਦੀ ਜੋਰਦਾਰ ਅਪੀਲ ਕੀਤੀ। 

ਆਗੂਆਂ ਕਿਹਾ ਕਿ ਇਸ ਜੁਝਾਰ ਰੈਲੀ ਦੀਆਂ ਤਿਆਰੀਆਂ ਸਮੁੱਚੇ ਪੰਜਾਬ ਅੰਦਰ ਆਗੂ ਟੀਮਾਂ  ਪੂਰੇ ਯੋਜਨਾਬੱਧ ਢੰਗ ਨਾਲ ਚਲਾ ਰਹੀਆਂ ਹਨ। ਜ਼ਿਕਰਯੋਗ ਹੈ ਕਿ ਇਹ ਰੈਲੀ ਪਹਿਲਾਂ 10 ਜਨਵਰੀ ਨੂੰ ਹੋਣੀ ਸੀ, ਪ੍ਰੰਤੂ ਬਾਰਿਸ਼ ਕਾਰਨ ਮੁਲਤਵੀ ਕਰ ਦਿੱਤੀ ਗਈ ਸੀ ਅਤੇ ਹੁਣ ਇਹ ਰੈਲੀ 21 ਜਨਵਰੀ ਨੂੰ ਦਾਣਾ ਮੰਡੀ ਬਰਨਾਲਾ ਵਿਖੇ ਕੀਤੀ ਕੀਤੀ ਜਾਵੇਗੀ, ਜਿਸ ਵਿੱਚ ਪੰਜਾਬ ਭਰ ਚੋਂ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਇਕੱਤਰ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ਨੇ ਲਗਾਤਾਰ ਛੇਵੇਂ ਦਿਨ ਈਰਾਨ ਦੇ ਟਿਕਾਣਿਆਂ ‘ਤੇ ਕੀਤੀ ਬੰਬਾਰੀ, ਸੱਤ ਲੋਕਾਂ ਦੀ ਮੌਤ

ਅਮਰੀਕਾ ਨੇ ਰਾਤੋ-ਰਾਤ ਈਰਾਨ 'ਤੇ ਘਾਤਕ ਹਵਾਈ ਹਮਲੇ ਕੀਤੇ। ਈਰਾਨ ਦੇ ਸਰਕਾਰੀ ਮੀਡੀਆ ਅਨੁਸਾਰ,...

ਚੰਨੀ ਦੇ ਸੁਰ ਪਏ ਨਰਮ, 3 ਘੰਟੇ ਦੀ ਮੀਟਿੰਗ ਤੋਂ ਬਾਅਦ “All is Well” ਦਾ ਕੀਤਾ ਐਲਾਨ

ਪੰਜਾਬ ਕਾਂਗਰਸ ‘ਚ ਚੱਲ ਰਹੇ ਲੀਡਰਸ਼ਿਪ ਵਿਵਾਦ ਦੇ ਵਿਚਕਾਰ, ਸਾਬਕਾ ਮੁੱਖ ਮੰਤਰੀ ਤੇ ਸੰਸਦ...

ਸੋਨਮ ਵਾਂਗਚੁਕ ਨੂੰ ਬਣਾਇਆ ਜਾਵੇ ਦੇਸ਼ ਦਾ ਸਿੱਖਿਆ ਮੰਤਰੀ, ਅਰਵਿੰਦ ਕੇਜਰੀਵਾਲ ਨੇ ਚੁੱਕੀ ਮੰਗ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ...

PM ਮੋਦੀ ਦਾ ਚੰਡੀਗੜ੍ਹ ਦੌਰਾ, ਕਈ ਇਲਾਕਿਆਂ ‘ਚ ਨਹੀਂ ਚੱਲਣਗੀਆਂ ਸਕੂਲੀ ਬੱਸਾਂ, ਸਰਕੂਲਰ ਜਾਰੀ

ਚੰਡੀਗੜ੍ਹ ਦੇ ਕਈ ਨਿੱਜੀ ਸਕੂਲਾਂ ਨੇ 17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ...

ਤਰਨਤਾਰਨ ‘ਚ ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਇੱਕੋ ਦਿਨ ‘ਚ 2 ਸਕੇ ਭਰਾਵਾਂ ਦੀ ਮੌਤ

ਤਰਨਤਾਰਨ ਜ਼ਿਲ੍ਹੇ ਦੇ ਰਾਣੀ ਵਲਾਹ ਪਿੰਡ ਵਿੱਚ ਦੋ ਮਾਸੂਮ ਸਕੇ ਭਰਾਵਾਂ ਦੀ ਮੌਤ ਨਾਲ...

PM Modi ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ Chandigarh Traffic Police ਨੇ ਜਾਰੀ ਕੀਤੀ ਟ੍ਰੈਫਿਕ ਐਡਵਾਇਜ਼ਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ, ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ...

ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

ਪੰਜਾਬੀ ਰੰਗਮੰਚ, ਰੇਡੀਓ, ਟੈਲੀਵੀਜ਼ਨ ਅਤੇ ਸਿਨੇਮਾ ਦੀ ਮਾਣਮੱਤੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਖਬਰ...

ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਅਲਰਟ ‘ਤੇ, ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਜੁਲਾਈ ਨੂੰ ਪੰਜਾਬ ਆ ਰਹੇ ਹਨ। ਪ੍ਰਧਾਨ...

ਪੈਟਰੋਲ, ਡੀਜ਼ਲ ਤੇ ਏਟੀਐਫ ‘ਤੇ ਸਰਕਾਰ ਦਾ ਵੱਡਾ ਫੈਸਲਾ, ਅਚਾਨਕ ਇਹ ਟੈਕਸ ਵਧਾਇਆ

ਅਮਰੀਕਾ ਅਤੇ ਈਰਾਨ ਵਿਚਕਾਰ ਜੰਗ ਵਧਣ ਨਾਲ ਮੱਧ ਪੂਰਬ ਵਿੱਚ ਤਣਾਅ ਵਧ ਗਿਆ ਹੈ।...