June 19, 2026, 3:39 pm
----------- Advertisement -----------
HomeNewsLatest Newsਬਰਨਾਲਾ: BKU ਉਗਰਾਹਾਂ ਨੇ ਤਹਿਸੀਲਦਾਰਾਂ ਸਮੇਤ ਕਈ ਉੱਚ ਅਧਿਕਾਰੀਆਂ ਨੂੰ ਬਣਾਇਆ...

ਬਰਨਾਲਾ: BKU ਉਗਰਾਹਾਂ ਨੇ ਤਹਿਸੀਲਦਾਰਾਂ ਸਮੇਤ ਕਈ ਉੱਚ ਅਧਿਕਾਰੀਆਂ ਨੂੰ ਬਣਾਇਆ ਬੰਦੀ

Published on

----------- Advertisement -----------

ਕਿਸਾਨ ਜਥੇਬੰਦੀ ਦੀਆਂ ਮੰਗਾਂ ਸਬੰਧੀ ਪੰਜਾਬ ਸਰਕਾਰ ਵੱਲੋਂ ਕੋਈ ਚੰਗਾ ਹੁੰਗਾਰਾ ਨਾ ਮਿਲਣ ਕਾਰਨ ਕਿਸਾਨਾਂ ਵੱਲੋਂ ਡੀਸੀ ਦਫ਼ਤਰ ਬਰਨਾਲਾ ਅੱਗੇ ਕਈ ਦਿਨਾਂ ਤੋਂ ਧਰਨਾ ਚੱਲ ਰਿਹਾ ਹੈ।ਅੱਜ BKU ਉਗਰਾਹਾਂ ਵੱਲੋਂ ਡੀ.ਸੀ ਕੰਪਲੈਕਸ ਵਿੱਚ ਬੈਠੇ ਐਸ.ਡੀ.ਐਮ, ਐਸ.ਐਸ.ਪੀ ਤੇ ਤਹਿਸੀਲਦਾਰ ਸਮੇਤ ਕਈ ਉੱਚ ਅਧਿਕਾਰੀਆਂ ਨੂੰ ਘੇਰਿਆ ਗਿਆ।


ਕਿਸਾਨ ਆਗੂਆਂ ਨੇ ਕਿਹਾ ਕਿ ਮੌਜੂਦਾ ਚੰਨੀ ਸਰਕਾਰ ਕਿਸਾਨ ਜਥੇਬੰਦੀ ਨਾਲ ਮੀਟਿੰਗਾਂ ਕਰਨ ਤੋਂ ਭੱਜ ਰਹੀ ਹੈ। ਨਰਮੇ ਦੀ ਫ਼ਸਲ ਦਾ ਮੁਆਵਜ਼ਾ, ਪੁਲਿਸ ਕੇਸ ਖਾਰਜ ਕਰਨ ਸਮੇਤ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਨ ਵਿੱਚ ਸਰਕਾਰ ਦੇਰੀ ਕਰ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਕਿਸਾਨਾਂ ਦੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਰ ਦੇ ਵੱਖ-ਵੱਖ ਦਫ਼ਤਰਾਂ ਵਿੱਚ ਧਰਨੇ ਦਿੱਤੇ ਜਾ ਰਹੇ ਹਨ। ਮੁੱਖ ਮੰਤਰੀ ਚਰਨਜੀਤ ਚੰਨੀ ਦੀ ਸਰਕਾਰ ਵੱਲੋਂ ਲਗਾਤਾਰ ਜਥੇਬੰਦੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਸਰਕਾਰ ਵੱਲੋਂ ਪਿਛਲੀਆਂ ਮੀਟਿੰਗਾਂ ਵਿੱਚ ਜਥੇਬੰਦੀਆਂ ਨਾਲ ਕੀਤੇ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਗਏ। ਜਿਸ ਤਹਿਤ ਅੱਜ ਜਥੇਬੰਦੀਆਂ ਵੱਲੋਂ ਸੰਘਰਸ਼ ਨੂੰ ਤੇਜ਼ ਕਰਦਿਆਂ ਡੀਸੀ ਦਫ਼ਤਰ ਦਾ ਘਿਰਾਓ ਕੀਤਾ ਜਾ ਰਿਹਾ ਹੈ।
ਬਰਨਾਲਾ ਵਿੱਚ ਜਥੇਬੰਦੀਆਂ ਵੱਲੋਂ ਐਸਡੀਐਮ, ਐਸਐਸਪੀ ਸਮੇਤ ਵੱਖ-ਵੱਖ ਅਧਿਕਾਰੀ ਕੰਪਲੈਕਸ ਦੇ ਅੰਦਰ ਅਤੇ ਦੋ ਤਹਿਸੀਲਦਾਰ ਪਾਰਕ ਵਿੱਚ ਘੇਰੇ ਗਏ ਹਨ। ਜਥੇਬੰਦੀਆਂ ਦਾ ਕਹਿਣਾ ਹੈ ਕਈ ਜਿਨ੍ਹਾਂ ਚਿਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰਦੀ ਉਨ੍ਹਾਂ ਦਾ ਘਿਰਾਓ ਜਾਰੀ ਰਹੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਾਲੀ ‘ਚ ਬਣੇਗਾ ਪਹਿਲਾ ਸਰਕਾਰੀ ਵਰਕਿੰਗ ਵੁਮੇਨ ਹੋਸਟਲ, ਮੰਤਰੀ ਬਲਜੀਤ ਕੌਰ ਨੇ ਰੱਖਿਆ ਨੀਂਹ ਪੱਥਰ

ਪੰਜਾਬ ਦੇ ਮੋਹਾਲੀ ਵਿੱਚ ਅੱਜ ਸੂਬੇ ਦੇ ਸਭ ਤੋਂ ਵੱਡੇ ਕੰਮਕਾਜੀ ਮਹਿਲਾ ਹੋਸਟਲ ਦਾ...

ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਟਾਂਡਾ (ਹੁਸ਼ਿਆਰਪੁਰ); 18 ਜੂਨ:ਪੰਜਾਬ ਦੇ ਭਵਿੱਖ ਨੂੰ ਹੁਣ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਅਤੇ ਮਾੜੇ...

ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ...

ਚੰਡੀਗੜ੍ਹ; 18 ਜੂਨ:ਦੁਨੀਆ ਭਰ ਦੇ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਟੈਲੀਗ੍ਰਾਮ ’ਤੇ ਜਾਰੀ ਰਹੇਗੀ ਪਾਬੰਦੀ, ਹਾਈਕੋਰਟ ਨੇ ਰੱਦ ਕੀਤੀ ਪਟੀਸ਼ਨ

ਨੀਟ ਯੂ.ਜੀ. ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ ਦਿੱਲੀ ਹਾਈ ਕੋਰਟ ਨੇ ਟੈਲੀਗ੍ਰਾਮ ਦੀ...

ਅਮਰੀਕਾ ’ਚ ਪੰਜਾਬੀ ਨੌਜਵਾਨ ਵਲੋਂ ਆਪਣੇ ਮਾਂ-ਬਾਪ ਤੇ ਨਾਨੀ ਦੀ ਹੱਤਿਆ

ਅਮਰੀਕਾ ਦੇ ਟੈਕਸਸ ਸੂਬੇ ਦੇ ਸ਼ਹਿਰ ਐਲਟੋਨ ਵਿਚ ਇਕ ਦਰਦਨਾਕ ਘਟਨਾ ਵਾਪਰੀ, ਜਿਸ ਵਿਚ...

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...