October 31, 2026, 5:32 am
----------- Advertisement -----------
HomeNewsLatest Newsਬੇਅਦਬੀਆਂ ਅਤੇ ਬੰਬ ਧਮਾਕੇ ਜਿਹੀਆਂ ਘਟਨਾਵਾਂ ਪੰਜਾਬ ਦੇ ਲੋਕਾਂ ਨੂੰ ਡਰਾਉਣ ਦੀ...

ਬੇਅਦਬੀਆਂ ਅਤੇ ਬੰਬ ਧਮਾਕੇ ਜਿਹੀਆਂ ਘਟਨਾਵਾਂ ਪੰਜਾਬ ਦੇ ਲੋਕਾਂ ਨੂੰ ਡਰਾਉਣ ਦੀ ਕੋਸ਼ਿਸ਼: ਭਗਵੰਤ ਮਾਨ

Published on

----------- Advertisement -----------

ਪਟਿਆਲਾ, 25 ਜਨਵਰੀ 2022 – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ, ਸੰਸਦ ਮੈਂਬਰ ਅਤੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਇੱਥੋਂ ਦੇ ਪ੍ਰਸਿੱਧ ਸ੍ਰੀ ਕਾਲ਼ੀ ਦੇਵੀ (ਮਾਤਾ) ਮੰਦਰ ਮੱਥਾ ਟੇਕਿਆ ਅਤੇ ਪੰਜਾਬ ਦੀ ਅਮਨ- ਸ਼ਾਂਤੀ ਅਤੇ ਭਾਈਚਾਰਕ- ਸਾਂਝ ਲਈ ਪ੍ਰਾਰਥਨਾ ਕੀਤੀ। ਉਹ ਅੱਜ ਕਾਲ਼ੀ ਮਾਤਾ ਮੰਦਰ ਵਿੱਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਸਨ ਕਿਉਂਕਿ ਬੀਤੇ ਦਿਨੀਂ ਇੱਕ ਵਿਅਕਤੀ ਵੱਲੋਂ ਮਾਤਾ ਦੀ ਮੂਰਤੀ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਕਾਰਨ ਇਸ ਮੰਦਰ ਨਾਲ ਜੋੜੀ ਸੰਗਤ ਦੀਆਂ ਧਾਰਮਿਕ ਭਾਵਨਾ ਨੂੰ ਵੱਡੀ ਠੇਸ ਪੁੱਜੀ ਸੀ। ਮੰਦਰ ਪਹੁੰਚ ਕੇ ਮਾਨ ਨੇ ਕਮੇਟੀ ਪ੍ਰਬੰਧਕਾਂ ਕੋਲੋਂ ਬੇਅਦਬੀ ਘਟਨਾ ਦੀ ਜਾਣਕਾਰੀ ਹਾਸਲ ਕੀਤੀ ਅਤੇ ਉਨਾਂ ਇਸ ਘਟਨਾ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਮੰਦਰ ਪ੍ਰਬੰਧਕ ਕਮੇਟੀ ਵੱਲੋਂ ‘ਆਪ’ ਆਗੂ ਭਗਵੰਤ ਮਾਨ ਦਾ ਸਨਮਾਨ ਵੀ ਕੀਤਾ ਗਿਆ।

ਮੰਗਲਵਾਰ ਨੂੰ ਪਟਿਆਲਾ ਵਿੱਖੇ ਪਹੁੰਚੇ ਭਗਵੰਤ ਮਾਨ ਨੇ ਕਾਲ਼ੀ ਮਾਤਾ ਮੰਦਰ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ”ਮਾਤਾ ਦੇ ਮੰਦਰ ਵਿੱਚ ਬੇਅਦਬੀ ਕਰਨ ਦੀ ਘਟਨਾ ਬਹੁਤ ਮੰਦਭਾਗੀ ਹੈ। ਇਸ ਦੀ ਸਖ਼ਤ ਤੋਂ ਸਖ਼ਤ ਨਿੰਦਾ ਕਰਦੇ ਹਨ ਅਤੇ ਦੇਵੀ ਮਾਤਾ ਅੱਗੇ ਪੰਜਾਬ ਦੀ ਸ਼ਾਂਤੀ, ਖੁਸ਼ਹਾਲੀ ਅਤੇ ਭਾਈਚਾਰਕ ਸਾਂਝ ਕਾਇਮ ਰੱਖਣ ਦੀ ਬੇਨਤੀ ਵੀ ਕਰਦੇ ਹਾਂ।” ਇਸ ਸਮੇਂ ਮਾਨ ਨੇ ਕਿਹਾ ਕਿ ਪੰਜਾਬ ਦੀਆਂ ਚੋਣਾ ਵੇਲੇ ਮਹੌਲ ਖ਼ਰਾਬ ਕਰਨ ਲਈ ਬੇਅਦਬੀ ਦੀਆਂ ਘਟਨਾਵਾ ਹੁੰਦੀਆਂ ਹਨ ਕਿਉਂਕਿ ਕੁੱਝ ਲੋਕ ਅਜਿਹੀਆਂ ਚਾਲਾਂ ਚੱਲ ਕੇ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਤੋੜਨ ਦੀ ਕੋਸ਼ਿਸ਼ ਕਰਦੇ ਹਨ। ਉਨਾਂ ਉਮੀਦ ਪ੍ਰਗਟ ਕੀਤੀ ਕਿ ਪੰਜਾਬ ਦੇ ਲੋਕ ਅਜਿਹੀਆਂ ਫੁੱਟ ਪਾਊ ਚਾਲਾਂ ਨੂੰ ਕਾਮਯਾਬ ਨਹੀਂ ਹੋਣੇ ਦੇਣਗੇ।

ਭਗਵੰਤ ਮਾਨ ਨੇ ਦਾਅਵਾ ਕੀਤਾ, ”ਬੇਅਦਬੀਆਂ ਅਤੇ ਬੰਬ ਧਮਾਕੇ ਜਿਹੀਆਂ ਘਟਨਾਵਾਂ ਨਾਲ ਪੰਜਾਬ ਦੇ ਲੋਕਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਪੰਜਾਬ ਦੇ ਲੋਕ ਇਸ ਵਾਰ ਡਰਨਗੇ ਨਹੀਂ, ਸਗੋਂ ਇੱਕ ਨਵੀਂ ਤੇ ਵੱਡੀ ਕਹਾਣੀ ਲਿਖਣਗੇ। ਇਸ ਵਾਰ ਲੋਕ ਆਪਣੇ- ਆਪ ਨੂੰ ਵੋਟਾਂ ਪਾ ਰਹੇ ਹਨ ਅਤੇ ਪੂਰੇ ਬਹੁਮਤ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ। ਸਰਕਾਰ ਬਣਨ ਤੋਂ ਬਾਅਦ ਇਸ ਤਰਾਂ ਘਟਨਾਵਾਂ ਦੇ ਮਾਸਟਰ ਮਾਇੰਡਾਂ, ਜਿਹੜੇ ਕਿਤੇ ਹੋਰ ਥਾਂਵਾਂ ‘ਤੇ ਬੈਠੇ ਹਨ ਤੱਕ ਪਹੁੰਚਾਂਗੇ ਅਤੇ ਸਜ਼ਾਵਾਂ ਦੇਵਾਂਗੇ ਤਾਂ ਜੋ ਕੋਈ ਮੁੜ ਬੇਅਦਬੀ, ਬੰਬ ਬਲਾਸਟ ਜਿਹੀਆਂ ਹਰਕਤਾਂ ਨਾ ਕਰ ਸਕੇ।”

ਇੱਕ ਸਵਾਲ ਦੇ ਜਵਾਬ ਵਿੱਚ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਪੂਰੀ ਇਮਾਨਦਾਰੀ ਨਾਲ ਕਰ ਰਹੀ ਹੈ। ਕਿਸੇ ਵੀ ਮਾਮਲੇ ਬਾਰੇ ਜਦੋਂ ਵੀ ਚੋਣ ਕਮਿਸ਼ਨ ‘ਆਪ’ ਨੂੰ ਸੱਦਣਗੇ ਤਾਂ ੳਸ ਨੂੰ ਹਰ ਤਰਾਂ ਦੀ ਪੂਰੀ ਜਾਣਕਾਰੀ ਦਿੱਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਦੁੱਗਣੇ ਹੋਏ ਪਿਆਜ਼ ਦੇ ਭਾਅ, ਖੰਡ ਤੇ ਤੇਲ ਵੀ ਹੋਏ ਮਹਿੰਗਾ, ਰਿਟੇਲ ਮਹਿੰਗਾਈ ਦਰ 5.54 ਫ਼ੀਸਦੀ ‘ਤੇ ਪਹੁੰਚੀ

ਭਾਰਤ ਵਿੱਚ ਸਤੰਬਰ ਦੌਰਾਨ ਖਾਣ-ਪੀਣ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ। ਪਿਆਜ਼, ਖੰਡ,...

ਦਿਲਜੀਤ ਦੋਸਾਂਝ ਦੇ ਕੰਸਰਟ ਲਈ ਦਿੱਲੀ ਮੈਟਰੋ ਦੀਆਂ ਸੇਵਾਵਾਂ ਅੱਧੀ ਰਾਤ ਤੱਕ ਰਹਿਣਗੀਆਂ ਜਾਰੀ

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ‘ਔਰਾ ਇੰਡੀਆ ਟੂਰ 2026’ ਤਹਿਤ 30 ਅਕਤੂਬਰ ਨੂੰ ਜਵਾਹਰਲਾਲ...

ਪਰਿਵਾਰ ਮ੍ਰਿਤਕ ਦਲਜੀਤ ਦੇ ਅੰਤਿਮ ਸੰਸਕਾਰ ਦੇ ਲਈ ਤਿਆਰ ਹੋਇਆ

ਪਰਿਵਾਰ ਮ੍ਰਿਤਕ ਦਲਜੀਤ ਦੇ ਅੰਤਿਮ ਸੰਸਕਾਰ ਦੇ ਲਈ ਤਿਆਰ ਹੋ ਗਿਆ ਹੈ। ਪਰਿਵਾਰ ਨੇ...

ਗੁਰਦਾਸਪੁਰ ‘ਚ ਕਿਸਾਨ ਦੀ ਕਹੀ ਮਾਰ ਕੇ ਬੇਰਹਿਮੀ ਨਾਲ ਕਤਲ, ਹਮਲਾਵਰ ਦੀ ਪਤਨੀ ਨੇ ਫੜਾਈ ਕਹੀ

ਗੁਰਦਾਸਪੁਰ ਦੇ ਪਿੰਡ ਸੰਗਤੂਵਾਲ ਵਿਖੇ ਜ਼ਮੀਨੀ ਵਿਵਾਦ ਕਾਰਨ ਖੇਤਾਂ ਵਿੱਚ ਹੋਈ ਤਕਰਾਰ ਦੌਰਾਨ 55...

ਬੁਢਲਾਡਾ ‘ਚ ASI ‘ਤੇ ਨਸ਼ਾ ਕਰਨ ਦੇ ਇਲਜ਼ਾਮ, ਲੋਕਾਂ ਨੇ ਸੜਕ ਵਿਚਾਲੇ ਕੀਤਾ ਜ਼ੋਰਦਾਰ ਹੰਗਾਮਾ

ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਵਿੱਚ ਉਸ ਸਮੇਂ ਹਾਲਾਤ ਤਣਾਅਪੂਰਨ ਹੋ ਗਏ, ਜਦੋਂ ਇੱਕ ਸਹਾਇਕ...

ਮੁਲਾਜ਼ਮਾਂ ਦੇ ਪੈਂਡਿੰਗ DA ਸਬੰਧੀ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਵਿੱਤ ਵਿਭਾਗ ਨੇ ਪੱਤਰ ਲਿਖ ਕੇ ਵਿਭਾਗਾਂ ਤੋਂ ਮੰਗੇ ਵੇਰਵੇ

ਮੁਲਾਜ਼ਮਾਂ ਦੇ ਡੀਏ ਬਕਾਏ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ...

ਕੇਂਦਰ ਨੇ ਝੋਟੇ ਤੇ ਗੁਲਜ਼ਾਰ ਦੇ ਪਰਿਵਾਰ ਦੀ ਵਧਾਈ ਸੁਰੱਖਿਆ, X ਕੈਟੇਗਰੀ ਦੀ ਦਿੱਤੀ ਜਾਵੇਗੀ ਸਕਿਓਰਿਟੀ

ਸੂਤਰਾਂ ਤੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਕਿ ਕੇਂਦਰ ਸਰਕਾਰ ਨੇ ਪਰਵਿੰਦਰ...

ਮਾਨਸਾ ਵਿਖੇ ਚੱਲ ਰਹੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਪਰਗਟ ਸਿੰਘ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਇਸ ਮੌਕੇ ਪਿੰਡ ਭੰਮੇ ਕਲਾਂ ਵਿਖੇ ਨਸ਼ਿਆਂ ਦੀ ਮਾਰ ਕਾਰਨ ਆਪਣੀ ਜਾਨ ਗੁਆਉਣ ਵਾਲੇ...