ਪੰਜ ਮਹੀਨੇ ਤੋਂ ਜੇਲ੍ਹ ‘ਚ ਬੰਦ ਅਭਿਨੇਤਾ ਅਰਮਾਨ ਕੋਹਲੀ ਦੀਆ ਮੁਸ਼ਕਿਲਾਂ ਹੋਰ ਵੱਧ ਗਈਆਂ ਹਨ। ਬੰਬੇ ਹਾਈ ਕੋਰਟ ਨੇ ਡਰੱਗ ਤਸਕਰੀ ਮਾਮਲੇ ‘ਚ ਅਰਮਾਨ ਕੋਹਲੀ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਜਦ ਕਿ ਇਸੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਦੋ ਹੋਰ ਮੁਲਜਮਾਂ ਕਰੀਮ ਧਨਾਨੀ ਅਤੇ ਇਮਰਾਨ ਅੰਸਾਰੀ ਨੂੰ ਜ਼ਮਾਨਤ ਮਿਲ ਗਈ ਹੈ।

ਦਸ ਦਈਏ ਕਿ ਅਰਮਾਨ ਨੂੰ ਨਾਰਕੋਟਿਕਸ ਕੰਟਰੋਲ ਬਿਊਰੋ (NCB) ਨੇ ਅਗਸਤ 2021 ਵਿੱਚ 1.3 ਗ੍ਰਾਮ ਕੋਕੀਨ ਜ਼ਬਤ ਕਰਨ ਤੋਂ ਬਾਅਦ ਗ੍ਰਿਫਤਾਰ ਕੀਤਾ ਸੀ। ਅਰਮਾਨ ਨੇ 25 ਅਕਤੂਬਰ ਨੂੰ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ‘ਤੇ ਸੁਣਵਾਈ ਕਰਦਿਆਂ ਅਦਾਲਤ ਨੇ ਇਸ ਨੂੰ ਰੱਦ ਕਰ ਦਿੱਤਾ ਸੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 14 ਅਕਤੂਬਰ ਨੂੰ ਵਿਸ਼ੇਸ਼ ਐਨਡੀਪੀਐਸ ਅਦਾਲਤ ਨੇ ਵੀ ਅਰਮਾਨ ਕੋਹਲੀ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ।












