October 8, 2026, 6:48 am
----------- Advertisement -----------
HomeNewsLatest Newsਬ੍ਰਮ ਸ਼ੰਕਰ ਜਿੰਪਾ ਨੇ ਜਲ ਸਪਲਾਈ ਸਕੀਮਾਂ ਦੀ ਪ੍ਰਗਤੀ ਵਿਚ ਤੇਜ਼ੀ ਲਿਆਉਣ...

ਬ੍ਰਮ ਸ਼ੰਕਰ ਜਿੰਪਾ ਨੇ ਜਲ ਸਪਲਾਈ ਸਕੀਮਾਂ ਦੀ ਪ੍ਰਗਤੀ ਵਿਚ ਤੇਜ਼ੀ ਲਿਆਉਣ ਲਈ ਜੰਗਲਾਤ ਮੰਤਰੀ ਨਾਲ ਕੀਤੀ ਉੱਚ ਪੱਧਰੀ ਮੀਟਿੰਗ

Published on

----------- Advertisement -----------

ਚੰਡੀਗੜ੍ਹ, 25 ਜੁਲਾਈ (ਬਲਜੀਤ ਮਰਵਾਹਾ) : ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨਾਲ ਦੋਵਾਂ ਵਿਭਾਗਾਂ ਦੇ ਸਾਂਝੇ ਮੁੱਦਿਆਂ ਦੇ ਹੱਲ ਲਈ ਇਕ ਅਹਿਮ ਮੀਟਿੰਗ ਕੀਤੀ। ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਜੰਗਲਾਤ ਵਿਭਾਗ ਦੇ ਉੱਚ ਅਧਿਕਾਰੀ ਹਾਜ਼ਰ ਸਨ। ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਸਾਰੇ ਪਿੰਡਾਂ ਨੂੰ ਸਾਫ ਪੀਣ ਯੋਗ ਪਾਣੀ ਦੇਣ ਲਈ ਸਾਰਥਕ ਯਤਨ ਕਰ ਰਹੀ ਹੈ।

ਇਸ ਮਕਸਦ ਲਈ ਬਹੁਤ ਸਾਰੀਆਂ ਜਲ ਸਪਲਾਈ ਸਕੀਮਾਂ ਕਾਰਜਸ਼ੀਲ ਹਨ ਅਤੇ ਕਈ ਸਕੀਮਾਂ ਨਵੀਆਂ/ਉਸਾਰੀ ਅਧੀਨ ਹਨ। ਉਨ੍ਹਾਂ ਕਿਹਾ ਕਿ ਜਲ ਸਪਲਾਈ ਸਕੀਮਾਂ ਦੀਆਂ ਪਾਈਪ ਲਾਈਨਾਂ ਵਿਛਾਉਣ ਲਈ ਕਈ ਥਾਂਵਾਂ ‘ਤੇ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਲੋਂੜੀਦੀ ਹੁੰਦੀ ਹੈ ਜਿਸਨੂੰ ਸਮਾਂਬੱਧ ਤਰੀਕੇ ਨਾਲ ਮੰਜ਼ੂਰ ਕਰਨ ਦੀ ਲੋੜ ਹੁੰਦੀ ਹੈ ਤਾਂ ਕਿ ਪ੍ਰੋਜੈਕਟਾਂ ਨੂੰ ਲਾਗੂ ਕਰਨ ਵਿਚ ਦੇਰੀ ਨਾ ਹੋਵੇ। ਜਿੰਪਾ ਨੇ ਇਸ ਮੌਕੇ ਪੱਤਰੇ ਵਾਲਾ (ਮੁਕਤਸਰ), ਕੱਟਿਆਵਾਲੀ (ਫਾਜ਼ਿਲਕਾ), ਸੋਹਣਗੜ੍ਹ (ਫਿਰੋਜ਼ਪੁਰ), ਚਵਿੰਡਾ ਕਲਾਂ ਤੇ ਕੰਦੋਵਾਲੀ (ਅੰਮ੍ਰਿਤਸਰ), ਤਲਵਾੜਾ (ਹੁਸ਼ਿਆਰਪੁਰ), ਭੁੱਚਰ ਕਲਾਂ (ਤਰਨ ਤਾਰਨ), ਮਾਣਕਪੁਰ (ਰੂਪਨਗਰ) ਸਮੇਤ ਕਰੀਬ 17 ਨਹਿਰੀ ਜਲ ਸਪਲਾਈ ਸਕੀਮਾਂ ਦਾ ਜ਼ਿਕਰ ਕੀਤਾ ਜਿਨ੍ਹਾਂ ਲਈ ਜੰਗਲਾਤ ਵਿਭਾਗ ਦੀ ਕਲੀਰਐਂਸ ਲਾਜ਼ਮੀ ਹੈ।

ਜੰਗਲਾਤ ਮੰਤਰੀ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਕਿਹਾ ਕਿ ਅਜਿਹੀਆਂ ਸਾਰੀਆਂ ਸਕੀਮਾਂ ਲਈ ਸਮਾਂਬੱਧ ਤਰੀਕੇ ਨਾਲ ਕਲੀਐਂਸ ਜਾਰੀ ਕੀਤੀ ਜਾਵੇ ਤਾਂ ਜੋ ਇਨ੍ਹਾਂ ਸਕੀਮਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਕਿਹਾ ਕਿ ਦੋਵਾਂ ਵਿਭਾਗਾਂ ਦੇ ਆਪਸੀ ਤਾਲਮੇਲ ਨਾਲ ਸਾਂਝੇ ਮੁੱਦਿਆਂ ਨੂੰ ਹੱਲ ਕੀਤਾ ਜਾਵੇਗਾ। ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ ਤਿਵਾੜੀ ਤੇ ਵਿਭਾਗ ਮੁਖੀ ਮੁਹੰਮਦ ਇਸ਼ਫਾਕ, ਵਿੱਤ ਕਮਿਸ਼ਨਰ (ਜੰਗਲਾਤ) ਵਿਕਾਸ ਗਰਗ, ਪੀਸੀਸੀਐਫ ਆਰ.ਕੇ ਮਿਸ਼ਰਾ ਅਤੇ ਮੁੱਖ ਵਣਪਾਲ ਬਸੰਤਾ ਰਾਜ ਕੁਮਾਰ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...