ਫਿਰੋਜ਼ਪੁਰ : – ਫਿਰੋਜ਼ਪੁਰ ਦੇ ਹੁਸੈਨੀਵਾਲਾ ਸਰਹੱਦ ‘ਤੇ ਅੱਜ ਈਦ ਦੇ ਤਿਉਹਾਰ ਮੌਕੇ ਬੀਐਸਐਫ ਅਤੇ ਪਾਕਿਸਤਾਨੀ ਰੇਂਜਰਾਂ ਨੇ ਜੇਸੀਪੀ ‘ਤੇ ਇੱਕ ਦੂਜੇ ਨੂੰ ਮਠਿਆਈਆਂ ਦਿੱਤੀਆਂ। ਭਾਰਤ ਪਾਕਿਸਤਾਨ ਸਰਹੱਦ ਹੁਸੈਨੀਵਾਲਾ ਬਾਰਡਰ ਵਿਖੇ ਭਾਰਤ ਦੇ ਬੀਐੱਸਐੱਫ ਦੇ ਅਧਿਕਾਰੀਆਂ ਵੱਲੋਂ ਪਾਕਿਸਤਾਨੀ ਰੇਂਜਰਾਂ ਨੂੰ ਮਿਠਾਈ ਦੇ ਕੇ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਪਾਕਿਸਤਾਨੀ ਰੇਂਜਰਾਂ ਨੂੰ ਮਿਠਾਈ ਦੇ ਕੇ ਇਸ ਪਵਿੱਤਰ ਤਿਉਹਾਰ ਦੀ ਵਧਾਈ ਦਿੱਤੀ, ਉੱਥੇ ਹੀ ਪਾਕਿਸਤਾਨੀ ਫੌਜ ਦੇ ਅਧਿਕਾਰੀਆਂ ਵੱਲੋਂ ਵੀ ਭਾਰਤੀ ਜਵਾਨਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਦੋਨੋਂ ਵੱਲੋਂ ਭਾਈਚਾਰਕ ਸਾਂਝ ਦਾ ਸੁਨੇਹਾ ਦਿੱਤਾ ਗਿਆ।
----------- Advertisement -----------
ਫਿਰੋਜ਼ਪੁਰ ਦੇ ਹੁਸੈਨੀਵਾਲਾ ਬਾਰਡਰ ‘ਤੇ ਈਦ ਮੌਕੇ ਬੀਐਸਐਫ ਅਤੇ ਪਾਕਿਸਤਾਨੀ ਰੇਂਜਰਾਂ ਨੇ ਇੱਕ ਦੂਜੇ ਨੂੰ ਵੰਡੀ ਮਠਿਆਈ
Published on
----------- Advertisement -----------












