ਪੱਛਮੀ ਬੰਗਾਲ : – ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ ਵਿੱਚ ਬੀਐਸਐਫ ਦੇ ਦੋ ਜਵਾਨਾਂ ਨੇ ਇੱਕ ਦੂਜੇ ਉੱਤੇ ਗੋਲੀਆਂ ਚਲਾ ਦਿੱਤੀਆਂ, ਜਿਸ ਵਿੱਚ ਦੋਵੇਂ ਜਵਾਨਾਂ ਦੀ ਮੌਤ ਹੋ ਗਈ। ਇਹ ਘਟਨਾ ਮੁਰਸ਼ਿਦਾਬਾਦ ਦੇ ਜਲੰਗੀ ‘ਚ ਵਾਪਰੀ। ਦੋਵਾਂ ਜਵਾਨਾਂ ਵਿਚਾਲੇ ਝਗੜਾ ਹੋ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਬੰਦੂਕ ਚੁੱਕ ਲਈ ਅਤੇ ਇਕ-ਦੂਜੇ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਤੋਂ ਇੱਕ ਦਿਨ ਪਹਿਲਾਂ ਹੀ ਅੰਮ੍ਰਿਤਸਰ ਵਿੱਚ ਵੀ ਆਪਸੀ ਝਗੜੇ ਕਾਰਨ 5 ਜਵਾਨਾਂ ਦੀ ਮੌਤ ਹੋ ਗਈ ਸੀ। ਡੀਆਈਜੀ ਸੁਜੀਤ ਸਿੰਘ ਗੁਲੇਰੀਆ ਮੁਤਾਬਕ ਐਫਆਈਆਰ ਦਰਜ ਕਰ ਲਈ ਗਈ ਹੈ।
ਇਸ ਤੋਂ ਇੱਕ ਦਿਨ ਪਹਿਲਾਂ, ਪੰਜਾਬ ਦੇ ਅੰਮ੍ਰਿਤਸਰ ਵਿੱਚ ਬੀਐਸਐਫ (ਬਾਰਡਰ ਸੁਰੱਖਿਆ ਬਲ) ਦੇ ਹੈੱਡਕੁਆਰਟਰ ਵਿੱਚ, ਐਤਵਾਰ ਸਵੇਰੇ ਇੱਕ ਜਵਾਨ ਨੇ ਗੜਬੜੀ ਵਿੱਚ ਗੋਲੀਬਾਰੀ ਕੀਤੀ ਸੀ। ਗੋਲੀਬਾਰੀ ‘ਚ 4 ਜਵਾਨ ਸ਼ਹੀਦ ਹੋ ਗਏ ਅਤੇ 1 ਗੰਭੀਰ ਜ਼ਖਮੀ ਹੋ ਗਿਆ। ਇਸ ਦੇ ਨਾਲ ਹੀ ਗੋਲੀ ਚਲਾਉਣ ਵਾਲੇ ਸਿਪਾਹੀ ਨੇ ਬਾਅਦ ਵਿੱਚ ਆਪਣੇ ਆਪ ਨੂੰ ਵੀ ਗੋਲੀ ਮਾਰ ਲਈ।
----------- Advertisement -----------
ਅੰਮ੍ਰਿਤਸਰ ਤੋਂ ਬਾਅਦ ਮੁਰਸ਼ਿਦਾਬਾਦ ਵਿੱਚ ਬੀਐਸਐਫ ਜਵਾਨਾਂ ਨੇ ਇੱਕ ਦੂਜੇ ਨੂੰ ਮਾਰੀ ਗੋਲੀ, ਦੋਵਾਂ ਦੀ ਮੌਤ
Published on
----------- Advertisement -----------
----------- Advertisement -----------












