September 10, 2026, 12:36 am
----------- Advertisement -----------
HomeNewsLatest Newsਯੂਪੀ 'ਚ 50 ਸੀਟਾਂ 'ਤੇ ਵੱਡਾ ਮੁੱਦਾ ਹਨ ਅਵਾਰਾ 'ਸਾਂਡ' : ਫ਼ਸਲਾਂ...

ਯੂਪੀ ‘ਚ 50 ਸੀਟਾਂ ‘ਤੇ ਵੱਡਾ ਮੁੱਦਾ ਹਨ ਅਵਾਰਾ ‘ਸਾਂਡ’ : ਫ਼ਸਲਾਂ ਦੀ ਰਾਖੀ ਕਰਦੇ ਹੋਈ ਕਈ ਕਿਸਾਨਾਂ ਦੀ ਮੌਤ

Published on

----------- Advertisement -----------

ਉੱਤਰ ਪ੍ਰਦੇਸ਼ : – ਉੱਤਰ ਪ੍ਰਦੇਸ਼ ਦੇ ਪੀਲੀਭੀਤ, ਲਖੀਮਪੁਰ, ਸੀਤਾਪੁਰ ਤੋਂ ਲੈ ਕੇ ਲਖਨਊ-ਉਨਾਵ ਤੱਕ ਆਵਾਰਾ ਬਲਦ ਭਾਜਪਾ ਦੇ ਵੋਟ ਬੈਂਕ ਲਈ ਖ਼ਤਰਾ ਨਜ਼ਰ ਆ ਰਹੇ ਹਨ। ਚੋਣ ਮਾਹਿਰਾਂ ਅਨੁਸਾਰ ਇਸ ਵਾਰ ਚੌਥੇ ਪੜਾਅ ਦੀਆਂ 60 ਵਿੱਚੋਂ ਘੱਟੋ-ਘੱਟ 50 ਸੀਟਾਂ ’ਤੇ ਬਲਦ ਵੱਡਾ ਮੁੱਦਾ ਹੈ। ਅਜਿਹਾ ਯੋਗੀ ਸਰਕਾਰ ਦੇ ਅਧੀਨ ਗਊਆਂ ਨੂੰ ਦਿੱਤੀ ਗਈ ਸੁਰੱਖਿਆ ਦੇ ਤਹਿਤ ਉਨ੍ਹਾਂ ਦੀ ਗਿਣਤੀ ਵਧਣ ਕਾਰਨ ਹੋਇਆ ਹੈ। ਇਸ ਦੇ ਨਾਲ ਹੀ ਭੁੱਖ ਮਿਟਾਉਣ ਲਈ ਉਹ ਫ਼ਸਲ ਨੂੰ ਵੀ ਨੁਕਸਾਨ ਪਹੁੰਚਾ ਰਹੇ ਹਨ।
ਬਲਦ ਲੋਕਾਂ ਦੀਆਂ ਜਾਨਾਂ ਵੀ ਲੈ ਰਹੇ ਹਨ। ਸਪਾ ਅਤੇ ਕਾਂਗਰਸ ਦੇ ਆਗੂਆਂ ਨੇ ਲੋਕਾਂ ਦੇ ਇਸ ਗੁੱਸੇ ਨੂੰ ਭਾਂਪ ਲਿਆ ਹੈ। ਇਸੇ ਲਈ ਯੂਪੀ ਚੋਣਾਂ 2022 ਵਿਚ ਭਾਜਪਾ ਬਲਦ ਮੁੱਦੇ ‘ਤੇ ਘਿਰੀ ਹੋਈ ਹੈ। ਸਪਾ ਦੇ ਰਾਸ਼ਟਰੀ ਪ੍ਰਧਾਨ ਅਖਿਲੇਸ਼ ਯਾਦਵ ਨੇ ਤਾਂ ਇੱਥੋਂ ਤੱਕ ਕਹਿ ਦਿੱਤਾ ਕਿ ਜੇਕਰ ਸਾਡੀ ਸਰਕਾਰ ਬਣੀ ਤਾਂ ਬਲਦ ਹਮਲੇ ‘ਚ ਜਾਨ ਗਵਾਉਣ ਵਾਲਿਆਂ ਨੂੰ 5-5 ਲੱਖ ਰੁਪਏ ਦਾ ਮੁਆਵਜ਼ਾ ਦੇਵਾਂਗੇ।
ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਅਸੀਂ ਰਾਤ ਭਰ ਖੇਤਾਂ ਵਿੱਚ ਪਹਿਰਾ ਦਿੰਦੇ ਹਾਂ। ਜਾਨਵਰਾਂ ਦਾ ਪਿੱਛਾ ਕਰਕੇ ਉਨ੍ਹਾਂ ਨੂੰ ਭਜਾਉਂਦੇ ਹਾਂ। ਛੋਟੇ ਕਿਸਾਨ ਬਲਦਾਂ ਅਤੇ ਅਵਾਰਾ ਪਸ਼ੂਆਂ ਤੋਂ ਹੋਰ ਵੀ ਪ੍ਰੇਸ਼ਾਨ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਮਿੰਟਾਂ ਵਿਚ ਉਹ ਸਾਰੀ ਫ਼ਸਲ ਖਾ ਜਾਂਦੇ ਹਨ। ਵੱਡੇ ਕਿਸਾਨਾਂ ਨੇ ਖੇਤ ਦੀ ਵਾੜ ਕੀਤੀ ਹੋਈ ਹੈ, ਪਰ ਜਦੋਂ ਬਲਦਾਂ ਦਾ ਝੁੰਡ ਆਉਂਦਾ ਹੈ ਤਾਂ ਉਹ ਵਾੜ ਨੂੰ ਵੀ ਤਬਾਹ ਕਰ ਦਿੰਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...