September 6, 2026, 7:01 am
----------- Advertisement -----------
HomeNewsLatest Newsਭਾਰਤੀ ਟੀਮ ਨੂੰ ਝਟਕਾ: ਬੁਮਰਾਹ ਆਸਟ੍ਰੇਲੀਆ ਖਿਲਾਫ ਟੈਸਟ ਸੀਰੀਜ਼ ਤੋਂ ਬਾਹਰ: ਵਨਡੇ...

ਭਾਰਤੀ ਟੀਮ ਨੂੰ ਝਟਕਾ: ਬੁਮਰਾਹ ਆਸਟ੍ਰੇਲੀਆ ਖਿਲਾਫ ਟੈਸਟ ਸੀਰੀਜ਼ ਤੋਂ ਬਾਹਰ: ਵਨਡੇ ਸੀਰੀਜ਼ ‘ਚ ਹੋ ਸਕਦੀ ਹੈ ਵਾਪਸੀ

Published on

----------- Advertisement -----------

ਭਾਰਤ ਦੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਵੀ ਆਸਟ੍ਰੇਲੀਆ ਖਿਲਾਫ ਟੈਸਟ ਸੀਰੀਜ਼ ਦੇ ਆਖਰੀ 2 ਮੈਚਾਂ ਤੋਂ ਬਾਹਰ ਹੋ ਗਏ ਹਨ। ਵਨਡੇ ਵਿਸ਼ਵ ਕੱਪ ਨੂੰ ਧਿਆਨ ‘ਚ ਰੱਖਦੇ ਹੋਏ ਬੀਸੀਸੀਆਈ ਨੇ ਬੁਮਰਾਹ ਨੂੰ ਕੁਝ ਹੋਰ ਆਰਾਮ ਦੇਣ ਦਾ ਫੈਸਲਾ ਕੀਤਾ ਹੈ। ਉਹ ਇਸ ਸਮੇਂ ਨੈਸ਼ਨਲ ਕ੍ਰਿਕਟ ਅਕੈਡਮੀ (ਐੱਨ.ਸੀ.ਏ.) ‘ਚ ਆਪਣੀ ਫਿਟਨੈੱਸ ‘ਤੇ ਧਿਆਨ ਦੇ ਰਿਹਾ ਹੈ। ਦੱਸ ਦੇਈਏ ਕਿ ਪਿੱਠ ਦੀ ਸੱਟ ਕਾਰਨ ਬੁਮਰਾਹ ਪਿਛਲੇ 5 ਮਹੀਨਿਆਂ ਤੋਂ ਅੰਤਰਰਾਸ਼ਟਰੀ ਕ੍ਰਿਕਟ ਨਹੀਂ ਖੇਡ ਸਕੇ ਹਨ।
ਦਿ ਟੈਲੀਗ੍ਰਾਫ ਦੇ ਮੁਤਾਬਕ ਆਸਟ੍ਰੇਲੀਆ ਖਿਲਾਫ ਟੈਸਟ ਸੀਰੀਜ਼ ‘ਚ ਸਪਿਨਰਾਂ ਦੀ ਜ਼ਿਆਦਾ ਲੋੜ ਹੈ। ਅਜਿਹੇ ‘ਚ ਟੀਮ ਇੰਡੀਆ ਤੇਜ਼ ਗੇਂਦਬਾਜ਼ ਬੁਮਰਾਹ ਦੀ ਜ਼ਿਆਦਾ ਕਮੀ ਨਹੀਂ ਕਰ ਰਹੀ ਹੈ। ਉਸ ਦੀ ਗੈਰ-ਮੌਜੂਦਗੀ ਵਿੱਚ ਮੁਹੰਮਦ ਸ਼ਮੀ ਅਤੇ ਮੁਹੰਮਦ ਸਿਰਾਜ ਤੇਜ਼ ਗੇਂਦਬਾਜ਼ੀ ਨੂੰ ਸੰਭਾਲ ਰਹੇ ਹਨ।
ਇਨ੍ਹਾਂ 2 ਤੋਂ ਇਲਾਵਾ ਟੀਮ ਕੋਲ ਉਮੇਸ਼ ਯਾਦਵ ਅਤੇ ਜੈਦੇਵ ਯਾਦਵ ਦੇ ਰੂਪ ‘ਚ ਤੇਜ਼ ਗੇਂਦਬਾਜ਼ੀ ਦਾ ਵਿਕਲਪ ਵੀ ਹੈ। ਅਜਿਹੇ ‘ਚ ਬੀਸੀਸੀਆਈ ਨੇ ਬੁਮਰਾਹ ਨੂੰ ਆਰਾਮ ਦੇਣ ਅਤੇ ਆਉਣ ਵਾਲੇ ਮੈਚਾਂ ਲਈ ਪੂਰੀ ਤਰ੍ਹਾਂ ਤਿਆਰ ਕਰਨ ਦੀ ਰਣਨੀਤੀ ਅਪਣਾਈ ਹੈ।
ਬੀਸੀਸੀਆਈ ਨੇ ਆਸਟਰੇਲੀਆ ਖ਼ਿਲਾਫ਼ 4 ਟੈਸਟ ਮੈਚਾਂ ਦੀ ਸੀਰੀਜ਼ ਲਈ ਟੀਮ ਇੰਡੀਆ ਦੀ ਟੀਮ ਵਿੱਚ ਜਸਪ੍ਰੀਤ ਬੁਮਰਾਹ ਨੂੰ ਵੀ ਸ਼ਾਮਲ ਕੀਤਾ ਸੀ, ਪਰ ਸੀਰੀਜ਼ ਤੋਂ ਪਹਿਲਾਂ ਬੈਂਗਲੁਰੂ ਵਿੱਚ ਨੈਸ਼ਨਲ ਕ੍ਰਿਕਟ ਅਕੈਡਮੀ ਨੇ ਰਿਪੋਰਟ ਦਿੱਤੀ ਸੀ ਕਿ ਉਹ ਪੂਰੀ ਤਰ੍ਹਾਂ ਫਿੱਟ ਨਹੀਂ ਹੈ। ਜਿਸ ਤੋਂ ਬਾਅਦ ਬੁਮਰਾਹ ਦਾ ਨਾਂ ਸੀਰੀਜ਼ ਤੋਂ ਵਾਪਸ ਲੈ ਲਿਆ ਗਿਆ।
ਬੀਸੀਸੀਆਈ ਨੇ ਆਸਟਰੇਲੀਆ ਖ਼ਿਲਾਫ਼ ਪਹਿਲੇ 2 ਟੈਸਟ ਮੈਚਾਂ ਲਈ ਹੀ ਟੀਮ ਜਾਰੀ ਕੀਤੀ ਸੀ। ਮੰਨਿਆ ਜਾ ਰਿਹਾ ਸੀ ਕਿ ਸੀਰੀਜ਼ ਦੇ ਆਖਰੀ 2 ਟੈਸਟ ਮੈਚਾਂ ‘ਚ ਬੁਮਰਾਹ ਦੀ ਵਾਪਸੀ ਹੋਵੇਗੀ ਪਰ ਹੁਣ ਬੁਮਰਾਹ ਪੂਰੀ ਸੀਰੀਜ਼ ਤੋਂ ਬਾਹਰ ਹੋ ਗਏ ਹਨ।
ਜਸਪ੍ਰੀਤ ਬੁਮਰਾਹ ਆਸਟ੍ਰੇਲੀਆ ਖਿਲਾਫ ਵਨਡੇ ਸੀਰੀਜ਼ ਤੋਂ ਵਾਪਸੀ ਕਰ ਸਕਦੇ ਹਨ। ਭਾਰਤ ਨੂੰ ਟੈਸਟ ਸੀਰੀਜ਼ ਤੋਂ ਬਾਅਦ 17 ਮਾਰਚ ਤੋਂ ਆਸਟ੍ਰੇਲੀਆ ਦੇ ਖਿਲਾਫ 3 ਵਨਡੇ ਵੀ ਖੇਡਣੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...