September 18, 2026, 1:00 pm
----------- Advertisement -----------
HomeNewsLatest Newsਗੁਰੂਗ੍ਰਾਮ : ਹਿਜਾਬ ਵਾਲੀ ਔਰਤ ਨੇ ਟੈਕਸੀ ਡਰਾਈਵਰ ਅਤੇ ਪੁਲਸ 'ਤੇ ਕੀਤਾ...

ਗੁਰੂਗ੍ਰਾਮ : ਹਿਜਾਬ ਵਾਲੀ ਔਰਤ ਨੇ ਟੈਕਸੀ ਡਰਾਈਵਰ ਅਤੇ ਪੁਲਸ ‘ਤੇ ਕੀਤਾ ਹਮਲਾ

Published on

----------- Advertisement -----------

ਦੇਸ਼ ‘ਚ ਚੱਲ ਰਹੇ ਹਿਜਾਬ ਵਿਵਾਦ ਦਰਮਿਆਨ ਗੁਰੂਗ੍ਰਾਮ ਤੋਂ ਇਕ ਵੱਡੀ ਘਟਨਾ ਸਾਹਮਣੇ ਆਈ ਹੈ। ਗੁਰੂਗ੍ਰਾਮ ‘ਚ ਬੁਰਕਾ ਪਹਿਨੀ ਇਕ ਔਰਤ ਨੇ ਟੈਕਸੀ ਡਰਾਈਵਰ ਅਤੇ ਪੁਲਸ ‘ਤੇ ਹਮਲਾ ਕਰ ਦਿੱਤਾ। ਗੁਰੂਗ੍ਰਾਮ ਦੇ ਰਾਜੀਵ ਚੌਕ ‘ਚ ਮੰਗਲਵਾਰ ਨੂੰ ਹਿਜਾਬ-ਬੁਰਕਾ ਪਹਿਨੀ ਇਕ ਔਰਤ ਨੇ ਅਚਾਨਕ ਟੈਕਸੀ ਡਰਾਈਵਰ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਹਮਲਾ ਕਰਨ ਵਾਲੀ ਔਰਤ ਵਿਦੇਸ਼ੀ ਹੈ ਅਤੇ ਮਿਸਰ ਦੀ ਰਹਿਣ ਵਾਲੀ ਦੱਸੀ ਜਾ ਰਹੀ ਹੈ। ਔਰਤ ਹੱਥ ‘ਚ ਚਾਕੂ ਲੈ ਕੇ ਸੜਕ ‘ਤੇ ਹੀ ਖੜ੍ਹੀ ਰਹੀ। ਉੱਥੇ ਮੌਜੂਦ ਲੋਕਾਂ ਦੀ ਭੀੜ ਵੀ ਜਨਤਕ ਤੌਰ ‘ਤੇ ਔਰਤ ਦੇ ਹੱਥ ‘ਚ ਚਾਕੂ ਦੇਖ ਕੇ ਹੈਰਾਨ ਰਹਿ ਗਈ।
ਘਟਨਾ ਦੀ ਸੂਚਨਾ ਮਿਲਦੇ ਹੀ ਸੈਕਟਰ-15 ਸਿਵਲ ਲਾਈਨ ਥਾਣਾ ਪੁਲਸ ਮੌਕੇ ‘ਤੇ ਪਹੁੰਚੀ ਅਤੇ ਦੋਸ਼ੀ ਔਰਤ ਨੂੰ ਹਿਰਾਸਤ ‘ਚ ਲੈਣ ਦੀ ਕੋਸ਼ਿਸ਼ ਕੀਤੀ। ਜਦੋਂ ਉਸ ਨੂੰ ਹਿਰਾਸਤ ਵਿਚ ਲੈਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਪੁਲਸ ‘ਤੇ ਵੀ ਹਮਲਾ ਕਰ ਦਿੱਤਾ ਅਤੇ ਇਕ ਮਹਿਲਾ ਪੁਲਸ ਕਰਮਚਾਰੀ ਦੇ ਨੱਕ ‘ਤੇ ਮੁੱਕਾ ਮਾਰ ਦਿੱਤਾ। ਪੁਲਿਸ ਔਰਤ ਦੀ ਭਾਸ਼ਾ ਸਮਝਣ ਤੋਂ ਅਸਮਰੱਥ ਹੈ। ਇਸ ਕਾਰਨ ਟੈਕਸੀ ਚਾਲਕ ਨੂੰ ਚਾਕੂ ਮਾਰਨ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ। ਪੁਲਸ ਨੇ ਦੋਸ਼ੀ ਔਰਤ ਨੂੰ ਕਾਬੂ ਕਰ ਲਿਆ ਅਤੇ ਉਸ ਨੂੰ ਕਾਰ ਵਿਚ ਬਿਠਾ ਕੇ ਥਾਣੇ ਲੈ ਗਈ। ਪੁਲਸ ਸਟੇਸ਼ਨ ‘ਚ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨਸਿਕ ਤਣਾਅ ਬਣ ਸਕਦੈ ਪਰਿਵਾਰਕ ਸਮੱਸਿਆਵਾਂ ਦੀ ਵਜ੍ਹਾ, ਸਮੇਂ ਸਿਰ ਇਲਾਜ ਦੀ ਸਲਾਹ

ਚੰਡੀਗੜ੍ਹ, 17 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ...

ਪੰਜਾਬ ਨੇ 3,100 ਖੇਡ ਮੈਦਾਨ ਬਣਾਏ ਹਨ, ਜਿਨ੍ਹਾਂ ਵਿੱਚੋਂ ਲਗਭਗ 750 ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 17 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ...

SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ FIR ਦਰਜ, ਜ਼ਬਰ-ਜਨਾਹ ਦੇ ਇਲਜ਼ਾਮਾਂ ਮਗਰੋਂ ਦਿੱਤਾ ਅਸਤੀਫ਼ਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ...

ਸਖ਼ਤ ਸਜ਼ਾ ਤੇ ਸਮਾਂਬੱਧ ਜਾਂਚ ਦੀ ਲੋੜ, ਗਿਆਨੀ ਰਘਬੀਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਸਰਕਾਰ ਵੱਲੋਂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਸਬੰਧ ‘ਚ...

ਸ਼ਾਹਕੋਟ ਤੋਂ ‘ਆਪ’ ਨੇ ਬਦਲਿਆ ਹਲਕਾ ਇੰਚਾਰਜ

ਆਮ ਆਦਮੀ ਪਾਰਟੀ ਪੰਜਾਬ ਵਲੋਂ ਸੰਗਠਨਾਤਮਕ ਪੱਧਰ ’ਤੇ ਅਹਿਮ ਨਿਯੁਕਤੀ ਕਰਦਿਆਂ ਸ਼ਾਹਕੋਟ ਵਿਧਾਨ ਸਭਾ...

Gippy Grewal ਨਾਲ ਫਲਾਈਟ ‘ਚ ਬਦਸਲੂਕੀ, ਬਿਜ਼ਨੈੱਸ ਕਲਾਸ ਦਾ ਟਿਕਟ ਦੇ ਕੇ ਇਕਾਨਮੀ ਸੀਟ ‘ਤੇ ਬਿਠਾਇਆ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਏਅਰ ਕੈਨੇਡਾ ਦੀ ਫਲਾਈਟ ਵਿਚ ਆਪਣੇ ਨਾਲ ਹੋਏ ਤਜਰਬੇ...

ਪੈਟਰੋਲ ਤੇ ਡੀਜ਼ਲ ’ਤੇ ਸਰਕਾਰ ਦਾ ਵੱਡਾ ਫੈਸਲਾ, ਪੈਟਰੋਲ ’ਤੇ ₹1 ਅਤੇ ਡੀਜ਼ਲ ’ਤੇ ₹5 ਘਟਾਇਆ ਵਿੰਡਫਾਲ ਟੈਕਸ

ਸਰਕਾਰ ਨੇ ਦੇਸ਼ ਤੋਂ ਬਾਹਰ ਭੇਜੇ ਜਾਣ ਵਾਲੇ ਪੈਟਰੋਲ, ਡੀਜ਼ਲ ਤੇ ਜੈੱਟ ਈਂਧਣ ‘ਤੇ...

‘ਅਸੀਂ ਕੈਨੇਡਾ ‘ਤੇ ਰਾਜ ਕਰਾਂਗੇ, ਸਾਨੂੰ ਕੋਈ ਨਹੀਂ ਰੋਕ ਸਕਦਾ’: Lawrence Bishnoi ਗੈਂਗ ਦਾ ਕਥਿਤ ਪੱਤਰ ਵਾਇਰਲ

ਕੈਨੇਡਾ ਦੇ ਰੱਖਿਆ ਮੰਤਰੀ, ਸੈਨਾ ਅਤੇ ਪੁਲੀਸ ਨੂੰ ਪਿਛਲੇ ਸਾਲ ਕਥਿਤ ਤੌਰ 'ਤੇ ਲਾਰੈਂਸ...

ਰਾਜੋਆਣਾ ਦੀ ਪ੍ਰਧਾਨ ਮੰਤਰੀ ਨੂੰ ਚਿੱਠੀ, ਰਹਿਮ ਦੀ ਅਪੀਲ ‘ਤੇ ਜਲਦੀ ਫੈਸਲਾ ਲੈਣ ਦੀ ਮੰਗ

ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿੱਖੀ ਹੈ। ਉਨ੍ਹਾਂ ਨੇ...