October 13, 2026, 8:59 am
----------- Advertisement -----------
HomeNewsBreaking Newsਕੈਨੇਡਾ ਦੇ PM ਜਸਟਿਨ ਟਰੂਡੋ 18 ਸਾਲ ਬਾਅਦ ਪਤਨੀ ਸੋਫੀ ਤੋਂ ਲੈਣਗੇ...

ਕੈਨੇਡਾ ਦੇ PM ਜਸਟਿਨ ਟਰੂਡੋ 18 ਸਾਲ ਬਾਅਦ ਪਤਨੀ ਸੋਫੀ ਤੋਂ ਲੈਣਗੇ ਤਲਾਕ, ਇੰਸਟਾਗ੍ਰਾਮ ‘ਤੇ ਦਿੱਤੀ ਜਾਣਕਾਰੀ

Published on

----------- Advertisement -----------
  • ਟਰੂਡੋ ਅਤੇ ਸੋਫੀਦਾ ਵਿਆਹ ਮਈ 2005 ਵਿੱਚ ਹੋਇਆ ਸੀ
  • ਦੋਵੇਂ ਤਿੰਨ ਬੱਚਿਆਂ ਦੇ ਮਾਤਾ-ਪਿਤਾ ਹਨ

ਨਵੀਂ ਦਿੱਲੀ, 3 ਅਗਸਤ 2203 – ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਉਨ੍ਹਾਂ ਦੀ ਪਤਨੀ ਸੋਫੀ ਗ੍ਰੈਗੋਇਰ ਟਰੂਡੋ 18 ਸਾਲ ਦੇ ਵਿਆਹ ਤੋਂ ਬਾਅਦ ਵੱਖ ਹੋ ਰਹੇ ਹਨ। ਜਸਟਿਨ ਟਰੂਡੋ ਅਤੇ ਸੋਫੀ ਦੋਵਾਂ ਨੇ ਇੱਕ ਬਿਆਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਹੈ। ਇਸ ਦੇ ਲਈ ਇੰਸਟਾਗ੍ਰਾਮ ਹੈਂਡਲ ‘ਤੇ ਦੋਵਾਂ ਵੱਲੋਂ ਜਾਣਕਾਰੀ ਦਿੱਤੀ ਗਈ। ਬਿਆਨ ‘ਚ ਕਿਹਾ ਗਿਆ ਹੈ, ”ਲੰਮੀ ਅਤੇ ਮੁਸ਼ਕਲ ਗੱਲਬਾਤ ਤੋਂ ਬਾਅਦ ਅਸੀਂ ਵੱਖ ਹੋਣ ਦਾ ਫੈਸਲਾ ਕੀਤਾ ਹੈ।

ਇਸ ਦੀ ਪੁਸ਼ਟੀ ਕੈਨੇਡੀਅਨ ਪ੍ਰਧਾਨ ਮੰਤਰੀ ਦਫ਼ਤਰ (ਪੀਐਮਓ) ਨੇ ਕੀਤੀ ਹੈ। ਨੇ ਦੱਸਿਆ ਕਿ ਦੋਵਾਂ ਨੇ ਕਾਨੂੰਨੀ ਤੌਰ ‘ਤੇ ਵੱਖ ਹੋਣ ਦੇ ਸਮਝੌਤੇ ‘ਤੇ ਦਸਤਖਤ ਕੀਤੇ ਹਨ। ਟਰੂਡੋ (51) ਅਤੇ ਸੋਫੀ (48) ਦਾ ਵਿਆਹ ਮਈ 2005 ਵਿੱਚ ਹੋਇਆ ਸੀ।

ਸੋਫੀ ਗ੍ਰੇਗੋਇਰ ਟਰੂਡੋ ਇਸ ਸਮੇਂ ਆਪਣੇ ਗ੍ਰਹਿ ਸ਼ਹਿਰ ਕਿਊਬਿਕ ਵਿੱਚ ਹੈ। ਉਹ ਟੀਵੀ ਰਿਪੋਰਟਰ ਰਹਿ ਚੁੱਕੀ ਹੈ। ਸੋਫੀ ਨੇ ਲਗਾਤਾਰ ਤਿੰਨ ਚੋਣਾਂ ਦੌਰਾਨ ਪ੍ਰਚਾਰ ਵਿੱਚ ਪਤੀ ਟਰੂਡੋ ਦਾ ਸਾਥ ਦਿੱਤਾ ਸੀ। ਉਹ ਅਕਸਰ ਔਰਤਾਂ ਦੇ ਅਧਿਕਾਰਾਂ ਅਤੇ ਮਾਨਸਿਕ ਸਿਹਤ ਮੁੱਦਿਆਂ ਦੀ ਵਕਾਲਤ ਕਰਦੀ ਆਈ ਹੈ। ਪ੍ਰਧਾਨ ਮੰਤਰੀ ਜਸਟਿਨ ਅਤੇ ਸੋਫੀ ਤਿੰਨ ਬੱਚਿਆਂ ਦੇ ਮਾਤਾ-ਪਿਤਾ ਹਨ।

ਟਰੂਡੋ ਅਤੇ ਸੋਫੀ ਇਕ ਦੂਜੇ ਨੂੰ ਬਚਪਨ ਤੋਂ ਹੀ ਜਾਣਦੇ ਸਨ। ਸੋਫੀ ਪੀਐੱਮ ਟਰੂਡੋ ਦੇ ਭਰਾ ਮਿਸ਼ੇਲ ਨਾਲ ਕਲਾਸ ਵਿੱਚ ਪੜ੍ਹਦੀ ਸੀ। ਇਸੇ ਲਈ ਜਦੋਂ ਉਹ ਛੋਟੀ ਸੀ ਤਾਂ ਅਕਸਰ ਟਰੂਡੋ ਦੇ ਘਰ ਆਉਂਦੀ ਰਹਿੰਦੀ ਸੀ। ਦੋਵੇਂ ਸਾਲ 2003 ਵਿੱਚ ਦੁਬਾਰਾ ਮਿਲੇ ਸਨ ਅਤੇ ਇੱਥੋਂ ਹੀ ਉਨ੍ਹਾਂ ਦੇ ਰਿਸ਼ਤੇ ਦੀ ਸ਼ੁਰੂਆਤ ਹੋਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ ਸਰਹਿੰਦ...

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ...

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ...

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...

ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਡਰੋਨ ਐਕਟੀਵਿਟੀ ਦੇਖੇ...

ਜਲੰਧਰ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ; ਮਹਿਲਾ ਦੀ ਮੌਤ, 2 ਜ਼ਖ਼ਮੀ

ਜਲੰਧਰ ਦੇ ਪਿੰਡ ਢੱਡਾ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਆਂ ਚੱਲਣ ਦਾ...