June 15, 2026, 11:46 pm
----------- Advertisement -----------
HomeNewsLatest Newsਕੈਪਟਨ ਅਮਰਿੰਦਰ ਨੇ ਮੱਤੇਵਾੜਾ ਇੰਡਸਟਰੀਅਲ ਪਾਰਕ ਪ੍ਰੋਜੈਕਟ ਰੱਦ ਹੋਣ 'ਤੇ ਜਤਾਇਆ ਦੁੱਖ

ਕੈਪਟਨ ਅਮਰਿੰਦਰ ਨੇ ਮੱਤੇਵਾੜਾ ਇੰਡਸਟਰੀਅਲ ਪਾਰਕ ਪ੍ਰੋਜੈਕਟ ਰੱਦ ਹੋਣ ‘ਤੇ ਜਤਾਇਆ ਦੁੱਖ

Published on

----------- Advertisement -----------

ਚੰਡੀਗੜ੍ਹ, 11 ਜੁਲਾਈ : – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੱਤੇਵਾੜਾ ਟੈਕਸਟਾਈਲ ਪਾਰਕ ਪ੍ਰਾਜੈਕਟ ਨੂੰ ਰੱਦ ਕੀਤੇ ਜਾਣ ‘ਤੇ ਅਫਸੋਸ ਜ਼ਾਹਰ ਕਰਦਿਆਂ ਇਸ ਨੂੰ ਸਭ ਤੋਂ ਪਿਛਾਖੜੀ ਅਤੇ ਘੱਟ ਨਜ਼ਰੀਏ ਵਾਲਾ ਫੈਸਲਾ ਕਰਾਰ ਦਿੱਤਾ ਹੈ। ਪ੍ਰੋਜੈਕਟ ਦੇ ਖਿਲਾਫ ਸ਼ੁਰੂ ਕੀਤੇ ਗਏ ਵਿਰੋਧ ‘ਤੇ ਸਵਾਲ ਉਠਾਉਂਦੇ ਹੋਏ ਉਨ੍ਹਾਂ ਸਪੱਸ਼ਟ ਕੀਤਾ ਕਿ ਟੈਕਸਟਾਈਲ ਪਾਰਕ ਮੱਤੇਵਾੜਾ ਜੰਗਲੀ ਖੇਤਰ ਦੇ ਅੰਦਰ ਨਹੀਂ ਆਉਣਾ ਸੀ, ਜਿਵੇਂ ਕਿ ਕਿਹਾ ਜਾ ਰਿਹਾ ਹੈ, ਸਗੋਂ ਇਸ ਤੋਂ ਬਾਹਰ ਹੈ। ਉਨ੍ਹਾਂ ਨੇ ਖੁਲਾਸਾ ਕੀਤਾ ਕਿ ਸੰਯੁਕਤ ਰਾਸ਼ਟਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਾਤਾਵਰਣ ਦੀਆਂ ਸਾਰੀਆਂ ਚਿੰਤਾਵਾਂ ਦੇ ਹੱਲ ਦਾ ਧਿਆਨ ਰੱਖਿਆ ਗਿਆ ਸੀ ਅਤੇ ਉਸਤੋਂ ਬਾਅਦ ਹੀ ਪਾਰਕ ਨੂੰ ਮਨਜ਼ੂਰੀ ਦਿੱਤੀ ਗਈ ਸੀ।

ਕੈਪਟਨ ਅਮਰਿੰਦਰ ਨੇ ਅਫਸੋਸ ਜ਼ਾਹਰ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁੱਢਲੇ ਤੌਰ ‘ਤੇ ਇਸ ਪ੍ਰਾਜੈਕਟ ਨੂੰ ਅੱਗੇ ਵਧਾਉਣ ਦਾ ਫੈਸਲਾ ਕਰਨ ਤੋਂ ਬਾਅਦ ਇਸ ਨੂੰ ਰੱਦ ਕਰ ਦਿੱਤਾ ਸੀ ਕਿਉਂਕਿ ਕੁਝ ਲੋਕਾਂ ਨੇ ਬਿਨਾਂ ਕਿਸੇ ਜਾਇਜ਼ ਜਾਂ ਵਾਤਾਵਰਣ ਬਾਰੇ ਤਕਨੀਕੀ ਅਤੇ ਵਿਗਿਆਨਕ ਜਾਣਕਾਰੀ ਤੋਂ ਬਿਨਾਂ ਇਸ ਦਾ ਵਿਰੋਧ ਕੀਤਾ ਸੀ।

ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਲੁਧਿਆਣਾ ਟੈਕਸਟਾਈਲ ਪਾਰਕ ਦੇਸ਼ ਭਰ ਵਿੱਚ ਬਣ ਰਹੇ ਅਜਿਹੇ ਸੱਤ ਪਾਰਕਾਂ ਵਿੱਚੋਂ ਇੱਕ ਹੈ। ਇਹ ਟੈਕਸਟਾਈਲ ਪਾਰਕ ਸੰਯੁਕਤ ਰਾਸ਼ਟਰ ਸਸਟੇਨੇਬਲ ਡਿਵੈਲਪਮੈਂਟ ਟੀਚਾ 9 ਦੇ ਅਨੁਸਾਰ ਟਿਕਾਊ ਉਦਯੋਗੀਕਰਨ ਦੇ ਖਾਸ ਉਦੇਸ਼ ਨਾਲ ਸਥਾਪਿਤ ਕੀਤਾ ਗਿਆ ਸੀ ਜੋ ਵਾਤਾਵਰਣ ਨੂੰ ਨੁਕਸਾਨ ਨਹੀਂ ਪਹੁੰਚਾਉਂਦਾ।

ਉਨ੍ਹਾਂ ਕਿਹਾ ਕਿ ਅਜਿਹੀ ਪਹੁੰਚ ਨਾਲ ਪਹਿਲਾਂ ਹੀ ਜ਼ਮੀਨ ਦੀ ਘਾਟ ਵਾਲੇ ਪੰਜਾਬ ਵਿੱਚ ਕੋਈ ਉਦਯੋਗੀਕਰਨ ਨਹੀਂ ਹੋ ਸਕਦਾ। ਉਨ੍ਹਾਂ ਕਿਹਾ, “ਜਦੋਂ ਪੰਜਾਬ ਅਜਿਹੇ ਵਿੱਤੀ ਸੰਕਟ ਨਾਲ ਜੂਝ ਰਿਹਾ ਹੈ ਅਤੇ ਨਿਵੇਸ਼ ਨਹੀਂ ਆ ਰਿਹਾ ਹੈ, ਤਾਂ ਅਜਿਹਾ ਪਿਛਾਖੜੀ ਫੈਸਲਾ ਉਦਯੋਗਾਂ ਨੂੰ ਇੱਥੇ ਆਉਣ ਤੋਂ ਹੋਰ ਨਿਰਾਸ਼ ਕਰੇਗਾ”, ਉਨ੍ਹਾਂ ਕਿਹਾ, ਇਸ ਤਰ੍ਹਾਂ ਦਾ ਮਹੱਤਵਪੂਰਨ ਫੈਸਲਾ ਇੰਨੀ ਜਲਦਬਾਜ਼ੀ ਵਿੱਚ ਨਹੀਂ ਲਿਆ ਜਾਣਾ ਚਾਹੀਦਾ ਸੀ। ਇਸ ਤੋਂ ਇਲਾਵਾ, ਉਨ੍ਹਾਂ ਨੇ ਧਿਆਨ ਦਿਵਾਇਆ, ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਪ੍ਰੋਜੈਕਟ ਦੀ ਜਾਂਚ ਕਰਨ ਲਈ ਪਹਿਲਾਂ ਹੀ ਇੱਕ ਮਾਹਿਰ ਕਮੇਟੀ ਦਾ ਗਠਨ ਕੀਤਾ ਹੈ ਅਤੇ ਕੁਝ ਕੁਆਰਟਰਾਂ ਤੋਂ ਉਠਾਏ ਗਏ ਇਤਰਾਜ਼ਾਂ ਦੀ ਜਾਂਚ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਉਸਦੇ ਫੈਸਲੇ ਦਾ ਇੰਤਜ਼ਾਰ ਕਰਨਾ ਚਾਹੀਦਾ ਸੀ।

ਉਨ੍ਹਾਂ ਹੈਰਾਨੀ ਪ੍ਰਗਟਾਈ ਕਿ ਕਿਵੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਪ੍ਰਾਜੈਕਟ ਦੀ ਹਮਾਇਤ ਕਰਨ ਅਤੇ ਜ਼ਮੀਨ ਐਕਵਾਇਰ ਕਰਨ ਲਈ ਫੰਡਾਂ ਦਾ ਐਲਾਨ ਕਰਨ ਕਰਨ ਤੋਂ ਇਹ ਬਾਅਦ ਯੂ-ਟਰਨ ਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...