ਗੁਰਦਾਸਪੁਰ : – ਰਾਹੁਲ ਗਾਂਧੀ ਹੁਸ਼ਿਆਰਪੁਰ ‘ਚ ਚੋਣ ਰੈਲੀ ਨੂੰ ਸੰਬੋਧਨ ਕਰਨ ਤੋਂ ਬਾਅਦ ਉਹ ਗੁਰਦਾਸਪੁਰ ਵੀ ਪਹੁੰਚ ਗਏ ਹਨ। ਦੂਜੇ ਪਾਸੇ ਸੀਐਮ ਚਰਨਜੀਤ ਸਿੰਘ ਚੰਨੀ ਦਾ ਹੈਲੀਕਾਪਟਰ ਵੀ ਗੁਰਦਾਸਪੁਰ ਲਈ ਰਵਾਨਾ ਹੋ ਗਿਆ ਹੈ, ਜਲਦੀ ਹੀ ਉਹ ਵੀ ਮੀਟਿੰਗ ਵਿੱਚ ਪਹੁੰਚ ਜਾਣਗੇ। ਰਾਹੁਲ ਗਾਂਧੀ ਦੇ ਨਾਲ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਸੁਨੀਲ ਜਾਖੜ ਤੋਂ ਇਲਾਵਾ ਡਿਪਟੀ ਸੀਐਮ ਸੁਖਜਿੰਦਰ ਰੰਧਾਵਾ ਅਤੇ ਅਰੁਣਾ ਚੌਧਰੀ ਵੀ ਗੁਰਦਾਸਪੁਰ ਪਹੁੰਚ ਚੁੱਕੇ ਹਨ।
ਸੁਨੀਲ ਜਾਖੜ ਤੋਂ ਬਾਅਦ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਭਾਸ਼ਣ ਸ਼ੁਰੂ ਕੀਤਾ। ਸ਼ੁਰੂ ਵਿੱਚ ਹੀ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਯਾਦ ਕੀਤਾ ਅਤੇ ਕੈਪਟਨ ਅਮਰਿੰਦਰ ਨੂੰ ਪੰਜਾਬ ਲਈ ਕੈਂਸਰ ਦੱਸਿਆ। ਨਵਜੋਤ ਸਿੱਧੂ ਨੇ ਰਾਹੁਲ ਗਾਂਧੀ ਦੀ ਤਾਰੀਫ ਕਰਦੇ ਹੋਏ ਉਨ੍ਹਾਂ ਨੂੰ ਕੈਂਸਰ ਨੂੰ ਰਿਮੂਵਰ ਕਿਹਾ। ਨਵਜੋਤ ਸਿੱਧੂ ਨੇ ਕਿਹਾ ਕੇ ਕੈਪਟਨ ਅਮਰਿੰਦਰ ਕੈਂਸਰ ਹੈ ਤਾਂ ਰਾਹੁਲ ਗਾਂਧੀ ਨੇ ਉਸਨੂੰ ਹਟਾ ਦਿੱਤਾ। ਉਨ੍ਹਾਂ ਸੁਖਬੀਰ ਅਤੇ ਬਿਕਰਮ ਮਜੀਠੀਆ ਨੂੰ ਰੇਤ ਮਾਫੀਆ ਕਿਹਾ ਅਤੇ ਨਾਜਾਇਜ਼ ਮਾਈਨਿੰਗ ਨੂੰ ਖਤਮ ਕਰਨ ਦੀ ਗੱਲ ਕਹੀ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਕੇਬਲ ਨੈੱਟਵਰਕ ਮਾਫੀਆ ਨੂੰ ਖਤਮ ਕਰਕੇ ਲੋਕਾਂ ਦੇ ਘਰਾਂ ਤੱਕ 200 ਰੁਪਏ ਵਿੱਚ ਕੇਬਲ ਪਹੁੰਚਾਉਣਗੇ।
----------- Advertisement -----------
ਕੈਪਟਨ ਅਮਰਿੰਦਰ ਪੰਜਾਬ ਲਈ ਕੈਂਸਰ : ਨਵਜੋਤ ਸਿੱਧੂ
Published on
----------- Advertisement -----------
----------- Advertisement -----------












