August 4, 2026, 8:49 pm
----------- Advertisement -----------
HomeNewsLatest Newsਇੱਕ ਮਿਸ਼ਨ ਹੈ ਜੋ ਮੈਂ ਪੰਜਾਬ, ਭਾਰਤ ਲਈ ਪੂਰਾ ਕਰਨਾ ਹੈ: ਕੈਪਟਨ...

ਇੱਕ ਮਿਸ਼ਨ ਹੈ ਜੋ ਮੈਂ ਪੰਜਾਬ, ਭਾਰਤ ਲਈ ਪੂਰਾ ਕਰਨਾ ਹੈ: ਕੈਪਟਨ ਅਮਰਿੰਦਰ

Published on

----------- Advertisement -----------

ਚੰਡੀਗੜ੍ਹ, 26 ਸਤੰਬਰ : – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਨੇ ਇੱਕ ਮਿਸ਼ਨ ਪੂਰਾ ਕਰਨਾ ਹੈ। “ਮੇਰੇ ਕੋਲ ਇੱਕ ਮਿਸ਼ਨ ਹੈ ਜਿਸ ਨੂੰ ਪੂਰਾ ਕਰਨਾ ਹੈ ਅਤੇ ਉਹ ਹੈ ਰਾਜ ਅਤੇ ਦੇਸ਼ ਦੇ ਹਿੱਤ ਲਈ ਕੰਮ ਕਰਨਾ”, ਉਨ੍ਹਾਂਨੇ ਟਿੱਪਣੀ ਕੀਤੀ।

ਅੱਜ ਇੱਥੇ ਸੂਬਾ ਭਾਜਪਾ ਹੈੱਡਕੁਆਰਟਰ ਵਿਖੇ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਆਪਣੀ ਪਹਿਲੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪਾਰਟੀ ਪ੍ਰਧਾਨ ਜੇਪੀ ਨੱਡਾ ਦੇ ਹੱਥ ਮਜ਼ਬੂਤ ਕਰਨਾ ਚਾਹੁੰਦੇ ਹਨ।

ਦੋ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਕੈਪਟਨ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਅਤੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਪੰਜਾਬ ਨਾਲ ਵਿਸ਼ੇਸ਼ ਲਗਾਅ ਹੈ ਕਿਉਂਕਿ ਜਦੋਂ ਵੀ ਉਹ ਮੁੱਖ ਮੰਤਰੀ ਵਜੋਂ ਉਨ੍ਹਾਂ ਨੂੰ ਸੂਬੇ ਦੀ ਕੋਈ ਮੰਗ ਲੈ ਕੇ ਮਿਲੇ ਤਾਂ ਉਨ੍ਹਾਂ ਨੇ ਉਸ ਨੂੰ ਸਹਿਜੇ ਹੀ ਸਵੀਕਾਰ ਕਰ ਲਿਆ।

ਕੈਪਟਨ ਅਮਰਿੰਦਰ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਪੰਜਾਬ ‘ਚ ਕੋਈ ਸ਼ਾਸਨ ਨਹੀਂ ਹੈ। ਉਨ੍ਹਾਂ ਕਿਹਾ ਕਿ ਜਰਮਨੀ ਵਿੱਚ ਜੋ ਵਾਪਰਿਆ, ਉਹ ਇੱਕ ਮੁੱਖ ਮੰਤਰੀ ਲਈ ਅਣਹੋਣੀ ਸੀ। ਉਨ੍ਹਾਂ ਕਿਹਾ ਕਿ ਇਹ ਰਾਘਵ ਚੱਢਾ ਹੀ ਹੈ ਜੋ ਅਰਵਿੰਦ ਕੇਜਰੀਵਾਲ ਦੀ ਕਮਾਨ ਹੇਠ ਸ਼ੋਅ ਚਲਾ ਰਿਹਾ ਹੈ।

ਸੀਨੀਅਰ ਆਗੂ ਨੇ ਕਿਹਾ ਕਿ ਇਹ ਇੱਕ ਸਰਕਾਰ ਲਈ ਬੜੀ ਸ਼ਰਮਨਾਕ ਗੱਲ ਹੈ ਕਿ ਸੱਤਾ ਵਿੱਚ ਸਿਰਫ਼ ਛੇ ਮਹੀਨੇ ਰਹਿੰਦਿਆਂ ਉਸ ਨੂੰ ਆਪਣੇ ਲਈ ਭਰੋਸੇ ਦਾ ਵੋਟ ਲਿਆਉਣਾ ਪਿਆ ਹੈ। “ਇਸਦਾ ਮਤਲਬ ਹੈ ਕਿ ਤੁਸੀਂ ਪਹਿਲਾਂ ਹੀ ਆਪਣੇ ਲੋਕਾਂ ਦਾ ਭਰੋਸਾ ਗੁਆ ਚੁੱਕੇ ਹੋ”, ਉਨ੍ਹਾਂ ਨੇ ‘ਆਪ’ ਲੀਡਰਸ਼ਿਪ ‘ਤੇ ਤੰਜ ਕਸਦੇ ਕਿਹਾ।

ਇਸ ਦਿੱਗਜ ਆਗੂ ਨੇ ਪੰਜਾਬ ਵਿੱਚ ‘ਆਪ’ ਸਰਕਾਰ ਦੇ ਬਚਣ ‘ਤੇ ਸ਼ੰਕਾ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਯਕੀਨ ਨਹੀਂ ਹੈ ਕਿ ਪੰਜਾਬ ਦੇ ਲੋਕ ਇਸ ਸਰਕਾਰ ਨੂੰ ਜ਼ਿਆਦਾ ਦੇਰ ਤੱਕ ਬਰਦਾਸ਼ਤ ਕਰਨਗੇ। “ਸਾਨੂੰ ਲੜਾਈ ਲਈ ਤਿਆਰ ਰਹਿਣਾ ਪਵੇਗਾ ਅਤੇ ਜਦੋਂ ਵੀ ਮੌਕਾ ਮੰਗੇਗਾ ਅਸੀਂ ਲੜਾਂਗੇ”, ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ।

ਸਾਬਕਾ ਮੁੱਖ ਮੰਤਰੀ ਨੇ ਸਿੱਖਸ ਫਾਰ ਜਸਟਿਸ ਦੇ ਆਗੂ ਗੁਰਪਤਵੰਤ ਸਿੰਘ ਪੰਨੂ ‘ਤੇ ਵਰ੍ਹਦਿਆਂ ਕਿਹਾ ਕਿ ਉਹ ਸਮੁੱਚੇ ਭਾਈਚਾਰੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ, “ਪੰਜਾਬੀਆਂ ਨੇ ਦੁਨੀਆ ਭਰ ਵਿੱਚ ਆਪਣੇ ਲਈ ਇੱਕ ਮਾਣ ਵਾਲੀ ਥਾਂ ਬਣਾਈ ਹੈ ਅਤੇ ਪੰਨੂੰ ਵੱਲੋਂ ਜੋ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਸਨ, ਉਹ ਸਿਰਫ਼ ਬਦਨਾਮ ਹੀ ਕਰ ਰਹੀਆਂ ਸਨ।”

ਕੈਪਟਨ ਅਮਰਿੰਦਰ ਨੇ ਰਾਜਸਥਾਨ ਕਾਂਗਰਸ ‘ਚ ਹੋ ਰਹੇ ਘਟਨਾਕ੍ਰਮ ‘ਤੇ ਟਿੱਪਣੀ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਹ ਕਾਂਗਰਸ ਪਾਰਟੀ ਦਾ ਅੰਦਰੂਨੀ ਮਾਮਲਾ ਹੈ ਕਿਉਂਕਿ ਉਹ ਹੁਣ ਇਸ ਪਾਰਟੀ ‘ਚ ਨਹੀਂ ਰਹੇ। ਅਮਨ-ਕਾਨੂੰਨ ਦੇ ਮੁੱਦੇ ਅਤੇ ਪੰਜਾਬ ਪੁਲਿਸ ਦੇ ਖੁਫੀਆ ਹੈੱਡਕੁਆਰਟਰ ‘ਤੇ ਆਰਪੀਜੀ ਹਮਲੇ ਵਰਗੀਆਂ ਘਟਨਾਵਾਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ, ਉਨ੍ਹਾਂ ਕਿਹਾ ਕਿ ਇਹ ਸ਼ਰਮ ਦੀ ਗੱਲ ਹੈ ਕਿ ਦੁਸ਼ਮਣ ਮੁਹਾਲੀ ਵਿੱਚ ਹਮਲਾ ਕਰ ਸਕਦੇ ਹਨ, ਜੋ ਚੰਡੀਗੜ੍ਹ ਦੇ ਬਹੁਤ ਨੇੜੇ ਹੈ।

ਸਾਬਕਾ ਮੁੱਖ ਮੰਤਰੀ ਨੇ ਕਈ ਮੁੱਦਿਆਂ ਖਾਸ ਕਰਕੇ ਰਾਸ਼ਟਰੀ ਸੁਰੱਖਿਆ ਲਈ ਖਤਰੇ ਨਾਲ ਨਜਿੱਠਣ ਲਈ ਸੂਬਾ ਅਤੇ ਕੇਂਦਰ ਸਰਕਾਰ ਦਰਮਿਆਨ ਠੋਸ ਯਤਨਾਂ ਦਾ ਸੁਝਾਅ ਦਿੱਤਾ। ਪਰ, ਉਨ੍ਹਾਂ ਕਿਹਾ ਕਿ ਇਸ ਸਰਕਾਰ ਨੇ ਸਹਿਯੋਗੀ ਪਹੁੰਚ ਅਪਣਾਉਣ ਦੀ ਬਜਾਏ ਕੇਂਦਰ ਨਾਲ ਟਕਰਾਅ ਦਾ ਰਾਹ ਅਖਤਿਆਰ ਕਰ ਲਿਆ ਹੈ ਜੋ ਸੂਬੇ ਲਈ ਠੀਕ ਨਹੀਂ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਵੋਟਰ ਸੂਚੀ ਦੀ ਸੁਧਾਈ ‘ਚ ਖ਼ੁਲਾਸਾ, 20 ਲੱਖ ਵੋਟਰ ਗਾਇਬ, 5.74 ਲੱਖ ਦੀ ਮੌਤ; 13 ਅਗਸਤ ਨੂੰ ਆਵੇਗਾ ਡਰਾਫਟ

ਪੰਜਾਬ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਗਹਿਨ ਸੁਧਾਈ (SIR) ਦਾ ਪਹਿਲਾ ਗੇੜ ਸਫ਼ਲਤਾਪੂਰਵਕ ਮੁਕੰਮਲ...

20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

ਪਟਿਆਲਾ ਜ਼ਿਲ੍ਹੇ ਵਿੱਚ 20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ...

ਖੰਨਾ : ਤਾਂਤਰਿਕ ਦੇ ਠੱਗੀ ਦਾ ਸ਼ਿਕਾਰ ਹੋਇਆ ਸ਼ਖਸ; ਸ਼ਿਕਾਇਤ ਦੇਣ ਪਹੁੰਚਿਆ ਥਾਣੇ, ਬਾਥਰੂਮ ‘ਚ ਦਿੱਤੀ ਜਾਨ

ਖੰਨਾ ਤੋਂ ਇੱਕ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਗਰੀਬੀ ਤੋਂ ਰਾਹਤ ਦਿਵਾਉਣ ਦੇ...

*ਭਾਰੀ ਮੀਂਹ ਵਿੱਚ ਸੜਕਾਂ 'ਤੇ ਤੰਬੂ ਲਗਾਉਣ ਲਈ ਮਜ਼ਬੂਰ ਵਿਦਿਆਰਥੀ, ਪੰਜਾਬ ਦੇ ਪਰਿਵਾਰਾਂ ਵਿੱਚ...

ਪੰਜਾਬ ਵਿਧਾਨ ਸਭਾ ਵੱਲੋਂ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਦੇ ਮਾਮਲਿਆਂ ਵਿਰੁੱਧ ਜ਼ੁਬਾਨੀ ਵੋਟ ਨਾਲ ਨਿੰਦਾ ਮਤਾ ਪਾਸ; ਕਾਂਗਰਸ ਨੇ ਕੀਤਾ ਵਾਕਆਊਟ

ਚੰਡੀਗੜ੍ਹ; 3 ਅਗਸਤ 2026:ਪੰਜਾਬ ਵਿਧਾਨ ਸਭਾ ਨੇ ਅੱਜ ਜੈਨ-ਜ਼ੀ (ਨੌਜਵਾਨ ਪੀੜ੍ਹੀ)ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ...

ਪੰਜਾਬ ਤੋਂ ਸਿੱਖੇ ਭਾਜਪਾ ਸਰਕਾਰ, ਬਿਨਾਂ ਕਿਸੇ ਸ਼ਰਤ ਸਾਰੀਆਂ ਔਰਤਾਂ ਨੂੰ ਲਕਸ਼ਮੀ ਯੋਜਨਾ ਦਾ ਲਾਭ ਦੇਵੇ- ਕੇਜਰੀਵਾਲ

ਨਵੀਂ ਦਿੱਲੀ 3 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਲਕਸ਼ਮੀ...

ਵਟਸਐਪ ਵੱਲੋਂ ਕਈ ਯੂਜ਼ਰਾਂ ਦੇ ਅਕਾਊਂਟ ‘ਅੰਡਰ ਰਿਵਿਊ’ ਕਹਿੰਦਿਆਂ 24 ਘੰਟੇ ਲਈ ਬਲੌਕ

ਮੈਸੇਜਿੰਗ ਐਪ ਵਟਸਐਪ ਨੇ ਭਾਰਤ ਸਮੇਤ ਕਈ ਦੇਸ਼ਾਂ ਵਿੱਚ ਕਈ ਯੂਜ਼ਰਾਂ ਦੇ ਅਕਾਊਂਟਾਂ ਨੂੰ...

  ਕਾਂਗਰਸ ਦਾ ਸਾਥ ਨਹੀਂ ਛੱਡਾਂਗਾ, ਲੋੜ ਪਈ ਤਾਂ ਅਸਤੀਫਾ ਦੇ ਦਿਆਂਗਾ : ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਨੇ...