October 21, 2026, 11:56 am
----------- Advertisement -----------
HomeNewsLatest Newsਕੈਪਟਨ ਅਮਰਿੰਦਰ ਸਿੰਘ ਨੇ 2022 ਦੀਆਂ ਚੋਣਾਂ ਲਈ ਖੋਲ੍ਹੀ ਨਵੀਂ ਦੁਕਾਨ: ਸੁਖਬੀਰ...

ਕੈਪਟਨ ਅਮਰਿੰਦਰ ਸਿੰਘ ਨੇ 2022 ਦੀਆਂ ਚੋਣਾਂ ਲਈ ਖੋਲ੍ਹੀ ਨਵੀਂ ਦੁਕਾਨ: ਸੁਖਬੀਰ ਸਿੰਘ ਬਾਦਲ

Published on

----------- Advertisement -----------

ਕੈਪਟਨ ਅਮਰਿੰਦਰ ਸਿੰਘ 2022 ਦੀਆਂ ਚੋਣਾਂ ਲਈ ਨਵੀਂ ਦੁਕਾਨ ਖੋਲ੍ਹ ਚੁੱਕੇ ਹਨ ਅਤੇ ਉਧਰੋਂ ਕਾਂਗਰਸੀ ਆਪਸ ਵਿੱਚ ਛਿੱਤਰੋ ਛਿੱਤਰੀ ਹੋਏ ਹਨ, ਚੰਨੀ ਪੰਜਾਬ ਦੇ ਲੋਕਾਂ ਨੂੰ ਝੂਠ ਅਲੇਨ ਅਤੇ ਕੇਜਰੀਵਾਲ ਗਰੰਟੀਆਂ ਨਾਲ਼ ਦਿਲਾਸੇ ਦੇ ਰਿਹਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸੁਖਬੀਰ ਸਿੰਘ ਬਾਦਲ ਨੇ ਸਮਾਣਾ ਤੋਂ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਦੇ ਹੱਕ ਵਿਚ ਹੋਈ ਰੈਲੀ ਦੌਰਾਨ ਕੀਤਾ।ਜਿਥੇ ਸੁਖਬੀਰ ਸਿੰਘ ਬਾਦਲ ਦਾ ਭਰਵਾਂ ਸਵਾਗਤ ਕੀਤਾ ਗਿਆ। ਉਹਨਾਂ ਨੇ ਸਮਾਣਾ ਪਹੁੰਚ ਕੇ ਮਹਾਰਾਜਾ ਅਗਰਸੈਨ ਅਤੇ ਡਾਕਟਰ ਭੀਮ ਰਾਓ ਅੰਬੇਦਕਰ ਦੇ ਬੁਤ ਦੇ ਮਾਲਾ ਅਰਪਤ ਕੀਤੀ ਅਤੇ ਬਹੁਜਨ ਸਮਾਜ ਪਾਰਟੀ ਨੇ ਸੁਖਬੀਰ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਗਠਜੋੜ ਦੇ ਨਾਰੇ ਲਾਏ। ਸੁਖਬੀਰ ਸਿੰਘ ਬਾਦਲ ਨੇ ਸਟੇਜ ਤੋਂ ਬੋਲਦਿਆਂ ਕਿਹਾ ਕਿ ਅਕਾਲੀ ਰਾਜ ਦੇ 10 ਸਾਲਾਂ ਵਿਚ ਬਹੁਤ ਸਾਰੀਆਂ ਲੋਕ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਸਨ। ਜੋ ਕਿ ਕਾਂਗਰਸ ਦੀ ਸਰਕਾਰ ਨੇ ਬੰਦ ਕਰ ਦਿੱਤੀਆਂ ਹਨ। ਬਾਦਲ ਨੇ ਕਿਹਾ ਕਿ ਉਹ ਜਿੱਥੇ-ਜਿੱਥੇ ਵੀ ਪੰਜਾਬ ਵਿੱਚ ਰੈਲੀਆਂ ਕਰ ਰਹੇ ਹਨ ਉਹਨਾਂ ਨੂੰ ਪਤਾ ਲੱਗਾ ਕਿ ਸਾਡੇ ਸ਼੍ਰੋਮਣੀ ਅਕਾਲੀ ਦਲ ਦੇ ਬਹੁਤ ਸਾਰੇ ਵਰਕਰਾਂ ਤੇ ਪੁਲਿਸ ਵੱਲੋਂ ਝੂਠੇ ਪਰਚੇ ਦਰਜ ਕੀਤੇ ਗਏ ਹਨ ਅਤੇ ਪੁਲਿਸ ਦਾ ਮਾੜਾ ਵਿਹਾਰ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਬਣਨ ਤੇ ਅਸੀਂ ਇੱਕ ਜਾਂਚ ਕਮਿਸ਼ਨ ਬੈਠਾਉਣਗੇ ਇਹ ਝੂਠੇ ਪਰਚੇ ਰੱਦ ਕਰਾਂਗੇ।


ਕੇਜਰੀਵਾਲ ਬਾਰੇ ਕਿਹਾ ਕਿ ਉਹ ਪੰਜਾਬ ਵਿੱਚ ਡਰਾਮੇਬਾਜ਼ੀ ਕਰ ਰਿਹਾ ਹੈ ਆਪਣੀ ਦਿੱਲੀ ਨੂੰ ਸਾਂਭ ਲਵੇ। ਸੁਰਜੀਤ ਸਿੰਘ ਰੱਖੜਾ ਦੀ ਇਸ ਰੈਲੀ ਬਾਰੇ ਉਸਨੇ ਕਿਹਾ ਸਨੌਰ ਹਲਕੇ ਤੋਂ ਵੀ ਵੱਡੀ ਰੈਲੀ ਕਰਕੇ ਵਿਖਾਈ ਹੈ। ਮੈਨੂੰ ਇੰਝ ਲਗਦਾ ਹੈ ਜਿਵੇਂ ਪਟਿਆਲਾ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਮੁਕਾਬਲਾ ਚੱਲ ਰਿਹਾ ਹੈ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਜੋਂ ਵਾਅਦੇ ਕੀਤੇ ਸਨ ਉਹ ਵਫ਼ਾ ਨਹੀਂ ਹੋਏ ਅਤੇ ਮੇਰੇ ਹਲਕੇ ਵਿੱਚ ਬਹੁਤ ਸਾਰੇ ਵਰਕਰਾਂ ਤੇ ਝੂਠੇ ਪਰਚੇ ਦਰਜ ਕਰਨ ਦੇ ਨਾਲ ਨਾਲ ਉਹਨਾਂ ਨੂੰ ਕਾਂਗਰਸ ਵਿੱਚ ਲਿਆਉਣ ਲਈ ਡਰਾਇਆ ਵੀ ਗਿਆ ਹੈ। ਰੱਖੜਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੱਲੋਂ ਕਰਵਾਏ ਵਿਕਾਸ ਕਾਰਜਾਂ ਨੂੰ ਸਮਾਣੇ ਦੇ ਲੋਕ ਕਦੇ ਵੀ ਨਹੀਂ ਭੁਲ ਸਕਦੇ। ਅੱਜ ਇਸ ਗੱਲ ਦਾ ਸਬੂਤ ਹੈ ਕਿ ਤੁਸੀਂ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਜ਼ਿੰਮੇਵਾਰੀ ਤਨਦੇਹੀ ਨਾਲ ਖੜੇ ਹੋ ਸੁਰਜੀਤ ਸਿੰਘ ਰੱਖੜਾ ਨੇ ਦਿਹਾਤੀ ਤੇ ਸ਼ਹਿਰੀ ਪੱਧਰ ਤੋਂ ਆਏ ਸਾਰੇ ਹੀ ਵਰਕਰਾਂ ਅਹੁਦੇਦਾਰਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਵੀ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਸ਼ਿਆਂ ਵਿਰੁੱਧ ਸਖ਼ਤ ਕਾਨੂੰਨ ਲਈ ਕੇਂਦਰ ਨੂੰ 3 ਪੱਤਰ ਲਿਖੇ, ਪਰ ਕੋਈ ਕਾਰਵਾਈ ਨਹੀਂ: ਹਰਪਾਲ ਚੀਮਾ

ਚੰਡੀਗੜ੍ਹ 20 ਅਕਤੂਬਰ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਦੀ ਭਾਰਤੀ ਜਨਤਾ...

ਵੱਡੇ ਭਰਾ ਦੇ ਹੱਕ ‘ਚ ਬੋਲੇ ਮੀਕਾ ਸਿੰਘ, ਦੱਸਿਆ ਦਲੇਰ ਮਹਿੰਦੀ ਦੀ ਵਾਇਰਲ ਵੀਡੀਓ ਦਾ ਸੱਚ?

ਪੰਜਾਬੀ ਗਾਇਕ ਦਲੇਰ ਮਹਿੰਦੀ ਦੇ ਛੋਟੇ ਭਰਾ ਗਾਇਕ ਮੀਕਾ ਸਿੰਘ ਨੇ ਉਤਰਾਖੰਡ ਵਿੱਚ ਆਪਣੇ...

ਨੌਜਵਾਨ ਨੇ ਮਾਂ-ਧੀ ’ਤੇ ਕੀਤਾ ਚਾਕੂ ਨਾਲ ਹਮਲਾ, ਖ਼ੁਦ ਦੀ ਵੀ ਮੌਤ

ਜਲੰਧਰ ਦੇ ਆਨੰਦ ਨਗਰ ਇਲਾਕੇ ਵਿਚ ਇਕ ਨੌਜਵਾਨ ਵਲੋਂ ਲੜਕੀ ਦੇ ਘਰ ਵਿਚ ਦਾਖ਼ਲ...

2. ‘ਇੱਕ ਝੋਟੇ ਨੂੰ ਇਨਸਾਫ਼ ਨਹੀਂ ਮਿਲਿਆ, ਦੂਜੇ ਨੂੰ ਕੀ ਮਿਲੇਗਾ?’ ਬਲਕੌਰ ਸਿੰਘ ਦਾ ਵੱਡਾ ਬਿਆਨ

ਪਰਵਿੰਦਰ ਸਿੰਘ ਝੋਟਾ ਦੇ ਇਨਸਾਫ ਮੋਰਚੇ ਦੇ ਵਿਚ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ...

ਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਕਰੇਗੀ ਸੀਬੀਆਈ, CM ਮਾਨ ਦਾ ਵੱਡਾ ਐਲਾਨ

ਮਾਨਸਾ ਵਿੱਚ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਵੱਡੀ ਅਪਡੇਟ...

ਅੰਮ੍ਰਿਤਸਰ ਹਵਾਈ ਅੱਡੇ ’ਤੇ ਡਰੋਨ ਤੇ ਹੋਰ ਉੱਡਣ ਵਾਲੇ ਯੰਤਰਾਂ ਦੀ ਉਡਾਨ ’ਤੇ ਲੱਗੀ ਪਾਬੰਦੀ

ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵੱਲੋਂ ਹਵਾਈ ਅੱਡੇ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਅਤੇ ਕਿਸੇ ਵੀ...

ਮਾਂ ਨੂੰ ਬਿਜਲੀ ਦੇ ਕਰੰਟ ਤੋਂ ਬਚਾਉਂਦਿਆਂ ਪੁੱਤਰ ਨੇ ਗੁਆਈ ਜਾਨ, ਮਾਂ ਗੰਭੀਰ ਜ਼ਖਮੀ

ਲਹਿਰਾਗਾਗਾ ਦੇ ਵਾਰਡ ਨੰਬਰ 14 ਵਿੱਚ ਉਸ ਸਮੇਂ ਦਰਦਨਾਕ ਹਾਦਸਾ ਵਾਪਰ ਗਿਆ, ਜਦੋਂ ਘਰ...

ਸਿਮਰਜੀਤ ਸਿੰਘ ਬੈਂਸ ਨੂੰ ਇੱਕ ਸਾਲ ਦੀ ਕੈਦ, ਮਾਣਹਾਨੀ ਕੇਸ ‘ਚ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਮਾਣਹਾਨੀ ਕੇਸ ਵਿਚ ਅਦਾਲਤ ਦਾ ਵੱਡਾ ਫੈਸਲਾ ਸਾਹਮਣੇ...

ਕੇਂਦਰ ਨੂੰ ਦੇਸ਼ ਵਿੱਚ ਨਸ਼ਾ ਤਸਕਰੀ ਅਤੇ ਅਪਰਾਧਿਕ ਨੈੱਟਵਰਕਾਂ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ: ਹਰਪਾਲ ਚੀਮਾ

ਚੰਡੀਗੜ੍ਹ 19 ਅਕਤੂਬਰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ...